ਅਜੇ ਜਾਰੀ ਰਹੇਗਾ ਹੱਡਚੀਰਵੀਂ ਠੰਢ ਦਾ ਕਹਿਰ, 2-4 ਡਿਗਰੀ ਤੱਕ ਡਿਗ ਸਕਦਾ ਹੈ ਘੱਟੋ ਘੱਟ ਪਾਰਾ
ਅਗਲੇ 3 ਦਿਨਾਂ ‘ਚ ਪੰਜਾਬ ਸਮੇਤ ਕਈ ਸੂਬਿਆਂ ਵਿਚ ਪਵੇਗੀ ਸੰਘਣੀ ਧੁੰਦ
ਨਵੀਂ ਦਿੱਲੀ: ਮੌਸਮ ਵਿਭਾਗ ਦੇ ਅਨੁਮਾਨ ਮੁਤਾਬਕ ਦਿੱਲੀ, ਉੱਤਰ ਪ੍ਰਦੇਸ਼, ਪੰਜਾਬ, ਹਰਿਆਣਾ, ਰਾਜਸਥਾਨ ਸਮੇਤ ਉੱਤਰ-ਪੱਛਮੀ ਭਾਰਤ ਦੇ ਸੂਬਿਆਂ ਵਿਚ ਅਜੇ ਵੀ ਹੱਢਚੀਰਵੀਂ ਠੰਢ ਤੋਂ ਰਾਹਤ ਨਹੀਂ ਮਿਲੇਗੀ।
ਮੌਸਮ ਵਿਭਾਗ ਨੇ ਦੱਸਿਆ ਕਿ ਅਗਲੇ ਦੋ ਦਿਨਾਂ ਦੌਰਾਨ ਉੱਤਰ-ਪੱਛਮੀ ਸੂਬਿਆਂ ਦੇ ਜ਼ਿਆਦਾਤਰ ਹਿੱਸਿਆਂ ਵਿਚ ਘੱਟੋ ਘੱਟ ਤਾਪਮਾਨ ਵਿਚ ਦੋ ਤੋਂ ਚਾਰ ਡਿਗਰੀ ਸੈਲਸੀਅਰ ਦੀ ਗਿਰਾਵਟ ਆ ਸਕਦੀ ਹੈ।
ਵਿਭਾਗ ਦਾ ਕਹਿਣਾ ਹੈ ਕਿ ਉੱਤਰ/ਉੱਤਰ ਪੱਛਮ ਤੋਂ ਆਉਣ ਵਾਲੀਆਂ ਖੁਸ਼ਕ ਹਵਾਵਾਂ ਦੇ ਪ੍ਰਭਾਵ ਕਾਰਨ ਘੱਟੋ ਘੱਟ ਤਾਪਮਾਨ ਵਿਚ ਕਮੀ ਆਉਣ ਦੀ ਸੰਭਾਵਨਾ ਹੈ। ਇਸ ਦੇ ਚਲਦਿਆਂ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਉੱਤਰੀ ਰਾਜਸਥਾਨ, ਸਿੱਕਮ, ਬਿਹਾਰ ਆਦਿ ਸੂਬਿਆਂ ਵਿਚ ਅਗਲੇ ਤਿੰਨ ਦਿਨਾਂ ਤੱਕ ਬਹੁਤ ਧੁੰਦ ਪਵੇਗੀ।
ਇਸ ਦੇ ਨਾਲ ਹੀ ਪੰਜਾਬ, ਹਰਿਆਣਾ, ਚੰਡੀਗੜ੍ਹ, ਦਿੱਲੀ, ਉੱਤਰ ਪ੍ਰਦੇਸ਼, ਰਾਜਸਥਾਨ ਤੇ ਪੂਰਬੀ ਮੱਧ ਪ੍ਰਦੇਸ਼ ਵਿਚ ਅਗਲੇ ਦੋ ਦਿਨਾਂ ਦੌਰਾਨ ਸ਼ੀਤ ਲਹਿਰ ਜਾਂ ਬਹੁਤ ਜ਼ਿਆਦਾ ਸ਼ੀਤ ਲਹਿਰ ਚੱਲਣ ਦੀ ਸੰਭਾਵਨਾ ਹੈ।