NIA ਦੇ ਨੋਟਿਸਾਂ ਤੋਂ ਭੜਕੇ ਬਲਵੰਤ ਸਿੰਘ ਬਹਿਰਾਮਕੇ ਦੀ ਕੇਂਦਰ ਸਰਕਾਰ ਨੂੰ ਸਿੱਧੀ ਤੇ ਸਪੱਸ਼ਟ ਚੇਤਾਵਨੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਕਿ ਅਸੀਂ ਸਰਕਾਰ ਤੋਂ ਡਰਨ ਵਾਲੇ ਨਹੀਂ, ਜੇਕਰ ਸਰਕਾਰ ਸਾਨੂੰ ਡਰਾ ਕੇ ਸੰਘਰਸ਼ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ ਮਨ ਵਿੱਚੋਂ ਇਹ ਭੁਲੇਖਾ ਕੱਢ ਦੇਵੇ ।

farmer protest

ਨਵੀਂ ਦਿੱਲੀ , (ਚਰਨਜੀਤ ਸਿੰਘ , ਸੁਰਖ਼ਾਬ)  : NIA  ਨੋਟਿਸਾਂ ਤੋਂ ਭੜਕੇ ਬਲਵੰਤ ਸਿੰਘ ਬਹਿਰਾਮਕੇ ਨੇ ਕੇਂਦਰ ਸਰਕਾਰ ਨੂੰ ਸਿੱਧੀ ਤੇ ਸਪੱਸ਼ਟ ਚਿਤਾਵਨੀ ਦਿੰਦਿਆਂ ਕਿਹਾ ਕਿ ਅਸੀਂ ਸਰਕਾਰ ਤੋਂ ਡਰਨ ਵਾਲੇ ਨਹੀਂ, ਜੇਕਰ ਸਰਕਾਰ ਸਾਨੂੰ ਡਰਾ ਕੇ ਸੰਘਰਸ਼ ਨੂੰ ਖ਼ਤਮ ਕਰਨਾ ਚਾਹੁੰਦੀ ਹੈ ਤਾਂ ਉਹ ਆਪਣੇ  ਮਨ ਵਿੱਚੋਂ ਇਹ ਭੁਲੇਖਾ ਕੱਢ ਦੇਵੇ । ਉਨ੍ਹਾਂ ਕਿਹਾ ਕਿ ਕਿਸੇ ਵੀ ਕੀਮਤ ‘ਤੇ ਸੰਘਰਸ਼ ਨੂੰ ਨਾ ਤਾਂ ਹੀ ਖਤਮ ਹੋਵੇਗਾ ਨਾ ਹੀ ਇਸ ਨੂੰ ਦਬਾਇਆ ਜਾ ਸਕੇਗਾ । ਉਨ੍ਹਾਂ ਕਿਹਾ ਕਿ ਅਸੀਂ ਬਹੁਤ ਸਬਰ ਨਾਲ ਬੈਠੇ ਹਾਂ ਅਤੇ ਸਬਰ ਦਾ ਫਲ ਮਿੱਠਾ ਹੁੰਦਾ ਹੈ । 

Related Stories