ਯਾਤਰੀਆਂ ਨਾਲ ਭਰੀ ਬੱਸ ਡੂੰਗੀ ਖੱਡ ‘ਚ ਡਿੱਗੀ , 14 ਦੀ ਮੌਤ ਅਤੇ 19 ਜ਼ਖਮੀ

ਏਜੰਸੀ

ਖ਼ਬਰਾਂ, ਰਾਸ਼ਟਰੀ

ਮਿਲੀ ਜਾਣਕਾਰੀ ਅਨੁਸਾਰ 40 ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ 500 ਮੀਟਰ ਡੂੰਘੀ ਖਾਈ ‘ਚ ਜਾ ਡਿੱਗੀ, ਜਿਸ ‘ਚ 14 ਲੋਕਾਂ ਦੀ ਮੌਤ ਹੋ ਗਈ ਤੇ 19 ਦੇ ਜ਼ਖ਼ਮੀ

Accident

ਕਾਠਮੰਡੂ : ਨੇਪਾਲ ਦੇ ਸਿੰਧੂਪਾਲਚੋਕ ‘ਚ ਹੋਏ ਦਰਦਨਾਕ ਸੜਕ ਹਾਦਸੇ ‘ਚ 14 ਲੋਕਾਂ ਦੀ ਜਾਨ ਚਲੀ ਗਈ ਹੈ। ਇਹ ਹਾਦਸਾ ਐਤਵਾਰ ਨੂੰ ਕਰੀਬ 8.30 ਵਜੇ ਦੇ ਨੇੜੇ-ਤੇੜੇ ਵਾਪਰਿਆ ਹੈ। ਮਿਲੀ ਜਾਣਕਾਰੀ ਅਨੁਸਾਰ 40 ਯਾਤਰੀਆਂ ਨੂੰ ਲੈ ਕੇ ਜਾ ਰਹੀ ਬੱਸ 500 ਮੀਟਰ ਡੂੰਘੀ ਖਾਈ ‘ਚ ਜਾ ਡਿੱਗੀ, ਜਿਸ ‘ਚ 14 ਲੋਕਾਂ ਦੀ ਮੌਤ ਹੋ ਗਈ ਤੇ 19 ਦੇ ਜ਼ਖ਼ਮੀ ਹੋਣ ਦੀ ਪੁਸ਼ਟੀ ਜਤਾਈ ਜਾ ਰਹੀ ਹੈ।

ਇਸ ਹਾਦਸੇ ਤੋਂ ਬਾਅਦ ਜ਼ਖਮੀਆਂ ਨੂੰ ਗੜੀ ਅਤੇ ਧੂਲੀਖੇਲ ਦੇ ਹਸਪਤਾਲਾਂ ਵਿਚ ਦਾਖਲ ਕਰਵਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਕੁਝ ਜ਼ਖਮੀਆਂ ਦੀ ਹਾਲਤ ਨਾਜ਼ੁਕ ਹੈ। ਇਸ ਘਟਨਾ ਦੀ ਜਾਣਕਾਰੀ ਮਿਲਦੇ ਹੀ ਨੇਪਾਲੀ ਫੌਜ, ਸਸਤ੍ਰਾ ਪੁਲਿਸ ਫੋਰਸ ਅਤੇ ਜ਼ਿਲ੍ਹਾ ਪੁਲਿਸ ਮੌਕੇ ‘ਤੇ ਪਹੁੰਚ ਗਈ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤਾ। ਇਥੇ ਰਹਿਣ ਵਾਲੇ ਪਿੰਡ ਦੇ ਲੋਕ ਵੀ ਪੁਲਿਸ ਨਾਲ ਬਚਾਅ ਕਾਰਜ ਵਿਚ ਸ਼ਾਮਲ ਹੋਏ ਹਨ।

ਦੱਸ ਦੇਈਏ ਕਿ ਇਸ ਤੋਂ ਪਹਿਲਾਂ 14 ਦਸੰਬਰ 2019 ਨੂੰ ਨੇਪਾਲੀ ਫੌਜ ਦੀ ਇਕ ਬੱਸ ਹਾਦਸੇ ਦਾ ਸ਼ਿਕਾਰ ਹੋ ਗਈ ਸੀ। ਇਸ ਦੌਰਾਨ ਸੁਰਖੇਤ ਤੋਂ ਕਾਠਮੰਡੂ ਜਾ ਰਹੀ ਫੌਜ ਦੀ ਇੱਕ ਬੱਸ ਬੇਕਾਬੂ ਹੋ ਕੇ ਪਹਾੜ ਤੋਂ ਖੱਡ ਵਿਚ ਡਿੱਗ ਗਈ। ਇਸ ਹਾਦਸੇ ਵਿੱਚ ਨੇਪਾਲੀ ਫੌਜ ਦੇ 30 ਜਵਾਨ ਜ਼ਖਮੀ ਹੋ ਗਏ। ਇਸ ਹਾਦਸੇ ਤੋਂ ਬਾਅਦ ਸਾਰੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ ਗਿਆ।