ਸਿੰਘੂ ਬਾਰਡਰ ’ਤੇ ਪ੍ਰਦਰਸ਼ਨ ’ਚ ਸ਼ਾਮਲ ਹੋ ਸਕਦੀਆਂ ਨੇ 2000 ਵਧੇਰੇ ਤੋਂ ਕਿਸਾਨ ਬੀਬੀਆਂ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆ ਰਹੀਆਂ ਮਹੀਲਾਵਾਂ ਲਈ ਪ੍ਰਬੰਧ ਕਰ ਰਹੇ ਹਾਂ।

farmer

ਨਵੀਂ ਦਿੱਲੀ : ਕੇਂਦਰ ਦੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁਧ ਦਿੱਲੀ ਨਾਲ ਲਗਦੀਆਂ ਸਰਹੱਦਾਂ ’ਤੇ ਜਾਰੀ ਕਿਸਾਨਾਂ ਦਾ ਪ੍ਰਦਰਸ਼ਨ ਆਉਣ ਵਾਲੇ ਦਿਨਾਂ ’ਚ ਹੋਰ ਤੇਜ਼ ਹੋ ਸਕਦਾ ਹੈ। ਸਿੰਘੂ ਬਾਰਡਰ ’ਤੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਦੇ ਪ੍ਰਵਾਰਾਂ ਦੀਆਂ 2000 ਤੋਂ ਵੱਧ ਬੀਬੀਆਂ ਉੱਥੇ ਕੁੱਝ ਦਿਨਾਂ ’ਚ ਪਹੁੰਚ ਸਕਦੀਆਂ ਹਨ। ਕਿਸਾਨ ਆਗੂਆਂ ਨੇ ਕਿਹਾ ਕਿ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ ਆ ਰਹੀਆਂ ਮਹੀਲਾਵਾਂ ਲਈ ਪ੍ਰਬੰਧ ਕਰ ਰਹੇ ਹਾਂ। ਤੰਬੂ ਲਗਾਏ ਗਏ ਹਨ, ਅਲੱਗ ਤੋਂ ਲੰਗਰ ਚਲਾਉਣ ਦੀ ਯੋਜਨਾ ਬਣਾਈ ਗਈ ਹੈ ਅਤੇ ਵਾਧੂ ਪਖਾਨਿਆਂ ਦੀ ਵਿਵਸਥਾ ਵੀ ਕੀਤੀ ਗਈ ਹੈ।