ਪੂਰੇ ਕਾਨੂੰਨ ਨੂੰ ਹੀ ਖਤਮ ਕਰ ਦੇਣਾ ਵਿਕਲਪ ਨਹੀਂ ਹੋ ਸਕਦਾ- ਪ੍ਰਕਾਸ਼ ਜਾਵੇਡਕਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਸਾਨੀ ਸੰਘਰਸ਼ ਦੌਰਾਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਦਾ ਬਿਆਨ

Prakash Javadekar

ਨਵੀਂ ਦਿੱਲੀ: ਕਿਸਾਨੀ ਸੰਘਰਸ਼ ਦੌਰਾਨ ਕੇਂਦਰੀ ਮੰਤਰੀ ਪ੍ਰਕਾਸ਼ ਜਾਵੇਡਕਰ ਨੇ ਪ੍ਰਦਰਸ਼ਨਕਾਰੀ ਕਿਸਾਨਾਂ ਨੂੰ ਸੰਦੇਸ਼ ਦਿੱਤਾ ਹੈ। ਉਹਨਾਂ ਕਿਹਾ ਕਿ ਖੇਤੀ ਕਾਨੂੰਨਾਂ ਸਬੰਧੀ ਹਰ ਮੁੱਦੇ ‘ਤੇ ਸਰਕਾਰ ਗੱਲ਼ਬਾਤ ਲਈ ਤਿਆਰ ਹੈ ਪਰ ਪੂਰੇ ਕਾਨੂੰਨ ਨੂੰ ਹੀ ਖਤਮ ਕਰ ਦੇਣਾ ਵਿਕਲਪ ਨਹੀਂ ਹੋ ਸਕਦਾ।

ਉਹਨਾਂ ਨੇ ਟਵੀਟ ਕੀਤਾ, ‘ ਲੋਕਤੰਤਰਿਕ ਪ੍ਰਕਿਰਿਆ ਵਿਚ ਸਿਰਫ਼ ਸੰਵਾਦ ਨਾਲ ਹੀ ਮਸਲਿਆਂ ਦਾ ਹੱਲ ਹੋ ਸਕਦਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਸਰਕਾਰ ਨਵੇਂ ਖੇਤੀ ਕਾਨੂੰਨਾਂ ਨਾਲ ਜੁੜੇ ਕਿਸਾਨਾਂ ਦੇ ਹਰ ਮੁੱਦੇ ‘ਤੇ ਗੱਲਬਾਤ ਲਈ ਤਿਆਰ ਹੈ ਪਰ ਪੂਰੇ ਕਾਨੂੰਨ ਨੂੰ ਖਤਮ ਕਰ ਦੇਣਾ ਵਿਕਲਪ ਨਹੀਂ ਹੋ ਸਕਦਾ ਹੈ’।

ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਖਿਲਾਫ਼ ਕਿਸਾਨਾਂ ਦਾ ਸੰਘਰਸ਼ 20ਵੇਂ ਦਿਨ ਵੀ ਜਾਰੀ ਹੈ। ਖੇਤੀ ਕਾਨੂੰਨਾਂ ਨੂੰ ਰੱਦ ਕਰਵਾਉਣ ਲਈ ਕਿਸਾਨ ਆਖਰੀ ਸਾਹ ਤੱਕ ਸੰਘਰਸ਼ ਕਰਨ ਲਈ ਤਿਆਰ ਹਨ। ਇਸ ਦੌਰਾਨ ਮੀਟਿੰਗਾਂ ਦਾ ਦੌਰ ਵੀ ਜਾਰੀ ਹੈ ਪਰ ਸਰਕਾਰ ਕਾਨੂੰਨਾਂ ਨੂੰ ਰੱਦ ਕਰਨ ਲਈ ਤਿਆਰ ਨਹੀਂ ਹੈ।