ਕਿਸਾਨ ਅਦੋਲਨ ਨੂੰ ਨਿਤਿਨ ਗਡਕਰੀ ਨੇ ਦਿੱਤੀ ਸਲਾਹ, ਕਿਹਾ- ਕਿਸਾਨਾਂ ਨੂੰ ਸਮਝਣੇ ਚਾਹੀਦੇ ਕਾਨੂੰਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਰਕਾਰ ਉਨ੍ਹਾਂ ਦੇ ਨਾਲ ਕਿਸੇ ਤਰ੍ਹਾਂ ਦੀ ਬੇਇਨਸਾਫੀ ਨਹੀਂ ਕਰੇਗੀ।

Nitin Gadkari

ਨਵੀਂ ਦਿੱਲੀ: ਦਿੱਲੀ ਵਿੱਚ ਕਿਸਾਨਾਂ ਦਾ ਅੰਦੋਲਨ ਲਗਾਤਾਰ ਜਾਰੀ ਹੈ। ਇਸ ਦੌਰਾਨ ਵੱਖ ਵੱਖ ਲੀਡਰਾਂ ਵਲੋਂ ਕੇਂਦਰ ਵਲੋਂ ਜਾਰੀ ਨਵੇਂ ਖੇਤੀ ਕਾਨੂੰਨ ਨੂੰ ਜਾਣਨ ਲਈ ਕਿਹਾ ਜਾ ਰਿਹਾ ਹੈ।  ਇਸ ਵਿਚਕਾਰ ਅੱਜ ਕੇਂਦਰੀ ਮੰਤਰੀ ਨਿਤਿਨ ਗਡਕਰੀ ਨੇ ਕਿਹਾ ਕਿ ਕਿਸਾਨਾਂ ਨੂੰ ਕਾਨੂੰਨ ਸਮਝਣੇ ਚਾਹੀਦੇ ਹਨ। ਸਰਕਾਰ ਉਨ੍ਹਾਂ ਦੇ ਨਾਲ ਕਿਸੇ ਤਰ੍ਹਾਂ  ਦੀ ਬੇਇਨਸਾਫੀ ਨਹੀਂ ਕਰੇਗੀ। ਗਡਕਰੀ ਨੇ ਕਿਹਾ, 'ਕਿਸਾਨਾਂ ਨੂੰ ਆਕੇ ਕਾਨੂੰਨ ਸਮਝਣੇ ਚਾਹੀਦੇ ਹਨ।'

ਨਿਤਿਨ ਗਡਕਰੀ ਨੇ ਟਵੀਟ ਰਾਹੀਂ ਕਿਹਾ, "ਸਾਡੀ ਸਰਕਾਰ ਕਿਸਾਨਾਂ ਦੇ ਪ੍ਰਤੀ ਸਮਰਪਿਤ ਹੈ ਤੇ ਉਨ੍ਹਾਂ ਵੱਲੋਂ ਦਿੱਤੇ ਪ੍ਰਸਤਾਵਾਂ ਨੂੰ ਸਵੀਕਾਰ ਕਰਨ ਲਈ ਤਿਆਰ ਹੈ। ਸਾਡੀ ਸਰਕਾਰ 'ਚ ਕਿਸਾਨਾਂ ਦੇ ਨਾਲ ਕੋਈ ਵੀ ਅਨਿਆ ਨਹੀਂ ਹੋਵੇਗਾ। ਕੁਝ ਤੱਥ ਹਨ ਜੋ ਇਸ ਅੰਦੋਲਨ ਦਾ ਗਲਤ ਇਸਤੇਮਾਲ ਕਰਕੇ ਇਸ ਨੂੰ ਭਟਕਾਉਣਾ ਚਾਹੁੰਦੇ ਹਨ। ਇਹ ਗਲਤ ਹੈ। ਕਿਸਾਨਾਂ ਨੂੰ ਤਿੰਨਾਂ ਖੇਤੀ ਕਾਨੂੰਨਾਂ ਨੂੰ ਸਮਝਾਉਣ ਦੀ ਕੋਸ਼ਿਸ਼ ਕਰਨੀ ਚਾਹੀਦੀ ਹੈ।" 

ਜਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਵੀ ਨਿਤਿਨ ਗਡਕਰੀ ਨੇ ਕੇਂਦਰ ਨੂੰ ਵਾਰ-ਵਾਰ ਇਹ ਕਿਹਾ ਸੀ ਕਿ ਕਿਸਾਨਾਂ ਨੂੰ ਭਰਮਾਇਆ ਜਾ ਰਿਹਾ ਹੈ ਕਿ ਕਾਨੂੰਨ ਕਿਸਾਨਾਂ ਦੇ ਹੱਕ 'ਚ ਹਨ। ਦੂਜੇ ਪਾਸੇ ਕਿਸਾਨ ਆਪਣੀਆਂ ਮੰਗਾਂ 'ਤੇ ਡਟੇ ਹੋਏ ਹਨ ਕਿ ਉਹ ਖੇਤੀ ਕਾਨੂੰਨ ਰੱਦ ਕਰਵਾਉਣ 'ਤੇ ਅੜੇ ਹੋਏ ਹਨ।