ਜੰਮੂ-ਕਸ਼ਮੀਰ: ਅਨੰਤਨਾਗ ’ਚ ਸੁਰੱਖਿਆ ਬਲਾਂ ਅਤੇ ਅਤਿਵਾਦੀਆਂ ਵਿਚਾਲੇ 4 ਦਿਨ ਤੋਂ ਮੁਕਾਬਲਾ ਜਾਰੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਇਕ ਹੋਰ ਜਵਾਨ ਹੋਇਆ ਸ਼ਹੀਦ, ਬੀਤੇ ਦਿਨ ਤੋਂ ਸੀ ਲਾਪਤਾ

Image: For representation purpose only.

 

ਸ੍ਰੀਨਗਰ: ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਪਹਾੜੀ ਖੇਤਰ ਦੇ ਜੰਗਲਾਂ 'ਚ ਲੁਕੇ ਅਤਿਵਾਦੀਆਂ ਦਾ ਪਤਾ ਲਗਾਉਣ ਲਈ ਚੱਲ ਰਹੀ ਮੁਹਿੰਮ 'ਚ ਡਰੋਨ ਦੀ ਵਰਤੋਂ ਕੀਤੀ ਜਾ ਰਹੀ ਹੈ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿਤੀ ਹੈ। ਇਸ ਦੌਰਾਨ ਸੁਰੱਖਿਆ ਅਧਿਕਾਰੀਆਂ ਨੇ ਦਸਿਆ ਕਿ ਅਨੰਤਨਾਗ ਵਿਚ ਅਤਿਵਾਦੀਆਂ ਨਾਲ ਚੱਲ ਰਹੀ ਮੁਠਭੇੜ ਵਿਚ ਇਕ ਹੋਰ ਜਵਾਨ ਸ਼ਹੀਦ ਹੋ ਗਿਆ ਹੈ। ਉਹ ਬੀਤੇ ਦਿਨ ਤੋਂ ਲਾਪਤਾ ਦਸਿਆ ਗਿਆ ਸੀ।

ਇਹ ਵੀ ਪੜ੍ਹੋ: ਲੀਬੀਆ 'ਚ ਫਸੇ ਪੰਜਾਬ ਅਤੇ ਹਰਿਆਣਾ ਦੇ 4 ਨੌਜਵਾਨਾਂ ਨੂੰ ਦੂਤਘਰ ਨੇ ਸੁਰੱਖਿਅਤ ਭੇਜਿਆ ਵਾਪਸ

ਬੁਧਵਾਰ ਨੂੰ ਅਤਿਵਾਦੀਆਂ ਨਾਲ ਹੋਏ ਮੁਕਾਬਲੇ 'ਚ ਫੌਜ ਦੇ ਤਿੰਨ ਅਧਿਕਾਰੀ ਅਤੇ ਇਕ ਜਵਾਨ ਸ਼ਹੀਦ ਹੋ ਗਏ ਸਨ। ਅਧਿਕਾਰੀਆਂ ਨੇ ਕਿਹਾ, 'ਡਰੋਨ ਨਿਗਰਾਨੀ ਦੇ ਆਧਾਰ 'ਤੇ ਸੁਰੱਖਿਆ ਬਲਾਂ ਨੇ ਅਤਿਵਾਦੀਆਂ ਦੇ ਛੁਪਣ ਵਾਲੀ ਥਾਂ 'ਤੇ ਮੋਰਟਾਰ ਦੇ ਗੋਲੇ ਦਾਗੇ ਹਨ।' ਉਨ੍ਹਾਂ ਦਸਿਆ ਕਿ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਪੂਰੀ ਤਰ੍ਹਾਂ ਨਾਲ ਘੇਰ ਲਿਆ ਹੈ।

ਇਹ ਵੀ ਪੜ੍ਹੋ: ਹਰ ਸ਼ੁਕਰਵਾਰ, ਡੇਂਗੂ ‘ਤੇ ਵਾਰ ਮੁਹਿੰਮ ਜਾਰੀ ਰੱਖਦਿਆਂ ਸਿਹਤ ਮੰਤਰੀ ਨੇ ਮੁਹਾਲੀ ਵਿੱਚ ਘਰ-ਘਰ ਜਾ ਕੇ ਕੀਤੀ ਚੈਕਿੰਗ 

ਫੌਜ ਦੀ 19 ਰਾਸ਼ਟਰੀ ਰਾਈਫਲਜ਼ ਯੂਨਿਟ ਦੇ ਕਮਾਂਡਿੰਗ ਅਫਸਰ ਕਰਨਲ ਮਨਪ੍ਰੀਤ ਸਿੰਘ, ਮੇਜਰ ਆਸ਼ੀਸ਼ ਢੋਚਕ, ਜੰਮੂ-ਕਸ਼ਮੀਰ ਪੁਲਿਸ ਦੇ ਡਿਪਟੀ ਸੁਪਰਡੈਂਟ ਹੁਮਾਯੂੰ ਭੱਟ ਅਤੇ ਇਕ ਸਿਪਾਹੀ ਬੁਧਵਾਰ ਨੂੰ ਦੱਖਣੀ ਕਸ਼ਮੀਰ ਜ਼ਿਲ੍ਹੇ ਦੇ ਕੋਕਰਨਾਗ ਖੇਤਰ ਦੇ ਗਡੋਲੇ ਵਿਚ ਅਤਿਵਾਦੀਆਂ ਨਾਲ ਹੋਏ ਮੁਕਾਬਲੇ ਵਿਚ ਸ਼ਹੀਦ ਹੋ ਗਏ ਸਨ।