ਕਿਸਾਨੀ ਸੰਘਰਸ਼ ਦੇ ਚਲਦਿਆਂ ਕੱਲ ਫਿਰ ਹੋਵੇਗੀ ਕੇਂਦਰੀ ਕੈਬਨਿਟ ਦੀ ਬੈਠਕ

ਏਜੰਸੀ

ਖ਼ਬਰਾਂ, ਰਾਸ਼ਟਰੀ

ਬੁੱਧਵਾਰ 11.30 ਹੋਵੇਗੀ ਕੈਬਟਿਨ ਮੀਟਿੰਗ

Union Cabinet to meet on December 16

ਨਵੀਂ ਦਿੱਲੀ: ਖੇਤੀ ਕਾਨੂੰਨਾਂ ਵਿਰੁੱਧ ਕਿਸਾਨਾਂ ਦਾ ਸੰਘਰਸ਼ ਅੱਜ 20ਵੇਂ ਦਿਨ ਵੀ ਜਾਰੀ ਹੈ। ਇਸ ਦੇ ਚਲਦਿਆਂ ਭਲਕੇ ਕੇਂਦਰੀ ਕੈਬਨਿਟ ਦੀ ਅਹਿਮ ਬੈਠਕ ਹੋਣ ਜਾ ਰਹੀ ਹੈ। ਇਹ ਬੈਠਕ ਬੁੱਧਵਾਰ ਸਵੇਰੇ 11.30 ਵਜੇ ਹੋਵੇਗੀ। ਵੀਡੀਓ ਕਾਨਫਰੰਸ ਜ਼ਰੀਏ ਹੋਣ ਵਾਲੀ ਇਸ ਬੈਠਕ ਵਿਚ ਕਿਸਾਨੀ ਸੰਘਰਸ਼ ਨੂੰ ਲੈ ਕੇ ਚਰਚਾ ਹੋ ਸਕਦੀ ਹੈ।

ਦੱਸ ਦਈਏ ਕਿ ਪਿਛਲੇ 19 ਦਿਨਾਂ ਤੋਂ ਦਿੱਲੀ ਦੀਆਂ ਸਰਹੱਦਾਂ ‘ਤੇ ਬੈਠੇ ਕਿਸਾਨਾਂ ਦੀ ਮੰਗਾਂ ਮੰਨਣ ਲਈ ਸਰਕਾਰ ਤਿਆਰ ਨਹੀਂ ਹੈ। ਕਿਸਾਨ ਜਥੇਬੰਦੀਆਂ ਵੱਲੋਂ ਲਗਾਤਾਰ ਖੇਤੀ ਕਾਨੂੰਨ ਰੱਦ ਕਰਨ ਦੀ ਮੰਗ ਕੀਤੀ ਜਾ ਰਹੀ ਹੈ ਪਰ ਸਰਕਾਰ ਵੱਲੋਂ ਇਹਨਾਂ ਕਾਨੂੰਨਾਂ ਵਿਚ ਸੋਧ ਕਰਨ ਦਾ ਪ੍ਰਸਤਾਵ ਦਿੱਤਾ ਗਿਆ ਹੈ।

ਦਿਨ ਪ੍ਰਤੀ ਦਿਨ ਦਿੱਲੀ ਦੇ ਬਾਰਡਰਾਂ ‘ਤੇ ਕਿਸਾਨ ਸਮਰਥਕਾਂ ਦੀ ਗਿਣਤੀ ਵਧ ਰਹੀ ਹੈ। ਇਸ ਦੇ ਨਾਲ ਹੀ ਸਰਹੱਦਾਂ ‘ਤੇ ਭਾਰੀ ਗਿਣਤੀ ਵਿਚ ਫੋਰਸ ਵੀ ਤੈਨਾਤ ਕੀਤੀ ਜਾ ਰਹੀ ਹੈ।