Delhi Double Murder: ਕਿਰਾਏਦਾਰ ਨੇ ਜਾਇਦਾਦ ਬਦਲੇ ਦੋ ਸਕੇ ਭਰਾਵਾਂ ਦਾ ਕੀਤਾ ਕਤਲ
Delhi Double Murder: ਮ੍ਰਿਤਕਾਂ ਦੀ ਪਹਿਚਾਣ ਇਰਸ਼ਾਦ ਅਤੇ ਸ਼ਾਹਿਦ ਵਜੋਂ ਹੋਈ ਹੈ।
Delhi Double Murder News: ਦਿੱਲੀ ਦੀ ਗੀਤਾ ਨਗਰ ਕਲੋਨੀ ਦੇ ਰਾਣੀ ਗਾਰਡਨ ਵਿਚ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਕਿਰਾਏਦਾਰਾਂ ਨੇ ਦੋ ਸਕੇ ਭਰਾਵਾਂ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਮ੍ਰਿਤਕਾਂ ਦੀ ਪਹਿਚਾਣ ਇਰਸ਼ਾਦ ਅਤੇ ਸ਼ਾਹਿਦ ਵਜੋਂ ਹੋਈ ਹੈ।
ਮ੍ਰਿਤਕ ਦੀ ਭੈਣ ਨੇ ਦੱਸਿਆ ਕਿ ਹਮਲਾਵਰਾਂ ਨੇ ਉਸ ਦੇ ਵੱਡੇ ਭਰਾ ਦਾ ਕਤਲ ਕਰ ਦਿੱਤਾ ਅਤੇ ਘਰ ਨੂੰ ਬਾਹਰੋਂ ਤਾਲਾ ਲਗਾ ਦਿੱਤਾ। ਇਸ ਤੋਂ ਬਾਅਦ ਉਸ ਦੇ ਛੋਟੇ ਭਰਾ ਨੂੰ ਵੀ ਮਾਰ ਦਿੱਤਾ ਗਿਆ। ਦਿੱਲੀ ਪੁਲਿਸ ਨੇ ਦੋਹਾਂ ਦੀਆਂ ਲਾਸ਼ਾਂ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਕਿਰਾਏਦਾਰ ਅਤੇ ਮਕਾਨ ਮਾਲਕ ਵਿਚਕਾਰ ਜਾਇਦਾਦ ਨੂੰ ਲੈ ਕੇ ਲੜਾਈ ਹੋ ਗਈ। ਇਹ ਝਗੜਾ ਇੰਨਾ ਵਧ ਗਿਆ ਕਿ ਕਿਰਾਏਦਾਰਾਂ ਨੇ ਭਰਾਵਾਂ 'ਤੇ ਗੋਲੀਆਂ ਚਲਾ ਕੇ ਉਨ੍ਹਾਂ ਦਾ ਕਤਲ ਕਰ ਦਿੱਤਾ ਤੇ ਮੌਕੇ ਤੋਂ ਫਰਾਰ ਹੋ ਗਏ। ਪੁਲਿਸ ਪੁੱਛਗਿੱਛ 'ਚ ਸਾਹਮਣੇ ਆਇਆ ਹੈ ਕਿ ਕਿਰਾਏਦਾਰਾਂ ਨੇ ਜਾਇਦਾਦ ਦੇ ਵਿਵਾਦ ਨੂੰ ਲੈ ਕੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।