Arvind Kejriwal Resign News : ਅਸਤੀਫੇ ਦੇ ਐਲਾਨ ਤੋਂ ਬਾਅਦ CM ਅਰਵਿੰਦ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਕੀਤੀ ਅਪੀਲ, ਕੀਤੀ ਇਹ ਵੱਡੀ ਮੰਗ

ਏਜੰਸੀ

ਖ਼ਬਰਾਂ, ਰਾਸ਼ਟਰੀ

ਸੀਐਮ ਕੇਜਰੀਵਾਲ ਨੇ ਕਿਹਾ - ਮੈਂ ਦੋ ਦਿਨਾਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ

Arvind Kejriwal

Arvind Kejriwal Resign News : ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਐਕਸਾਈਜ਼ ਘੁਟਾਲੇ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਜੇਲ ਤੋਂ ਬਾਹਰ ਆ ਗਏ ਹਨ। ਜੇਲ ਤੋਂ ਬਾਹਰ ਆਉਂਦੇ ਹੀ ਸੀਐਮ ਕੇਜਰੀਵਾਲ ਨੇ ਵੱਡਾ ਐਲਾਨ ਕੀਤਾ ਹੈ। ਸੀਐਮ ਕੇਜਰੀਵਾਲ ਨੇ ਕਿਹਾ ਕਿ ਮੈਂ ਦੋ ਦਿਨਾਂ ਬਾਅਦ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ ਅਤੇ ਇਸ ਕੁਰਸੀ 'ਤੇ ਉਦੋਂ ਤੱਕ ਨਹੀਂ ਬੈਠਾਂਗਾ ਜਦੋਂ ਤੱਕ ਲੋਕ ਖੁਦ ਮੈਨੂੰ ਇਸ 'ਤੇ ਨਹੀਂ ਬਿਠਾ ਦਿੰਦੇ।

ਕੇਜਰੀਵਾਲ ਨੇ ਕਿਹਾ ਕਿ ਉਨ੍ਹਾਂ ਦੀ ਥਾਂ 'ਤੇ ਆਮ ਆਦਮੀ ਪਾਰਟੀ ਦਾ ਹੀ ਕੋਈ ਵਿਧਾਇਕ ਮੁੱਖ ਮੰਤਰੀ ਬਣੇਗਾ। ਦੂਜੇ ਪਾਸੇ ਕੇਜਰੀਵਾਲ ਨੇ ਚੋਣ ਕਮਿਸ਼ਨ ਨੂੰ ਅਪੀਲ ਕੀਤੀ ਹੈ। ਉਨ੍ਹਾਂ ਨਵੰਬਰ ਵਿੱਚ ਦਿੱਲੀ ਚੋਣਾਂ ਕਰਵਾਉਣ ਦੀ ਅਪੀਲ ਕੀਤੀ ਹੈ।

ਤਿਹਾੜ ਜੇਲ ਤੋਂ ਜ਼ਮਾਨਤ 'ਤੇ ਬਾਹਰ ਆਉਣ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਉਹ ਉਦੋਂ ਤੱਕ ਮੁੱਖ ਮੰਤਰੀ ਦੇ ਅਹੁਦੇ 'ਤੇ ਨਹੀਂ ਬੈਠਣਗੇ ਜਦੋਂ ਤੱਕ ਦਿੱਲੀ ਦੇ ਲੋਕ ਫੈਸਲਾ ਨਹੀਂ ਕਰ ਲੈਂਦੇ। ਉਨ੍ਹਾਂ ਕਿਹਾ ਕਿ ਮੈਂ ਅਗਲੇ ਦੋ ਦਿਨਾਂ ਵਿੱਚ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦੇਵਾਂਗਾ ਪਰ ਦਿੱਲੀ ਵਿਧਾਨ ਸਭਾ ਭੰਗ ਨਹੀਂ ਹੋਵੇਗੀ। 

ਆਮ ਆਦਮੀ ਪਾਰਟੀ ਦੇ ਵਿਧਾਇਕ ਦਲ ਦੀ ਮੀਟਿੰਗ ਵਿੱਚ ਨਵੇਂ ਮੁੱਖ ਮੰਤਰੀ ਦੀ ਚੋਣ ਕੀਤੀ ਜਾਵੇਗੀ। ਇਸ ਦੌਰਾਨ ਕੇਜਰੀਵਾਲ ਨੇ ਕਿਹਾ ਕਿ ਮਨੀਸ਼ ਸਿਸੋਦੀਆ ਵੀ ਇਸ ਦੌਰਾਨ ਕੋਈ ਜ਼ਿੰਮੇਵਾਰੀ ਨਹੀਂ ਲੈਣਗੇ। ਮੈਂ ਅਤੇ ਸਿਸੋਦੀਆ ਜਨਤਾ ਵਿਚਕਾਰ ਜਾਵਾਂਗੇ।

ਦਰਅਸਲ, ਜੇਲ ਤੋਂ ਬਾਹਰ ਆਉਣ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਪਾਰਟੀ ਨੇਤਾਵਾਂ ਅਤੇ ਵਰਕਰਾਂ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਸੀਐਮ ਕੇਜਰੀਵਾਲ ਨੇ ਵੱਡਾ ਐਲਾਨ ਕਰਦੇ ਹੋਏ ਕਿਹਾ 'ਅੱਜ ਤੋਂ ਦੋ ਦਿਨ ਬਾਅਦ ਮੈਂ ਅਸਤੀਫ਼ਾ ਦੇਣ ਜਾ ਰਿਹਾ ਹਾਂ।  ਮੈਂ ਓਦੋਂ ਤੱਕ ਸੀਐਮ ਦੀ ਕੁਰਸੀ 'ਤੇ ਨਹੀਂ ਬੈਠਾਂਗਾ, ਜਦੋਂ ਤੱਕ ਜਨਤਾ ਆਪਣਾ ਫੈਸਲਾ ਨਹੀਂ ਸੁਣਾ ਦਿੰਦੀ ਕਿ ਕੇਜਰੀਵਾਲ ਇਮਾਨਦਾਰ ਹੈ।