ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੇ PM ਮੋਦੀ ਨੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦੀਆਂ। 

President Draupadi Murmu and PM Modi congratulated Prakash Purab

ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ ਦੇਸ਼ ਭਰ ਵਿੱਚ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਪ੍ਰਕਾਸ਼ ਪੁਰਬ 'ਤੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਦੇਸ਼ ਵਾਸੀਆਂ ਨੂੰ ਵਧਾਈ ਦਿੱਤੀ। ਰਾਸ਼ਟਰਪਤੀ ਮੁਰਮੂ ਨੇ ਵਧਾਈ ਦਾ ਸੰਦੇਸ਼ ਦਿੰਦਿਆਂ ਲਿਖਿਆ ਕਿ, “ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਮੈਂ ਦੇਸ਼-ਵਿਦੇਸ਼ ਵਿਚ ਵੱਸਦੇ ਸਾਰੇ ਭਾਰਤੀਆਂ, ਖਾਸ ਕਰਕੇ ਸਿੱਖ ਭੈਣਾਂ-ਭਰਾਵਾਂ ਨੂੰ ਵਧਾਈਆਂ ਅਤੇ ਸ਼ੁੱਭਕਾਮਨਾਵਾਂ ਦਿੰਦੀ ਹਾਂ।

 

ਗੁਰੂ ਨਾਨਕ ਦੇਵ ਜੀ ਨੇ ਸਾਨੂੰ ਸਖ਼ਤ ਮਿਹਨਤ ਦੇ ਆਧਾਰ 'ਤੇ ਅਧਿਆਤਮਿਕਤਾ ਦਾ ਮਾਰਗ ਦਿਖਾਇਆ ਹੈ। ਉਨ੍ਹਾਂ ਨੇ ਸਾਨੂੰ ਸੱਚਾਈ, ਸੰਤੋਖ, ਦਿਆਲਤਾ, ਨਿਮਰਤਾ ਅਤੇ ਪਿਆਰ 'ਤੇ ਆਧਾਰਿਤ ਸਮਾਜ ਦਾ ਨਿਰਮਾਣ ਕਰਨਾ ਸਿਖਾਇਆ ਹੈ।

ਗੁਰੂ ਨਾਨਕ ਦੇਵ ਜੀ ਨੇ ਸਮਾਜਿਕ ਜੀਵਨ ਵਿਚ ਸਾਂਝ ਪਾਉਣ 'ਤੇ ਜ਼ੋਰ ਦਿੱਤਾ ਹੈ ਜੋ ਸਮਾਜਿਕ ਸਦਭਾਵਨਾ ਦਾ ਮਾਰਗ ਹੈ।  ਗੁਰੂ ਨਾਨਕ ਦੇਵ ਜੀ ਸਾਡੇ ਲਈ ਚਾਨਣ ਮੁਨਾਰੇ ਹਨ। ਇਹ ਸਾਡੇ ਸਾਰਿਆਂ ਦੀ ਸਮੂਹਿਕ ਜ਼ਿੰਮੇਵਾਰੀ ਹੈ ਕਿ ਅਸੀਂ ਉਨ੍ਹਾਂ ਦੇ ਆਦਰਸ਼ਾਂ ਨੂੰ ਅਪਣਾਈਏ ਅਤੇ ਇਕਸੁਰ ਅਤੇ ਬਰਾਬਰੀ ਵਾਲੇ ਸਮਾਜ ਦੀ ਸਿਰਜਣਾ ਕਰੀਏ।
 

PM ਨਰਿੰਦਰ ਮੋਦੀ ਨੇ ਪ੍ਰਕਾਸ਼ ਪੁਰਬ ਦੀਆਂ ਦਿੱਤੀਆਂ ਵਧਾਈਆਂ
PM ਨਰਿੰਦਰ ਮੋਦੀ ਨੇ ਵਧਾਈ ਦਾ ਸੰਦੇਸ਼ ਦਿੰਦਿਆਂ ਲਿਖਿਆ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਲੱਖ-ਲੱਖ ਵਧਾਈਆਂ। ਸ੍ਰੀ ਗੁਰੂ ਨਾਨਕ ਦੇਵ ਜੀ ਦੀਆਂ ਸਿੱਖਿਆਵਾਂ ਸਾਨੂੰ ਦਇਆ, ਦਿਆਲਤਾ ਅਤੇ ਨਿਮਰਤਾ ਦੀ ਭਾਵਨਾ ਨੂੰ ਅੱਗੇ ਵਧਾਉਣ ਲਈ ਪ੍ਰੇਰਿਤ ਕਰਦੀਆਂ।