ਇਸ ਸਾਲ ਨਹੀਂ ਹੋਵੇਗਾ ਸਰਦ ਰੁੱਤ ਸੈਸ਼ਨ, ਕੋਰੋਨਾ ਵਾਇਰਸ ਕਰਕੇ ਸਰਕਾਰ ਨੇ ਲਿਆ ਵੱਡਾ ਫੈਸਲਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਵਿਚਾਰ ਵਟਾਂਦਰੇ ਕੀਤੇ ਜਾਣ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਕੋਵਿਡ ਕਾਰਨ ਸੈਸ਼ਨ ਨਹੀਂ ਬੁਲਾਇਆ ਜਾਵੇਗਾ।

Parliament session

ਨਵੀਂ ਦਿੱਲੀ: ਇਸ ਸਾਲ 2020 ਵਿੱਚ ਸਰਦ ਰੁੱਤ ਸੈਸ਼ਨ ਨਹੀਂ ਹੋਵੇਗਾ। ਦੱਸ ਦੇਈਏ ਕਿ ਸਰਕਾਰ ਨੇ ਸਰਦ ਰੁੱਤ ਸੈਸ਼ਨ ਰੱਦ ਕਰਨ ਦਾ ਇਹ ਫੈਸਲਾ ਕੋਰੋਨਾ ਵਾਇਰਸ ਦੇ ਕਰਕੇ ਲਿਆ ਹੈ। ਇਸ ਦੌਰਾਨ ਸੰਸਦੀ ਮਾਮਲਿਆਂ ਬਾਰੇ ਮੰਤਰੀ ਪ੍ਰਲਹਾਦ ਜੋਸ਼ੀ ਨੇ ਕਿਹਾ ਹੈ ਕਿ ਸਾਰੀਆਂ ਪਾਰਟੀਆਂ ਕੋਰੋਨਾ ਦੇ ਫੈਲਣ ਤੋਂ ਬਚਣ ਲਈ ਸੈਸ਼ਨ ਨੂੰ ਰੱਦ ਕਰਨ ਦੀ ਹਮਾਇਤ ਕਰਦੀਆਂ ਹਨ। ਹੁਣ ਸਰਦ ਰੁੱਤ ਬਜਟ ਸੈਸ਼ਨ ਸਿੱਧਾ ਜਨਵਰੀ 'ਚ ਹੋਏਗਾ।

ਜੋਸ਼ੀ ਨੇ ਇਸ ਗੱਲ ਦੀ ਪੁਸ਼ਟੀ ਇੱਕ ਪੱਤਰ ਰਾਹੀਂ ਕੀਤੀ ਜੋ ਉਨ੍ਹਾਂ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਨੂੰ ਜਵਾਬ ਵਜੋਂ ਲਿਖਿਆ ਸੀ। ਚੌਧਰੀ ਨੇ ਵਿਵਾਦਪੂਰਨ ਨਵੇਂ ਖੇਤੀ ਕਾਨੂੰਨਾਂ ਬਾਰੇ ਵਿਚਾਰ ਵਟਾਂਦਰੇ ਲਈ ਸੈਸ਼ਨ ਦੀ ਮੰਗ ਕੀਤੀ ਸੀ। ਕਿਸਾਨ ਦਿੱਲੀ ਦੀਆਂ ਹੱਦਾਂ ਤੇ ਲਗਾਤਾਰ ਡਟੇ ਹੋਏ ਹਨ। ਜੋਸ਼ੀ ਨੇ ਜਵਾਬ ਦਿੱਤਾ ਕਿ ਸਾਰੀਆਂ ਪਾਰਟੀਆਂ ਦੇ ਨੇਤਾਵਾਂ ਨਾਲ ਵਿਚਾਰ ਵਟਾਂਦਰੇ ਕੀਤੇ ਜਾਣ ਬਾਅਦ ਇਹ ਫੈਸਲਾ ਲਿਆ ਗਿਆ ਹੈ ਕਿ ਕੋਵਿਡ ਕਾਰਨ ਸੈਸ਼ਨ ਨਹੀਂ ਬੁਲਾਇਆ ਜਾਵੇਗਾ।