‘ਕਿਸਾਨ ਸੰਸਦ’: ਜੈਪੁਰ ਪਹੁੰਚੇ ਕਿਸਾਨਾਂ ਦਾ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਕੀਤਾ ਸਵਾਗਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਰਾਜਸਥਾਨ ਦੇ ਜੈਪੁਰ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਸੰਸਦ ਦਾ ਆਯੋਜਨ ਕੀਤਾ ਜਾ ਰਿਹਾ ਹੈ।

Ashok Gehlot welcome farmers

ਜੈਪੁਰ: ਰਾਜਸਥਾਨ ਦੇ ਜੈਪੁਰ ਵਿਚ ਅੱਜ ਸੰਯੁਕਤ ਕਿਸਾਨ ਮੋਰਚੇ ਵੱਲੋਂ ਕਿਸਾਨ ਸੰਸਦ (Farmers Parliament in Jaipur) ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਹ ਸੰਸਦ ਪਿੰਕ ਸਿਟੀ ਦੇ ਬਿਰਲਾ ਆਡੀਟੋਰੀਅਮ ਵਿਚ ਆਯੋਜਿਤ ਕੀਤੀ ਜਾ ਰਹੀ ਹੈ। ਇਸ ਮੌਕੇ ਦੇਸ਼ ਦੇ ਕਿਸਾਨ ਨੇਤਾ ਇਸ ਵਿਚ ਹਿੱਸਾ ਲੈਣ ਲਈ ਪਹੁੰਚੇ ਹਨ। ਇਸ ਦੌਰਾਨ ਨਵੇਂ ਖੇਤੀ ਕਾਨੂੰਨਾਂ ਅਤੇ ਮਹਿੰਗਾਈ ਬਾਰੇ ਚਰਚਾ ਕੀਤੀ ਜਾਵੇਗੀ। ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ (Ashok Gehlot welcome farmers) ਨੇ ਜੈਪੁਰ ਪਹੁੰਚੇ ਕਿਸਾਨਾਂ ਦਾ ਸਵਾਗਤ ਕੀਤਾ ਹੈ।

ਹੋਰ ਪੜ੍ਹੋ: ਅਨਿਲ ਵਿਜ ਦਾ ਬਿਆਨ, ‘ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਗਦਰ ਕਹੋ’

ਅਸ਼ੋਕ ਗਹਿਲੋਤ (Rajasthan CM Ashok Gehlot) ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਤੇ ਖੇਤੀਬਾੜੀ ਕਾਨੂੰਨ ਵਾਪਸ ਲੈਣੇ ਚਾਹੀਦੇ ਹਨ। ਉਹਨਾਂ ਨੇ ਟਵੀਟ ਕੀਤਾ, ‘ਬਿਰਲਾ ਆਡੀਟੋਰੀਅਮ ਵਿਚ ਆਯੋਜਿਤ ਕਿਸਾਨ ਸੰਸਦ ਵਿਚ ਹਿੱਸਾ ਲੈ ਰਹੇ ਸਾਰੇ ਕਿਸਾਨਾਂ ਦਾ ਮੈਂ ਸਵਾਗਤ ਕਰਦਾ ਹਾਂ। ਅੱਜ ਲੋਕਤੰਤਰ ਦਿਵਸ ਮੌਕੇ ਇਹ ਪ੍ਰੋਗਰਾਮ ਹੋਣਾ ਜ਼ਰੂਰੀ ਹੈ ਕਿਉਂਕਿ ਸਾਡੇ ਕਿਸਾਨ ਵਿਰੋਧ ਦੇ ਲੋਕਤੰਤਰਿਕ ਨਿਯਮਾਂ ਅਨੁਸਾਰ ਸ਼ਾਂਤਮਈ ਢੰਗ ਨਾਲ ਖੇਤੀ ਕਾਨੂੰਨਾਂ ਖਿਲਾਫ਼ ਅੰਦੋਲਨ ਕਰ ਰਹੇ ਹਨ’।

ਹੋਰ ਪੜ੍ਹੋ: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ: ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਉਹਨਾਂ ਅੱਗੇ ਲਿਖਿਆ, ‘ਅਨੁਸ਼ਾਸਨ ਦੇ ਨਾਲ ਅਤੇ ਕਈ ਪਰੇਸ਼ਾਨੀਆਂ ਦੇ ਬਾਵਜੂਦ ਜਿਸ ਤਰ੍ਹਾਂ ਕਿਸਾਨ ਬਿਨ੍ਹਾਂ ਉਮੀਦ ਗੁਆਏ ਕਈ ਮਹੀਨਿਆਂ ਤੋਂ ਸੰਘਰਸ਼ ਕਰ ਰਹੇ ਹਨ, ਇਸ ਦੇ ਲਈ ਉਹ ਵਧਾਈ ਦੇ ਹੱਕਦਾਰ ਹਨ। ਕੇਂਦਰ ਸਰਕਾਰ ਨੂੰ ਕਿਸਾਨਾਂ ਦੀ ਗੱਲ ਸੁਣਨੀ ਚਾਹੀਦੀ ਹੈ ਅਤੇ ਖੇਤੀ ਕਾਨੂੰਨ (Farm Laws) ਵਾਪਸ ਲੈਣੇ ਚਾਹੀਦੇ ਹਨ’।

ਹੋਰ ਪੜ੍ਹੋ: ਕਾਂਗਰਸ 'ਤੇ ਵੀ ਲਾਗੂ ਹੈ ਸਿਆਸੀ ਰੈਲੀਆਂ ਨਾ ਕਰਨ ਦਾ ਜ਼ਾਬਤਾ : ਬਲਬੀਰ ਸਿੰਘ ਰਾਜੇਵਾਲ

ਦੱਸ ਦਈਏ ਕਿ ਕਿਸਾਨ ਸੰਸਦ ਦਾ ਮੁੱਖ ਮਕਸਦ ਸਰਕਾਰ ਨੂੰ ਇਹ ਦੱਸਣਾ ਹੈ ਕਿ ਦੇਸ਼ ਦੇ ਕਿਸਾਨ ਵੀ ਸੰਸਦ ਚਲਾ ਸਕਦਾ ਹੈ। ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨ ਸੰਸਦ ਦੀ ਕਾਰਵਾਈ ਬਿਲਕੁਲ ਸੰਸਦ ਦੇ ਸੈਸ਼ਨ ਦੀ ਤਰ੍ਹਾਂ ਹੀ ਚੱਲੇਗੀ। ਇਸ ਮੌਕੇ ਦੇਸ਼ ਦੇ ਵੱਖ -ਵੱਖ ਸੂਬਿਆਂ ਦੇ ਕਿਸਾਨ ਨੁਮਾਇੰਦੇ ਜਿਨ੍ਹਾਂ ਵਿਚ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ, ਦਰਸ਼ਨ ਪਾਲ ਸਿੰਘ, ਬਲਬੀਰ ਸਿੰਘ ਰਾਜੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਅਲਪੇਸ਼ ਕਠੀਰੀਆ ਅਤੇ ਗੁਜਰਾਤ ਤੋਂ ਦਿਨੇਸ਼ ਬਾਮਨੀਆ ਸ਼ਾਮਲ ਹਨ।