10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ 75٪ ਹਾਜ਼ਰੀ ਹੋਵੇਗੀ ਲਾਜ਼ਮੀ
ਕਿਹਾ, ਕਿਸੇ ਵੀ ਵਿਦਿਆਰਥੀ ਨੂੰ ਅਕਾਦਮਿਕ ਅਤੇ ਹਾਜ਼ਰੀ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤੇ ਬਿਨਾਂ ਇਮਤਿਹਾਨ ਦੇਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ
CBSE
ਨਵੀਂ ਦਿੱਲੀ : ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਨੇ ਦਸਵੀਂ ਅਤੇ ਬਾਰ੍ਹਵੀਂ ਜਮਾਤ ਦੇ ਇਮਤਿਹਾਨਾਂ ਵਿਚ ਸ਼ਾਮਲ ਹੋਣ ਵਾਲੇ ਵਿਦਿਆਰਥੀਆਂ ਲਈ ਯੋਗਤਾ ਨਿਯਮਾਂ ਨੂੰ ਸਖਤ ਕਰ ਦਿਤਾ ਹੈ। ਬੋਰਡ ਨੇ ਕਿਹਾ ਹੈ ਕਿ ਇਮਤਿਹਾਨ ਦੇਣ ਲਈ ਵਿਦਿਆਰਥੀਆਂ ਦੀ ਘੱਟੋ-ਘੱਟ 75 ਫੀ ਸਦੀ ਹਾਜ਼ਰੀ ਲਾਜ਼ਮੀ ਹੈ। ਕਿਸੇ ਵੀ ਵਿਦਿਆਰਥੀ ਨੂੰ ਅਕਾਦਮਿਕ ਅਤੇ ਹਾਜ਼ਰੀ ਦੀਆਂ ਜ਼ਰੂਰਤਾਂ ਨੂੰ ਪੂਰਾ ਕੀਤੇ ਬਿਨਾਂ ਇਮਤਿਹਾਨ ਦੇਣ ਦੀ ਇਜਾਜ਼ਤ ਨਹੀਂ ਦਿਤੀ ਜਾਵੇਗੀ। ਸੀ.ਬੀ.ਐਸ.ਈ. ਵਲੋਂ ਪੇਸ਼ ਕੀਤੇ ਗਏ ਸਾਰੇ ਵਿਸ਼ਿਆਂ ’ਚ, ਅੰਦਰੂਨੀ ਮੁਲਾਂਕਣ ਕੌਮੀ ਸਿੱਖਿਆ ਨੀਤੀ -2020 ਦੇ ਅਨੁਸਾਰ ਮੁਲਾਂਕਣ ਦਾ ਲਾਜ਼ਮੀ ਅਨਿੱਖੜਵਾਂ ਅੰਗ ਹੈ।