ਤਾਮਿਲਨਾਡੂ ਹੈਲੀਕਾਪਟਰ ਹਾਦਸਾ: ਇਕਲੌਤੇ ਬਚੇ ਗਰੁੱਪ ਕੈਪਟਨ ਵਰੁਣ ਸਿੰਘ ਨੇ ਵੀ ਤੋੜਿਆ ਦਮ
ਭਾਰਤੀ ਹਵਾਈ ਸੈਨਾ ਨੇ ਟਵੀਟ ਕਰਕੇ ਦਿੱਤੀ ਜਾਣਕਾਰੀ
Captain Varun Singh
ਕੰਨੂਰ: ਤਾਮਿਲਨਾਡੂ ਦੇ ਕੰਨੂਰ 'ਚ ਹੈਲੀਕਾਪਟਰ ਹਾਦਸੇ 'ਚ ਜ਼ਖਮੀ ਹੋਏ ਗਰੁੱਪ ਕੈਪਟਨ ਵਰੁਣ ਸਿੰਘ ਦਾ ਵੀ ਦਿਹਾਂਤ ਹੋ ਗਿਆ। 8 ਦਸੰਬਰ ਨੂੰ, ਸੀਡੀਐਸ ਬਿਪਿਨ ਰਾਵਤ ਦਾ ਹੈਲੀਕਾਪਟਰ ਤਾਮਿਲਨਾਡੂ ਦੇ ਕੰਨੂਰ ਵਿੱਚ ਕਰੈਸ਼ ਹੋ ਗਿਆ।
ਇਸ ਹਾਦਸੇ 'ਚ ਬਿਪਿਨ ਰਾਵਤ, ਉਨ੍ਹਾਂ ਦੀ ਪਤਨੀ ਸਮੇਤ 13 ਲੋਕਾਂ ਦੀ ਮੌਤ ਹੋ ਗਈ। ਇਸ ਹਾਦਸੇ ਵਿੱਚ ਵਰੁਣ ਸਿੰਘ ਹੀ ਇਕੱਲੇ ਜੀਵਿਤ ਬਚੇ ਸਨ। ਬੁੱਧਵਾਰ ਨੂੰ ਉਹ ਵੀ ਜ਼ਿੰਦਗੀ ਦੀ ਲੜਾਈ ਹਾਰ ਗਏ। ਭਾਰਤੀ ਹਵਾਈ ਸੈਨਾ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ।
ਭਾਰਤੀ ਹਵਾਈ ਸੈਨਾ ਨੇ ਇੱਕ ਬਿਆਨ ਵਿੱਚ ਕਿਹਾ, 'ਭਾਰਤੀ ਹਵਾਈ ਸੈਨਾ ਬਹਾਦਰ ਗਰੁੱਪ ਕੈਪਟਨ ਵਰੁਣ ਸਿੰਘ ਦੇ ਦੇਹਾਂਤ ਬਾਰੇ ਸੂਚਿਤ ਕਰਦੇ ਹੋਏ ਬਹੁਤ ਦੁਖ ਹੋ ਰਿਹਾ ਹੈ। ਅੱਜ ਸਵੇਰੇ ਉਨ੍ਹਾਂ ਦਾ ਦੇਹਾਂਤ ਹੋ ਗਿਆ। ਉਹ 08 ਦਸੰਬਰ 21 ਨੂੰ ਹੈਲੀਕਾਪਟਰ ਹਾਦਸੇ ਵਿੱਚ ਜ਼ਖਮੀ ਹੋ ਗਏ ਸਨ। ਭਾਰਤੀ ਹਵਾਈ ਸੈਨਾ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦੀ ਹੈ ਅਤੇ ਦੁਖੀ ਪਰਿਵਾਰ ਦੇ ਨਾਲ ਮਜ਼ਬੂਤੀ ਨਾਲ ਖੜੀ ਹੈ।