ਕੋਰੋਨਾ ਕਾਰਨ ਅਨਾਥ ਹੋਏ ਬੱਚਿਆਂ ਨੂੰ ਹੁਣ ਹਰ ਮਹੀਨੇ ਮਿਲਣਗੇ 4000 ਰੁਪਏ, ਕੇਂਦਰ ਬਣਾ ਰਹੀ ਯੋਜਨਾ

ਏਜੰਸੀ

ਖ਼ਬਰਾਂ, ਰਾਸ਼ਟਰੀ

ਹੁਣ ਤਕ ਕੇਂਦਰ ਸਰਕਾਰ ਅਨਾਥ ਬੱਚਿਆਂ ਨੂੰ 2000 ਰੁਪਏ ਦੀ ਰਾਸ਼ੀ ਦੇ ਰਹੀ ਸੀ।

Children Orphaned by Covid-19

 

ਨਵੀਂ ਦਿੱਲੀ: ਕੇਂਦਰ ਕੋਰੋਨਾ (Coronavirus) ਕਾਰਨ ਅਨਾਥ ਹੋ ਚੁੱਕੇ ਬੱਚਿਆਂ (Orphan Children) ਲਈ ਮਹੀਨਾਵਾਰ ਵਿੱਤੀ ਸਹਾਇਤਾ ਦੀ ਰਕਮ ਵਧਾ ਕੇ 4,000 ਰੁਪਏ ਕਰਨ ਦੀ ਯੋਜਨਾ ਬਣਾ ਰਿਹਾ ਹੈ। ਹੁਣ ਤਕ ਕੇਂਦਰ ਸਰਕਾਰ (Central Government) ਅਨਾਥ ਬੱਚਿਆਂ ਨੂੰ 2000 ਰੁਪਏ ਦੀ ਰਾਸ਼ੀ ਦੇ ਰਹੀ ਸੀ, ਪਰ ਸਰਕਾਰ ਇਸ ਨੂੰ ਵਧਾਉਣ 'ਤੇ ਵਿਚਾਰ ਕਰ ਰਹੀ ਹੈ। ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਕਿਹਾ ਕਿ ਇਸ ਸਬੰਧ ਵਿਚ ਇਕ ਪ੍ਰਸਤਾਵ ਅਗਲੇ ਕੁਝ ਹਫ਼ਤਿਆਂ ਵਿਚ ਕੈਬਨਿਟ ਨੂੰ ਮਨਜ਼ੂਰੀ ਲਈ ਭੇਜਿਆ ਜਾ ਸਕਦਾ ਹੈ।

ਇਹ ਵੀ ਪੜ੍ਹੋ: ਮੁਹਾਲੀ ਦੇ ਸਿਟੀ ਪਾਰਕ ‘ਚ ਅਨੋਖੇ ਢੰਗ ਨਾਲ ਮਨਾਇਆ ‘Engineer's Day

ਦੱਸ ਦੇਈਏ ਕਿ ਕੋਰੋਨਾ ਦੀ ਦੂਜੀ ਲਹਿਰ ਵਿਚ, ਅਜਿਹੇ ਸੈਂਕੜੇ ਪਰਿਵਾਰ ਹਨ, ਜਿਨ੍ਹਾਂ ਵਿਚ ਬੱਚੇ ਦੇ ਮਾਪਿਆਂ ਅਤੇ ਪਰਿਵਾਰ ਵਿਚ ਕਮਾਉਣ ਵਾਲੇ ਵਿਅਕਤੀ ਦੀ ਮੌਤ ਹੋ ਗਈ ਹੈ, ਜਿਸ ਕਾਰਨ ਉਨ੍ਹਾਂ ਦੇ ਪਰਿਵਾਰ ਨੂੰ ਰੋਜ਼ੀ ਰੋਟੀ ਦੇ ਸੰਕਟ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਅਨਾਥ ਬੱਚਿਆਂ ਦੀ ਹਾਲਤ ਦੇ ਮੱਦੇਨਜ਼ਰ ਕੇਂਦਰ ਸਰਕਾਰ ਨੇ ਮਈ ਵਿਚ 2000 ਦੀ ਰਕਮ ਦੇਣ ਦਾ ਐਲਾਨ ਕੀਤਾ ਸੀ।

