ਛੱਪੜ 'ਚ ਡਿੱਗੀ ਕਾਰ, 4 ਦੀ ਮੌਤ

ਏਜੰਸੀ

ਖ਼ਬਰਾਂ, ਰਾਸ਼ਟਰੀ

ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਵਾਪਰਿਆ ਹਾਦਸਾ

Drowing

ਬਿਜਨੌਰ : ਉੱਤਰ ਪ੍ਰਦੇਸ਼  ਦੇ ਬਿਜਨੌਰ ਵਿੱਚ ਇੱਕ ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਇੱਕ ਕਾਰ ਦੇ ਤਾਲਾਬ ਵਿੱਚ ਡਿੱਗਣ ਕਾਰਨ ਚਾਰ ਨੌਜਵਾਨਾਂ ਦੀ ਮੌਤ ਹੋ ਗਈ ਜਦਕਿ ਡਰਾਈਵਰ ਸਮੇਤ ਤਿੰਨ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਗਿਆ ਹੈ। ਪੁਲਿਸ  ਦੇ ਇੱਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। 

ਪੁਲਿਸ ਮੁਖੀ ਧਰਮਵੀਰ ਸਿੰਘ ਨੇ ਦੱਸਿਆ ਕਿ ਥਾਣਾ ਦੇਹਾਤ ਅਧੀਨ ਆਉਂਦੇ ਪਿੰਡ ਅਲੀਪੁਰ ਮਾਨ ਉਰਫ਼ ਖੇੜਾ ਵਿੱਚ ਬੀਤੀ ਰਾਤ ਇੱਕ ਵਿਆਹ ਸਮਾਗਮ ਤੋਂ ਵਾਪਸ ਆਉਂਦੇ ਸਮੇਂ ਕਾਰ ਸਵਾਰ 7 ਨੌਜਵਾਨ ਰਸਤਾ ਭਟਕ ਗਏ ਅਤੇ ਇੱਕ ਤਾਲਾਬ ਕੰਡਿਓਂ ਲੰਘਦੇ ਸਮੇਂ ਸੰਤੁਲਨ ਵਿਗੜਨ ਕਾਰਨ ਕਾਰ ਛੱਪੜ ਵਿੱਚ ਪਲਟ ਗਈ। 

ਉਨ੍ਹਾਂ ਦੱਸਿਆ ਕਿ ਕਾਰ ਵਿੱਚ ਸਵਾਰ ਅਕਸ਼ੇ (20), ਰਜਤ (20), ਪ੍ਰਤਾਪ (22) ਅਤੇ ਵਿਸ਼ਾਲ (21) ਦੀ ਮੌਕੇ 'ਤੇ ਹੀ ਡੁੱਬਣ ਨਾਲ ਮੌਤ ਹੋ ਗਈ। ਪੁਲਿਸ ਨੇ ਡਰਾਈਵਰ ਸਮੇਤ ਤਿੰਨ ਲੋਕਾਂ ਨੂੰ ਹਸਪਤਾਲ ਵਿੱਚ ਭਰਤੀ ਕਰਾਇਆ ਹੈ, ਜਿੱਥੇ ਚਾਲਕ ਦੀਪਕ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।