ਸਿੰਘੂ ਬਾਰਡਰ 'ਤੇ ਹੋਈ ਹੱਤਿਆ ਦੀ ਸੰਯੁਕਤ ਕਿਸਾਨ ਮੋਰਚੇ ਨੀ ਕੀਤੀ ਨਿੰਦਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ,ਇਸ ਮਾਮਲੇ ਵਿਚ ਸ਼ਾਮਲ ਨਿਹੰਗ ਸਿੰਘਾਂ ਜਾਂ ਮਾਰੇ ਗਏ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ।

SKM

ਸਿੰਘੂ ਬਾਰਡਰ : ਸਿੰਘੂ ਬਾਰਡਰ 'ਤੇ ਬੇਅਦਬੀ ਕਰਨ ਆਏ ਵਿਅਕਤੀ ਨੂੰ ਇਕ ਨਿਹੰਗ ਸਿੰਘ ਵੱਲੋਂ ਮੌਤ ਦੇ ਘਾਟ ਉਤਾਰਨ ਮਗਰੋਂ ਸੰਯੁਕਤ ਕਿਸਾਨ ਮੋਰਚੇ ਦਾ ਇਕ ਬਿਆਨ ਸਾਹਮਣੇ ਆਇਆ ਹੈ ਜਿਸ ਵਿਚ ਉਨ੍ਹਾਂ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ। ਉਨ੍ਹਾਂ ਇਸ ਬਾਬਤ ਸਪਸ਼ਟੀਕਰਨ ਦਿੰਦਿਆਂ ਕਿਹਾ ਕਿ ਇਸ ਮਾਮਲੇ ਵਿਚ ਸ਼ਾਮਲ ਨਿਹੰਗ ਸਿੰਘਾਂ ਜਾਂ ਮਾਰੇ ਗਏ ਵਿਅਕਤੀ ਦਾ ਸੰਯੁਕਤ ਕਿਸਾਨ ਮੋਰਚੇ ਨਾਲ ਕੋਈ ਸਬੰਧ ਨਹੀਂ ਹੈ।

ਉਨ੍ਹਾਂ ਕਿਹਾ, ''ਅਸੀਂ ਕਿਸੇ ਵੀ ਧਾਰਮਿਕ ਗ੍ਰੰਥ ਜਾਂ ਪ੍ਰਤੀਕ ਦੀ ਬੇਅਦਬੀ ਦੇ ਖ਼ਿਲਾਫ਼ ਹਾਂ ਪਰ ਇਸ ਆਧਾਰ 'ਤੇ ਕਿਸੇ ਵੀ ਵਿਅਕਤੀ ਜਾਂ ਸਮੂਹ ਨੂੰ ਕਨੂੰਨ ਆਪਣੇ ਹੱਥ ਵਿੱਚ ਲੈਣ ਦੀ ਇਜਾਜ਼ਤ ਨਹੀਂ ਹੈ। ਅਸੀ ਇਹ ਮੰਗ ਕਰਦੇ ਹਾਂ ਕਿ ਇਸ ਹੱਤਿਆ ਅਤੇ ਬੇਅਦਬੀ ਦੀ ਕੋਸ਼ਿਸ਼ ਦੇ ਇਲਜ਼ਾਮ ਦੀ ਜਾਂਚ ਕਰ ਦੋਸ਼ੀਆਂ ਨੂੰ ਕਾਨੂੰਨ ਮੁਤਾਬਕ ਬਣਦੀ ਸਜ਼ਾ ਦਿੱਤੀ ਜਾਵੇ।

ਸੰਯੁਕਤ ਕਿਸਾਨ ਮੋਰਚਾ ਕਿਸੇ ਵੀ ਕਾਨੂੰਨੀ ਕਾਰਵਾਈ ਲਈ ਪੁਲਿਸ ਅਤੇ ਪ੍ਰਸ਼ਾਸਨ ਨੂੰ ਸਹਿਯੋਗ ਦੇਵੇਗਾ। ਸ਼ਾਤਮਈ ਤਰੀਕੇ ਨਾਲ ਚਲ ਰਿਹਾ ਇਹ ਅੰਦੋਲਨ ਕਿਸੇ ਵੀ ਤਰ੍ਹਾਂ ਦੀ ਹਿੰਸਾ ਦਾ ਵਿਰੋਧ ਕਰਦਾ ਹੈ। ਦੱਸ ਦਈਏ ਕਿ ਇਹ ਬਿਆਨਕਿਸਾਨ ਆਗੂ ਬਲਬੀਰ ਸਿੰਘ  ਰਾਜੇਵਾਲ, ਡਾ. ਦਰਸ਼ਨ ਪਾਲ, ਗੁਰਨਾਮ ਸਿੰਘ ਚਢੂਨੀ, ਹਨਨ ਮੁੱਲਾ, ਜਗਜੀਤ ਸਿੰਘ ਡੱਲੇਵਾਲ, ਜੋਗਿੰਦਰ ਸਿੰਘ ਉਗਰਾਹਾਂ, ਸ਼ਿਵਕੁਮਾਰ ਸ਼ਰਮਾ (ਕੱਕਾ ਜੀ), ਯੁੱਧਵੀਰ ਸਿੰਘ, ਯੋਗੇਂਦਰ ਯਾਦਵ ਵੱਲੋਂ ਜਾਰੀ ਕੀਤਾ ਗਿਆ ਹੈ।