ਐਮਜੇ ਅਕਬਰ ਦੁਆਰਾ ਪੱਤਰਕਾਰ ਪ੍ਰਿਆ ਰਮਾਨੀ ਦੇ ਖ਼ਿਲਾਫ਼ ਮਾਣਹਾਨੀ ਦਾ ਦਰਜ ਮੁਕੱਦਮਾ
#MeToo ਖੁਲਾਸੇ ਦੇ ਤਹਿਤ ਔਰਤ ਪੱਤਰਕਾਰ ਦੁਆਰਾ ਯੋਨ ਸ਼ੋਸ਼ਣ ਦੇ ਦੋਸ਼ ਵਿਚ ਘਿਰੇ ਕੇਂਦਰੀ ਮੰਤਰੀ ਐਮਜੇ ਅਕਬਰ ਨੇ ਪੱਤਰਕਾਰ ਪ੍ਰਿਆ ਰਮਾਨੀ ਦੇ ਖ਼ਿਲਾਫ਼...
MJ Akbar filled a defamation complaint against journalist Priya Ramani
ਨਵੀਂ ਦਿੱਲੀ (ਭਾਸ਼ਾ) : #MeToo ਖੁਲਾਸੇ ਦੇ ਤਹਿਤ ਔਰਤ ਪੱਤਰਕਾਰ ਦੁਆਰਾ ਯੋਨ ਸ਼ੋਸ਼ਣ ਦੇ ਦੋਸ਼ ਵਿਚ ਘਿਰੇ ਕੇਂਦਰੀ ਮੰਤਰੀ ਐਮਜੇ ਅਕਬਰ ਨੇ ਪੱਤਰਕਾਰ ਪ੍ਰਿਆ ਰਮਾਨੀ ਦੇ ਖ਼ਿਲਾਫ਼ ਅਪਰਾਧਿਕ ਮਾਣਹਾਨੀ ਦਾ ਮੁਕੱਦਮਾ ਦਰਜ ਕਰਵਾਇਆ ਹੈ। ਐਮਜੇ ਅਕਬਰ ਨੇ ਦਿੱਲੀ ਦੇ ਪਟਿਆਲਾ ਹਾਊਸ ਕੋਰਟ ਵਿਚ ਭਾਰਤੀ ਦੰਡ ਸੰਹਿਤਾ ਦੀ ਧਾਰਾ 499 ਅਤੇ 500 ਦੇ ਤਹਿਤ ਅਪਰਾਧਿਕ ਮਾਣਹਾਨੀ ਦਾ ਕੇਸ ਦਰਜ ਕਰਵਾਇਆ ਹੈ। ਆਈਪੀਸੀ ਦੀਆਂ ਇਨ੍ਹਾਂ ਧਾਰਾਵਾਂ ਦੇ ਤਹਿਤ ਦੋਸ਼ੀ ਕਰਾਰ ਦਿਤੇ ਜਾਣ ‘ਤੇ ਦੋ ਸਾਲ ਦੀ ਸਜ਼ਾ ਸੁਣਾਈ ਜਾ ਸਕਦੀ ਹੈ।