ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਕੋਰੋਨਾ ਪਾਜ਼ੀਟਿਵ,ਟਵੀਟ ਕਰਕੇ ਦਿੱਤੀ ਜਾਣਕਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸੋਮਵਾਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ। ਉਹਨਾਂ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ।

Manish Sisodia

ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਸੋਮਵਾਰ ਨੂੰ ਕੋਰੋਨਾ ਪਾਜ਼ੀਟਿਵ ਪਾਏ ਗਏ। ਉਹਨਾਂ ਨੇ ਟਵੀਟ ਕਰਕੇ ਇਸ ਬਾਰੇ ਜਾਣਕਾਰੀ ਦਿੱਤੀ। ਹਲਕੇ ਜਿਹੇ ਬੁਖਾਰ ਤੋਂ ਬਾਅਦ ਕੋਰੋਨਾ ਟੈਸਟ ਕਰਵਾਇਆ ਗਿਆ, ਜਿਸ ਦੀ ਰਿਪੋਰਟ ਸਕਾਰਾਤਮਕ ਆਈ ਹੈ।  ਜਿਸਤੋਂ ਬਾਅਦ  ਉਹਨਾਂ ਨੇ ਆਪਣੇ ਆਪ ਨੂੰ ਇਕਾਂਤਵਾਸ ਕਰ ਲਿਆ ਹੈ।

ਉਹਨਾਂ ਨੇ ਦੱਸਿਆ ਕਿ ਫਿਲਹਾਲ ਬੁਖਾਰ ਜਾਂ ਕੋਈ ਹੋਰ ਸਮੱਸਿਆ ਨਹੀਂ ਹੈ, ਮੈਂ ਪੂਰੀ ਤਰ੍ਹਾਂ ਠੀਕ ਹਾਂ। ਤੁਹਾਡੀਆਂ ਦੁਆਵਾਂ ਨਾਲ ਮੈਂ ਜਲਦੀ  ਹੀ ਪੂਰੀ ਤਰ੍ਹਾਂ ਠੀਕ ਹੋ ਕੇ ਕੰਮ ਤੇ ਪਰਤਾਂਗਾ।

ਉਹਨਾਂ ਨੇ ਟਵੀਟ ਕੀਤਾ ਕਿ ਹਲਕਾ ਬੁਖਾਰ ਹੋਣ ਤੋਂ ਬਾਅਦ ਉਹਨਾਂ ਨੇ ਕੋਰੋਨਾ ਟੈਸਟ ਕਰਵਾਇਆ, ਜਿਸਦੀ ਰਿਪੋਰਟ ਸਕਾਰਾਤਮਕ ਆਈ ਹੈ। ਜਿਸਤੋਂ ਬਾਅਦ ਮੈਂ ਆਪਣੇ ਆਪ ਨੂੰ ਇਕਾਂਤਵਾਤ ਵਿਚ ਰੱਖਿਆ ਹੈ। ਇਸ ਸਮੇਂ ਕੋਈ ਬੁਖਾਰ ਜਾਂ ਕੋਈ ਹੋਰ ਸਮੱਸਿਆ ਨਹੀਂ ਹੈ, ਮੈਂ ਪੂਰੀ ਤਰ੍ਹਾਂ ਠੀਕ ਹਾਂ। ਤੁਹਾਡੀਆਂ ਸਾਰਿਆਂ ਦੀਆਂ ਪ੍ਰਾਰਥਨਾਵਾਂ ਨਾਲ ਜਲਦੀ ਠੀਕ ਹੋ ਕੇ ਮੈਂ ਜਲਦੀ ਕੰਮ ਤੇ ਵਾਪਸ ਆਵਾਂਗਾ। 

ਦੱਸ ਦੇਈਏ ਕਿ ਇਸ ਤੋਂ ਪਹਿਲਾਂ ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਵੀ ਕੋਰੋਨਾ ਪਾਜ਼ੀਟਿਵ ਪਾਏ ਗਏ ਸਨ। ਸਤੇਂਦਰ ਜੈਨ ਨੂੰ 17 ਜੂਨ ਨੂੰ ਕੋਰੋਨਾ ਪਾਜ਼ੀਟਿਵ ਪਾਇਆ ਗਿਆ  ਸੀ।

ਜਿਸ ਤੋਂ ਬਾਅਦ ਉਹਨਾਂ ਨੂੰ ਪਹਿਲਾਂ ਪੂਰਬੀ ਦਿੱਲੀ ਦੇ ਰਾਜੀਵ ਗਾਂਧੀ ਸੁਪਰ ਸਪੈਸ਼ਲਿਟੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿਸਤੋਂ ਬਾਅਦ ਉਹਨਾਂ ਦੇ ਫੇਫੜਿਆਂ ਵਿੱਚ ਲਾਗ ਵੱਧ ਗਈ, ਜਿਸਤੋਂ  ਬਾਅਦ ਉਹਨਾਂ ਦੀ ਸਿਹਤ ਖਰਾਬ ਹੋਣ ਲੱਗੀ। ਫਿਰ ਉਹਨਾਂ ਨੂੰ ਸਾਕੇਤ ਦੇ ਮੈਕਸ ਹਸਪਤਾਲ ਵਿੱਚ ਰੈਫਰ ਕਰ ਦਿੱਤਾ ਗਿਆ। ਸਤੇਂਦਰ ਜੈਨ ਦੀ ਕੋਰੋਨਾ ਜਾਂਚ  ਰਿਪੋਰਟ 26 ਜੂਨ ਨੂੰ ਨੇਗੈਟਿਵ ਆਈ ਸੀ।