ਕਿਸਾਨ ਅੰਦੋਲਨ ਕਾਰਨ ਰੋਜ਼ਾਨਾ ਹੋ ਰਿਹੈ 3,500 ਕਰੋੜ ਰੁਪਏ ਦਾ ਨੁਕਸਾਨ : ਐਸੋਚੇਮ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਇਸ ਨਾਲ ਅਰਥਵਿਵਸਥਾ ਦੀ ਰੀਕਵਰੀ ਪ੍ਰਭਾਵਤ ਹੋ ਸਕਦੀ ਹੈ।

farmer protest

ਨਵੀਂ ਦਿੱਲੀ : ਉਦਯੋਗ ਮੰਡਲ ਐਸੋਚੇਮ ਨੇ ਮੰਗਲਵਾਰ ਨੂੰ ਕਿਹਾ ਕਿ ਕਿਸਾਨਾਂ ਦੇ ਅੰਦੋਲਨ ਕਾਰਨ ਪੰਜਾਬ, ਹਰਿਆਣਾ, ਹਿਮਾਚਲ ਪ੍ਰਦੇਸ਼ ਅਤੇ ਜੰਮੂ-ਕਸ਼ਮੀਰ ਦੀ ਅਰਥਵਿਵਸਥਾ ਨੂੰ ‘ਵੱਡਾ ਨੁਕਸਾਨ’ ਪਹੁੰਚ ਰਿਹਾ ਹੈ। ਇਸ ਦੇ ਮੱਦੇਨਜ਼ਰ ਐਸੋਚੇਮ ਨੇ ਕੇਂਦਰ ਅਤੇ ਕਿਸਾਨ ਸੰਗਠਨਾਂ ਨੂੰ ਨਵੇਂ ਖੇਤੀ ਕਾਨੂੰਨਾਂ ਨੂੰ ਲੈ ਕੇ ਜਾਰੀ ਖਿੱਚੋਤਾਣ ਜਲਦ ਖ਼ਤਮ ਕਰਨ ਦੀ ਬੇਨਤੀ ਕੀਤੀ ਹੈ। ਉਦਯੋਗ ਮੰਡਲ ਦੇ ਮੋਟੋ-ਮੋਟੇ ਅਨੁਮਾਨ ਮੁਤਾਬਕ, ਕਿਸਾਨਾਂ ਦੇ ਅੰਦੋਲਨ ਕਾਰਨ ਮੁੱਲ ਲੜੀ ਅਤੇ ਆਵਾਜਾਈ ਪ੍ਰਭਾਵਤ ਹੋਈ ਹੈ, ਜਿਸ ਨਾਲ ਰੋਜ਼ਾਨਾ 3,000-3,500 ਕਰੋੜ ਰੁਪਏ ਦਾ ਨੁਕਸਾਨ ਹੋ ਰਿਹਾ ਹੈ।

Related Stories