ਅਨਿਲ ਵਿਜ ਦਾ ਬਿਆਨ, ‘ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਗਦਰ ਕਹੋ’

ਏਜੰਸੀ

ਖ਼ਬਰਾਂ, ਰਾਸ਼ਟਰੀ

ਅਨਿਲ ਵਿਜ ਨੇ ਕਿਸਾਨ ਅੰਦੋਲਨ ਨੂੰ ਲੈ ਕੇ ਵਿਵਾਦਤ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਹੁਣ ਗਦਰ ਕਹਿਣਾ ਚਾਹੀਦਾ ਹੈ।

Haryana minister Anil Vij calls farmers protest ghadar

 

ਚੰਡੀਗੜ੍ਹ: ਹਰਿਆਣਾ ਦੇ ਮੰਤਰੀ ਅਨਿਲ ਵਿਜ (Haryana minister Anil Vij ) ਨੇ ਕਿਸਾਨ ਅੰਦੋਲਨ (Farmers Protest) ਨੂੰ ਲੈ ਕੇ ਫਿਰ ਵਿਵਾਦਤ ਬਿਆਨ ਦਿੱਤਾ ਹੈ। ਉਹਨਾਂ ਕਿਹਾ ਕਿ ਕਿਸਾਨ ਅੰਦੋਲਨ ਹੁਣ ਅੰਦੋਲਨ ਨਹੀਂ ਰਿਹਾ, ਇਸ ਨੂੰ ਹੁਣ ਗਦਰ ਕਹਿਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਅੰਦੋਲਨ ਵਿਚ ਲੋਕ ਤਲਵਾਰਾਂ ਲੈ ਕੇ ਨਹੀਂ ਆਉਂਦੇ, ਅੰਦੋਲਨ ਵਿਚ ਲੋਕ ਲਾਠੀਆਂ ਨਹੀਂ ਮਾਰਦੇ, ਅੰਦੋਲਨ ਵਿਚ ਲੋਕ ਆਉਣ-ਜਾਣ ਵਾਲੇ ਲੋਕਾਂ ਦੇ ਰਸਤੇ ਨਹੀਂ ਰੋਕਦੇ।

ਹੋਰ ਪੜ੍ਹੋ: ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਮਾਮਲਾ: ਗੁਰਦਾਸ ਮਾਨ ਨੂੰ ਹਾਈ ਕੋਰਟ ਤੋਂ ਮਿਲੀ ਰਾਹਤ

ਅਨਿਲ ਵਿਜ ਨੇ ਕਿਹਾ, ‘ਇਸ ਨੂੰ ਅੰਦੋਲਨ ਨਹੀਂ ਕਿਹਾ ਜਾ ਸਕਦਾ, ਇਸ ਨੂੰ ਤੁਸੀਂ ਗਦਰ (Anil Vij calls farmers protest ghadar ) ਕਹਿ ਸਕਦੇ ਹੋ ਜਾਂ ਕੋਈ ਹੋਰ ਸ਼ਬਦ ਵਰਤ ਸਕਦੇ ਹੋ’। ਉਹਨਾਂ ਕਿਹਾ ਕਿ, ‘ਅੰਦੋਲਨ ਵਿਚ ਤਾਂ ਲੋਕ ਧਰਨਾ ਦਿੰਦੇ ਹਨ, ਭੁੱਖ ਹੜਤਾਲਾਂ ਕਰਦੇ ਹਨ, ਇੱਥੇ ਅਜਿਹੀਆਂ ਘਟਨਾਵਾਂ ਵੀ ਹੋਈਆਂ ਹਨ ਕਿ ਭੁੱਖ ਹੜਤਾਲ ਕਰਕੇ ਲੋਕਾਂ ਨੇ ਅਪਣੀਆਂ ਜਾਨਾਂ ਦੇ ਦਿੱਤੀਆਂ’।

ਹੋਰ ਪੜ੍ਹੋ: ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥

ਇਸ ਤੋਂ ਇਲਾਵਾ ਹਰਿਆਣਾ ਦੇ ਗ੍ਰਹਿ ਮੰਤਰੀ ਨੇ ਕਿਹਾ ਕਿ ਕਿਸਾਨ ਅੰਦੋਲਨ ਪਿੱਛੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Captain Amarinder Singh) ਦਾ ਹੱਥ ਹੈ ਅਤੇ ਉਹਨਾਂ ਨੇ ਆਪਣੀ ਰਾਜਨੀਤਕ ਲਾਲਸਾ ਨੂੰ ਪੂਰਾ ਕਰਨ ਲਈ ਇਸ ਨੂੰ ਜ਼ਿੰਦਾ ਰੱਖਿਆ ਹੈ।

ਹੋਰ ਪੜ੍ਹੋ: ਕਾਂਗਰਸ 'ਤੇ ਵੀ ਲਾਗੂ ਹੈ ਸਿਆਸੀ ਰੈਲੀਆਂ ਨਾ ਕਰਨ ਦਾ ਜ਼ਾਬਤਾ : ਬਲਬੀਰ ਸਿੰਘ ਰਾਜੇਵਾਲ

ਉਹਨਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਲੋਕਤੰਤਰੀ ਮੁੱਖ ਮੰਤਰੀ ਵਜੋਂ ਇਹ ਨਹੀਂ ਕਹਿਣਾ ਚਾਹੀਦਾ ਸੀ ਕਿ ਤੁਸੀਂ ਜੋ ਗੜਬੜ ਕਰਨੀ ਹੈ, ਉਹ ਹਰਿਆਣਾ ਅਤੇ ਦਿੱਲੀ ਵਿਚ ਕਰੋ। ਇਹ ਕਹਿਣਾ ਬਹੁਤ ਗਲਤ ਗੱਲ ਹੈ ਤੇ ਇਹ ਬਹੁਤ ਗੈਰ ਜ਼ਿੰਮੇਵਾਰਾਨਾ ਹੈ। ਉਹਨਾਂ ਆਰੋਪ ਲਗਾਇਆ ਕਿ ਕੈਪਟਨ ਅਮਰਿੰਦਰ ਸਿੰਘ ਹਰਿਆਣਾ ਅਤੇ ਦਿੱਲੀ ਦੀ ਸ਼ਾਂਤੀ ਭੰਗ ਕਰਨਾ ਚਾਹੁੰਦੇ ਹਨ।