ਭਾਜਪਾ ਕਿਸਾਨ ਅੰਦੋਲਨ ਨੂੰ ਦੋਫਾੜ ਕਰਨ ਦੇ ਇਰਾਦੇ ਨਾਲ ਅੱਗ ਨਾਲ ਖੇਡ ਰਹੀ ਹੈ-ਸੁਨੀਲ ਜਾਖੜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

-ਹਰਿਆਣਾ ਦੇ ਭਾਜਪਾ ਆਗੂਆਂ ਵੱਲੋਂ ਬੇਵਕਤੀ ਐਸ.ਵਾਈ.ਐਲ. ਦਾ ਮੁੱਦਾ ਉਠਾਏ ਜਾਣ ਦੀ ਨਿੰਦਾ

Narinder modi and Amit shah

ਚੰਡੀਗੜ :ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸ੍ਰੀ ਸੁਨੀਲ ਜਾਖੜ ਨੇ ਕਿਹਾ ਹੈ ਕਿ ਆਪਣੀਆਂ ਜਾਇਜ ਮੰਗਾਂ ਲਈ ਸੰਘਰਸ਼ ਰਹੇ ਕਿਸਾਨਾਂ ਦੇ ਅੰਦੋਲਣ ਨੂੰ ਦੋਫਾੜ ਕਰਨ ਦੇ ਇਰਾਦੇ ਨਾਲ ਭਾਜਪਾ ਨੇ ਐਸ.ਵਾਈ.ਐਲ. ਦਾ ਮੁੱਦਾ ਚੁੱਕ ਕੇ ਆਪਣੇ ਖਤਰਨਾਕ ਇਰਾਦੇ ਪ੍ਰਗਟ ਕਰ ਦਿੱਤੇ ਹਨ। ਪਰ ਨਾਲ ਹੀ ਉਨਾਂ ਨੇ ਚਿਤਾਵਨੀ ਦਿੱਤੀ ਕਿ ਭਾਜਪਾ ਅਜਿਹਾ ਕਰਕੇ ਅੱਗ ਨਾਲ ਖੇਡ ਰਹੀ ਹੈ ਜੋ ਕਾਲੇ ਕਾਨੂੰਨਾਂ ਨੂੰ ਲਾਗੂ ਕਰਨ ਦੀ ਆਪਣੀ ਜਿੱਦ ਪੁਗਾਉਣ ਲਈ ਕਰੋੜਾ ਕਿਸਾਨਾਂ ਨੂੰ ਆਰਥਿਕ ਤੌਰ ਤੇ ਬਰਬਾਦ ਕਰਨ ਤੇ ਤੁਲੀ ਹੋਈ ਹੈ।