Kulgam Cloud Burst : ਕੁਲਗਾਮ ਵਿੱਚ ਬੱਦਲ ਫਟਣ ਕਾਰਨ ਇੱਕ ਵਿਅਕਤੀ ਦੀ ਹੋਈ ਮੌਤ ,ਤਿੰਨ ਹੋਰ ਜ਼ਖਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਅਧਿਕਾਰੀਆਂ ਨੇ ਇੱਥੇ ਇਹ ਜਾਣਕਾਰੀ ਦਿੱਤੀ

Kulgam Cloud Burst

Srinagar News : ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲੇ ਦੇ ਉਪਰੀ ਇਲਾਕਿਆਂ ਵਿਚ ਵੀਰਵਾਰ ਨੂੰ ਬੱਦਲ ਫਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਹੋਰ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇੱਥੇ ਇਹ ਜਾਣਕਾਰੀ ਦਿੱਤੀ।

ਉਨ੍ਹਾਂ ਦੱਸਿਆ ਕਿ ਕੁਲਗਾਮ ਜ਼ਿਲ੍ਹੇ ਦੇ ਬੰਗਵਾਰਡ ਬਾਲਾ ਵਿੱਚ ਬੱਦਲ ਫਟਣ ਕਾਰਨ ਚਾਰ ਲੋਕ ਜ਼ਖ਼ਮੀ ਹੋ ਗਏ, ਜਿਨ੍ਹਾਂ ਵਿੱਚੋਂ ਇੱਕ ਮੁਖਤਾਰ ਅਹਿਮਦ ਚੌਹਾਨ ਦੀ ਬਾਅਦ ਵਿੱਚ ਮੌਤ ਹੋ ਗਈ।

ਅਧਿਕਾਰੀਆਂ ਨੇ ਦੱਸਿਆ ਕਿ ਹੋਰ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।