ਰਾਜਸਥਾਨ : ਨਾਬਾਲਗ ਨਾਲ ਗ਼ਲਤ ਕੰਮ ਕਰਨ ਵਾਲੇ ਨੂੰ ਕੀਤਾ ਗ੍ਰਿਫ਼ਤਾਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਥਿਤ ਅਸ਼ਲੀਲ ਫ਼ੋਟੋਆਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਪਾਏ

Assault

ਜੈਪੁਰ: ਰਾਜਸਥਾਨ  ਦੇ ਜਾਲੋਰ ਜ਼ਿਲ੍ਹੇ ਵਿੱਚ ਇੱਕ ਨਾਬਾਲਗ ਨਾਲ ਜਿਸਮਾਨੀ ਸ਼ੋਸ਼ਣ ਕਰਨ ਦੇ ਦੋਸ਼ਾਂ ਤਹਿਤ ਇੱਕ 20 ਸਾਲ  ਦੇ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

ਪੁਲਿਸ ਅਨੁਸਾਰ ਪੀੜਤ ਨੇ ਦੋਸ਼ ਲਗਾਇਆ ਹੈ ਕਿ ਨੌਜਵਾਨ ਨੇ ਉਸ ਨਾਲ ਜਿਸਮਾਨੀ ਸ਼ੋਸ਼ਣ ਕਰਨ ਮਗਰੋਂ ਕਥਿਤ ਅਸ਼ਲੀਲ ਫ਼ੋਟੋਆਂ ਅਤੇ ਵੀਡੀਓ ਸੋਸ਼ਲ ਮੀਡੀਆ 'ਤੇ ਪਾ ਦਿੱਤੇ। 

ਸਾਇਲਾ ਥਾਣੇ ਦੇ ਥਾਣਾ ਮੁਖੀ ਧਰੁਵ ਪ੍ਰਸਾਦ ਨੇ ਦੱਸਿਆ ਕਿ ਦੋਸ਼ੀ ਮੰਸੂਰ ਵਿਰੁੱਧ ਭਾਰਤੀ ਦੰਡਵਾਲੀ ਅਤੇ ਪੋਕਸੋ ਐਕਟ ਤਹਿਤ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ। 
ਪੁਲਿਸ ਨੇ ਦੱਸਿਆ ਕੇ ਦੋਸ਼ੀ ਨੂੰ ਗ੍ਰਿਫ਼ਤਾਰ ਵਿੱਚ ਲੈ ਲਿਆ ਗਿਆ ਹੈ ਅਤੇ ਪੁੱਛਗਿਛ ਕੀਤੀ ਜਾ ਰਹੀ ਹੈ।