PM ਮੋਦੀ ਨੇ ਗਰੁੱਪ ਕੈਪਟਨ ਵਰੁਣ ਸਿੰਘ ਦੇ ਦੇਹਾਂਤ 'ਤੇ ਜਤਾਇਆ ਦੁੱਖ
''ਦੇਸ਼ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਕਦੇ ਨਹੀਂ ਭੁੱਲੇਗਾ
Photo
ਨਵੀਂ ਦਿੱਲੀ— ਤਾਮਿਲਨਾਡੂ 'ਚ 8 ਦਸੰਬਰ ਨੂੰ ਹੋਏ ਹੈਲੀਕਾਪਟਰ ਹਾਦਸੇ 'ਚ ਗਰੁੱਪ ਕੈਪਟਨ ਵਰੁਣ ਸਿੰਘ ਇਕੱਲੇ ਬਚੇ ਸਨ। ਉਨ੍ਹਾਂ ਦਾ ਬੈਂਗਲੁਰੂ ਦੇ ਕਮਾਂਡ ਹਸਪਤਾਲ 'ਚ ਇਲਾਜ ਚੱਲ ਰਿਹਾ ਸੀ ਪਰ ਅਫਸੋਸ ਅੱਜ ਤਾਮਿਲਨਾਡੂ ਦੇ ਹੈਲੀਕਾਪਟਰ ਹਾਦਸੇ ਦੇ ਆਖਰੀ ਬਚੇ ਵਰੁਣ ਸਿੰਘ ਦਾ ਦਿਹਾਂਤ ਹੋ ਗਿਆ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦੀ ਮੌਤ 'ਤੇ ਸੋਗ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਲਿਖਿਆ ਗਰੁੱਪ ਕੈਪਟਨ ਵਰੁਣ ਸਿੰਘ ਨੇ ਮਾਣ, ਬਹਾਦਰੀ ਅਤੇ ਪੂਰੀ ਪੇਸ਼ੇਵਰਤਾ ਨਾਲ ਦੇਸ਼ ਦੀ ਸੇਵਾ ਕੀਤੀ।
ਮੈਂ ਉਹਨਾਂ ਦੀ ਮੌਤ ਤੋਂ ਬਹੁਤ ਦੁਖੀ ਹਾਂ। ਉਨ੍ਹਾਂ ਦੀਆਂ ਦੇਸ਼ ਪ੍ਰਤੀ ਵਡਮੁੱਲੀ ਸੇਵਾਵਾਂ ਨੂੰ ਕਦੇ ਵੀ ਭੁਲਾਇਆ ਨਹੀਂ ਜਾਵੇਗਾ। ਉਹਨਾਂ ਦੇ ਪਰਿਵਾਰ ਅਤੇ ਦੋਸਤਾਂ ਪ੍ਰਤੀ ਹਮਦਰਦੀ। ਅਡੋਲਤਾ.