ਸ਼੍ਰੀਨਗਰ ‘ਚ ਪ੍ਰਦਰਸ਼ਨ ਦੌਰਾਨ ਹਿਰਾਸਤ ‘ਚ ਲਈ ਫਾਰੂਕ ਅਬਦੁੱਲਾ ਦੀ ਭੈਣ ਤੇ ਬੇਟੀ
ਪੁਲਿਸ ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਬੇਟੀ ਅਤੇ ਭੈਣ ਸਮੇਤ ਛੇ...
ਨਵੀਂ ਦਿੱਲੀ: ਪੁਲਿਸ ਨੇ ਮੰਗਲਵਾਰ ਨੂੰ ਸਾਬਕਾ ਮੁੱਖ ਮੰਤਰੀ ਫਾਰੂਕ ਅਬਦੁੱਲਾ ਦੀ ਬੇਟੀ ਅਤੇ ਭੈਣ ਸਮੇਤ ਛੇ ਔਰਤਾਂ ਨੂੰ ਹਿਰਾਸਤ ਵਿਚ ਲੈ ਲਿਆ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਹ ਔਰਤਾਂ ਜੰਮੂ-ਕਸ਼ਮੀਰ ਤੋਂ ਧਾਰਾ 370 ਦੇ ਖ਼ਾਸ ਅਧਿਕਾਰ ਹਟਾਏ ਜਾਣ ਅਤੇ ਰਾਜ ਨੂੰ ਦੋ ਸੰਘ ਸਾਂਸ਼ਿਤ ਪ੍ਰਦੇਸ਼ਾਂ ਵਿਚ ਵੰਡਣ ਦੇ ਵਿਰੋਧ ਵਿਚ ਪ੍ਰਦਰਸ਼ਨ ਕਰ ਰਹੀ ਸੀ। ਮਹਿਲਾ ਪ੍ਰਦਰਸ਼ਨਕਾਰੀਆਂ ਦੇ ਇਕ ਸਮੂਹ ਦੀ ਅਗਵਾਈ ਕਰ ਰਹੀ ਅਬਦੁੱਲਾ ਦੀ ਭੈਣ ਸੁਰੈਆ ਅਤੇ ਉਨ੍ਹਾਂ ਦੀ ਬੋਟੀ ਸਾਫ਼ਿਆ ਨੂੰ ਪੁਲਿਸ ਨੇ ਹਿਰਾਸਤ ਵਿਚ ਲੈ ਲਿਆ।
ਬਾਂਹ ‘ਤੇ ਕਾਲੀ ਪੱਟੀ ਬੰਨ੍ਹ ਕੇ ਬੈਨਰ ਫੜ੍ਹ ਕੇ ਪ੍ਰਦਰਸ਼ਨ ਕਰ ਰਹੀਆਂ ਇਨ੍ਹਾਂ ਔਰਤਾਂ ਨੂੰ ਪੁਲਿਸ ਨੇ ਪ੍ਰਦਰਸ਼ਨ ਕਰਨ ਤੋਂ ਰੋਕਿਆ ਅਤੇ ਸ਼ਾਂਤੀਪੂਰਵਕ ਮੁੜ ਜਾਣ ਲਈ ਕਿਹਾ। ਔਰਤਾਂ ਨੇ ਜਾਣ ਤੋਂ ਮਨ੍ਹਾ ਕੀਤਾ ਅਤੇ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਧਰਨੇ ਉਤੇ ਬੈਠ ਗਈਆਂ। ਮਹਿਲਾ ਸੀਆਰਪੀਐਫ਼ ਜਵਾਨਾਂ ਨੇ ਪ੍ਰਦਰਸ਼ਨੀਕਾਰੀਆਂ ਨੂੰ ਪੁਲਿਸ ਵਾਹਨਾਂ ਵਿਚ ਬੈਠਾਇਆ। ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਕਵਰੇਜ ਦੇ ਲਈ ਆਏ ਮੀਡੀਆ ਨੂੰ ਬਿਆਨ ਲੈਣ ਤੋਂ ਰੋਕਣ ਦਾ ਯਤਨ ਵੀ ਕੀਤਾ।
ਬਿਆਨ ਵਿਚ ਕਿਹਾ ਗਿਆ ਕਿ ਅਸੀਂ ਕਸ਼ਮੀਰ ਦੀਆਂ ਮਹਿਲਾਵਾਂ ਨੇ ਭਾਰਤ ਸਰਕਾਰ ਵੱਲੋਂ ਧਾਰਾ 370 ਅਤੇ 35ਏ ਨੂੰ ਹਟਾਏ ਜਾਣ ਅਤੇ ਰਾਜ ਨੂੰ ਦੋ ਕੇਂਦਰ ਸਾਸ਼ਿਤ ਪ੍ਰਦੇਸ਼ਾਂ ਵਿਚ ਵੰਡਣ ਦੇ ਇਕਤਰਫ਼ਾ ਫ਼ੈਸਲੇ ਨੂੰ ਅਸਵੀਕਾਰ ਕਰ ਦਿੱਤਾ ਹੈ। ਨਾਗਰਿਕ ਸੁਤੰਤਰਤਾ ਅਤੇ ਮੌਲਿਕ ਅਧਿਕਾਰਾਂ ਦੀ ਬਹਾਲੀ ਦੀ ਮੰਗ ਕਰਦੇ ਹੋਏ ਔਰਤਾਂ ਨੇ ਕਿਹਾ ਕਿ ਉਨ੍ਹਾਂ ਨੇ ਕੇਂਦਰ ਸਰਕਾਰ ਵੱਲੋਂ ਧੋਖਾ ਤੇ ਅਪਮਾਨ ਮਿਲਿਆ ਹੈ।
ਉਨ੍ਹਾਂ ਨੇ ਹਿਰਾਸਤ ਵਿਚ ਲਏ ਗਏ ਲੋਕਾਂ ਨੂੰ ਤੁਰੰਤ ਰਿਹਾਅ ਕਰਨ ਅਤੇ ਗ੍ਰਾਮੀਣ ਅਤੇ ਸ਼ਹਿਰੀ ਖੇਤਰਾਂ ਦੇ ਵਿਕਾਸ ਦੇ ਮੰਗ ਕੀਤੀ। ਬਿਆਨ ਵਿਚ ਕਿਹਾ ਗਿਆ ਹੈ ਕਿ ਅਸੀਂ ਕਸ਼ਮੀਰ ਵਿਚ ਝੂੱਠੇ ਅਤੇ ਗੁੰਮਰਾਹ ਕਰਨ ਵਾਲੇ ਪ੍ਰਚਾਰ ਦੇ ਲਈ ਰਾਸ਼ਟਰੀ ਮੀਡੀਆ ਦੇ ਖਿਲਾਫ਼ ਅਪਣਾ ਗੁੱਸਾ ਪ੍ਰਗਟ ਕਰਦੇ ਹਨ।