ਇਹ ਵੀ ਪੜ੍ਹੋ: ਨੌਜਵਾਨਾਂ ਨੂੰ ਰੁਜ਼ਗਾਰ ਦੇਣ ਲਈ ਪੰਜਾਬ ਸਰਕਾਰ ਵੱਲੋਂ ਵਿੱਢੀ ਜਾਵੇਗੀ ਮੁਹਿੰਮ

ਅਧਿਕਾਰੀ ਨੇ ਦੱਸਿਆ ਕਿ ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਨੇ ਮਾਸਿਕ ਸਹਾਇਤਾ (Monthly Financial Aid) ਨੂੰ 2000 ਤੋਂ ਵਧਾ ਕੇ 4000 ਰੁਪਏ ਕਰਨ ਦਾ ਪ੍ਰਸਤਾਵ ਦਿੱਤਾ ਹੈ। ਸਰਕਾਰ ਨੇ ਮਈ ਵਿਚ ਐਲਾਨ ਕੀਤਾ ਸੀ ਕਿ ਜਿਨ੍ਹਾਂ ਬੱਚਿਆਂ ਨੇ ਕੋਰੋਨਾ ਕਾਰਨ ਆਪਣੇ ਮਾਪਿਆਂ ਅਤੇ ਸਰਪ੍ਰਸਤਾਂ ਨੂੰ ਗੁਆ ਦਿੱਤਾ ਹੈ, ਉਨ੍ਹਾਂ ਨੂੰ 'ਪੀਐਮ-ਕੇਅਰਸ ਫਾਰ ਚਿਲਡਰਨ' ਸਕੀਮ ਦੇ ਤਹਿਤ ਸਹਾਇਤਾ ਦਿੱਤੀ ਜਾਵੇਗੀ। ਮੰਤਰਾਲੇ ਦੇ ਅੰਕੜਿਆਂ ਅਨੁਸਾਰ ਇਸ ਸਕੀਮ ਅਧੀਨ ਹੁਣ ਤੱਕ ਕੁੱਲ 3,250 ਅਰਜ਼ੀਆਂ ਪ੍ਰਾਪਤ ਹੋਈਆਂ ਹਨ।

ਇਹ ਵੀ ਪੜ੍ਹੋ: ਦਿੱਲੀ 'ਚ ਇਸ ਸਾਲ ਵੀ ਦੀਵਾਲੀ 'ਤੇ ਨਹੀਂ ਚਲਣਗੇ ਪਟਾਕੇ, ਕੇਜਰੀਵਾਲ ਸਰਕਾਰ ਨੇ ਲਗਾਈ ਪਾਬੰਦੀ

ਵੈਬ ਪੋਰਟਲ ਕੀਤਾ ਲਾਂਚ:

ਇਸ ਦੇ ਨਾਲ ਹੀ ਸਾਰੇ ਸੂਬਿਆਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਦੇ ਮੁੱਖ ਸਕੱਤਰਾਂ ਨੂੰ ਲਿਖੇ ਪੱਤਰ ਵਿਚ, ਮਹਿਲਾ ਅਤੇ ਬਾਲ ਵਿਕਾਸ ਮੰਤਰਾਲੇ ਦੇ ਸਕੱਤਰ, ਇੰਦਰ ਪਾਂਡੇ ਨੇ ਕਿਹਾ ਸੀ ਕਿ ਅਰਜ਼ੀਆਂ ਜਮ੍ਹਾਂ ਕਰਾਉਣ, ਇਸ ਸਕੀਮ ਅਧੀਨ ਸਹਾਇਤਾ ਪ੍ਰਾਪਤ ਕਰਨ ਦੇ ਯੋਗ ਬੱਚਿਆਂ ਦੀ ਪਛਾਣ ਲਈ ਇਕ ਵੈਬ ਪੋਰਟਲ (Web Portal) ਲਾਂਚ ਕੀਤਾ ਗਿਆ ਹੈ।