Haryana News: ਦੀਵਾਲੀ ਦੀ ਰਾਤ ਨੂੰ ਹਰਿਆਣਾ ਰੋਡਵੇਜ਼ ਦੇ ਡਰਾਈਵਰ ਦੇ ਕਤਲ ਵਿਰੁਧ ਹਰਿਆਣਾ ਰੋਡਵੇਜ਼ ਦੇ ਮੁਲਾਜ਼ਮਾਂ ਨੇ ਕੀਤੀ ਹੜਤਾਲ 

ਏਜੰਸੀ

ਖ਼ਬਰਾਂ, ਰਾਸ਼ਟਰੀ

'ਰਾਜਵੀਰ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ'

File Photo
  •  ਹਰਿਆਣਾ ਰੋਡਵੇਜ਼ ਕਰਮਚਾਰੀ ਸੰਘ ਦੇ ਬੈਨਰ ਹੇਠ ਮੁਲਾਜ਼ਮ ਅੱਧੀ ਰਾਤ ਤੋਂ ਹੀ ਹੜਤਾਲ ’ਤੇ ਚਲੇ ਗਏ

Haryana News: ਹਰਿਆਣਾ ਰੋਡਵੇਜ਼ ਦੇ ਬੱਸ ਡਰਾਈਵਰ ਰਾਜਵੀਰ (51) ਦੀ ਅੰਬਾਲਾ ਵਿਚ 12 ਅਤੇ 13 ਨਵੰਬਰ ਦੀ ਦਰਮਿਆਨੀ ਰਾਤ ਨੂੰ ਅਣਪਛਾਤੇ ਹਮਲਾਵਰਾਂ ਵਲੋਂ ਹਮਲਾ ਕਰਨ ਮਗਰੋਂ ਮੌਤ ਹੋ ਗਈ ਸੀ।

ਸੋਨੀਪਤ ਦਾ ਰਹਿਣ ਵਾਲਾ ਰਾਜਵੀਰ ਅੰਬਾਲਾ ਛਾਉਣੀ ਬੱਸ ਸਟੈਂਡ 'ਤੇ ਤਾਇਨਾਤ ਸੀ। ਉਨ੍ਹਾਂ ਨੇ ਦੱਸਿਆ ਕਿ ਹਮਲੇ ਤੋਂ ਬਾਅਦ, ਉਸ ਨੂੰ ਗੰਭੀਰ ਹਾਲਤ ਵਿਚ ਅੰਬਾਲਾ ਛਾਉਣੀ ਦੇ ਸਿਵਲ ਹਸਪਤਾਲ ਲਿਆਂਦਾ ਗਿਆ ਅਤੇ ਬਾਅਦ ਵਿਚ ਪੀਜੀਆਈਐਮਈਆਰ, ਚੰਡੀਗੜ੍ਹ ਲਈ ਰੈਫਰ ਕਰ ਦਿੱਤਾ ਗਿਆ, ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਘਟਨਾ ਵਾਲੀ ਰਾਤ ਰਾਜਵੀਰ ਪਾਰਕਿੰਗ 'ਤੇ ਡਿਊਟੀ ਉਤੇ ਸੀ ਜਦੋਂ ਕਿਸੇ ਗੱਲ ਨੂੰ ਲੈ ਕੇ 4-5 ਕਾਰ ਸਵਾਰਾਂ ਨੇ ਉਸ 'ਤੇ ਹਮਲਾ ਕਰ ਦਿੱਤਾ।
ਪ੍ਰਦਰਸ਼ਨ ਕਰ ਰਹੇ ਮੁਲਾਜ਼ਮ ਹਮਲਾਵਰਾਂ ਦੀ ਗ੍ਰਿਫ਼ਤਾਰੀ, ਰਾਜਵੀਰ ਦੇ ਪਰਿਵਾਰ ਲਈ 50 ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਮੈਂਬਰ ਨੂੰ ਸਰਕਾਰੀ ਨੌਕਰੀ ਦੇਣ ਦੀ ਮੰਗ ਕਰ ਰਹੇ ਹਨ।

ਸੋਨੀਪਤ ਵਿਚ ਇੱਕ ਪ੍ਰਦਰਸ਼ਨਕਾਰੀ ਨੇ ਕਿਹਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੁੰਦੀਆਂ ਉਹ ਆਪਣੀ ਹੜਤਾਲ ਖ਼ਤਮ ਨਹੀਂ ਕਰਨਗੇ।
ਹਰਿਆਣਾ ਰੋਡਵੇਜ਼ ਦੀਆਂ ਬੱਸਾਂ ਸੜਕਾਂ ਤੋਂ ਬੰਦ ਰਹਿਣ ਕਾਰਨ ਮੁਸਾਫਰਾਂ ਨੂੰ ਹੜਤਾਲ ਦਾ ਖਮਿਆਜ਼ਾ ਭੁਗਤਣਾ ਪਿਆ ਕਿਉਂਕਿ ਉਹ ਬੱਸਾਂ ਦਾ ਇੰਤਜ਼ਾਰ ਕਰਦੇ ਰਹੇ।

ਚੰਡੀਗੜ੍ਹ ਵਿਚ ਕੰਮ ਕਰਨ ਵਾਲੇ ਅੰਬਾਲਾ ਵਾਸੀ ਸੁਰਜੀਤ ਸਿੰਘ ਨੇ ਦੱਸਿਆ ਕਿ ਉਹ ਰੋਡਵੇਜ਼ ਦੀ ਬੱਸ ਦਾ ਇੰਤਜ਼ਾਰ ਕਰਦਾ ਰਿਹਾ ਪਰ ਬੱਸ ਦਾ ਕੋਈ ਪਤਾ ਨਹੀਂ ਲੱਗਿਆ।

(For more news apart from Haryana roadways drivers on strike, stay tuned to Rozana Spokesman)