ਪੰਜਾਬ, ਹਰਿਆਣਾ ਸਣੇ ਇਨ੍ਹਾਂ ਇਲਾਕਿਆਂ ‘ਚ ਅਗਲੇ 2 ਦਿਨ ਪਵੇਗੀ ਕੜਾਕੇ ਦੀ ਠੰਡ
ਮੀਂਹ ਪੈਣ ਦੀ ਵੀ ਸੰਭਾਵਨਾ
ਨਵੀਂ ਦਿੱਲੀ: ਦੇਸ਼ ਦੇ ਕਈ ਰਾਜਾਂ ਵਿੱਚ ਇਨ੍ਹੀਂ ਦਿਨੀਂ ਕੜਾਕੇ ਦੀ ਠੰਢ ਪੈ ਰਹੀ ਹੈ। ਪੰਜਾਬ, ਹਰਿਆਣਾ ਅਤੇ ਰਾਜਸਥਾਨ ਵਿੱਚ ਵੀ ਠੰਢ ਦਾ ਕਹਿਰ ਜਾਰੀ ਹੈ। ਇਸ ਦੇ ਨਾਲ ਹੀ ਸੰਘਣੀ ਧੁੰਦ ਦਾ ਪ੍ਰਕੋਪ ਵੀ ਜਾਰੀ ਹੈ। ਇਸ ਦੌਰਾਨ ਤਾਪਮਾਨ 'ਚ ਗਿਰਾਵਟ ਦਰਜ ਕੀਤੀ ਜਾ ਰਹੀ ਹੈ।
ਮੌਸਮ ਵਿਭਾਗ ਮੁਤਾਬਕ ਆਉਣ ਵਾਲੇ ਦਿਨਾਂ 'ਚ ਕੋਈ ਰਾਹਤ ਮਿਲਣ ਦੀ ਉਮੀਦ ਨਹੀਂ ਹੈ। ਮੌਸਮ ਵਿਭਾਗ ਅਨੁਸਾਰ ਅਗਲੇ 2-3 ਦਿਨਾਂ ਵਿੱਚ ਪੰਜਾਬ, ਹਰਿਆਣਾ ਅਤੇ ਰਾਜਸਥਾਨ ਦੇ ਵੱਖ-ਵੱਖ ਹਿੱਸਿਆਂ ਵਿੱਚ ਬੱਦਲ ਛਾਏ ਰਹਿਣਗੇ ਅਤੇ ਮੀਂਹ ਪੈਣ ਦੀ ਸੰਭਾਵਨਾ ਹੈ।
ਪੰਜਾਬ ਵਿੱਚ ਵੀ ਠੰਢ ਦਾ ਕਹਿਰ ਜਾਰੀ ਹੈ। ਇਸ ਦੌਰਾਨ ਅੱਜ ਤੋਂ ਆਸਮਾਨ ਵਿੱਚ ਬੱਦਲ ਛਾਏ ਰਹਿਣਗੇ ਅਤੇ ਆਉਣ ਵਾਲੇ ਦਿਨਾਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਲੋਕਾਂ ਨੂੰ ਹੋਰ ਕਈ ਦਿਨਾਂ ਤੱਕ ਧੁੰਦ ਅਤੇ ਠੰਡ ਦੀ ਦੋਹਰੀ ਮਾਰ ਝੱਲਣੀ ਪੈ ਸਕਦੀ ਹੈ। ਦੂਜੇ ਪਾਸੇ ਤਾਪਮਾਨ 'ਚ ਭਾਰੀ ਗਿਰਾਵਟ ਦਰਜ ਕੀਤੀ ਗਈ ਹੈ। ਹਾਲਾਂਕਿ ਬਾਰਸ਼ ਦੌਰਾਨ ਤਾਪਮਾਨ ਵਧ ਸਕਦਾ ਹੈ।
ਅੰਮ੍ਰਿਤਸਰ ਤੋਂ ਲੈ ਕੇ ਸੂਬੇ ਦੇ ਲਗਪਗ ਸਾਰੇ ਸਥਾਨਾਂ 'ਤੇ ਕੜਾਕੇ ਦੀ ਠੰਡ ਪੈ ਰਹੀ ਹੈ। ਇੰਨਾ ਹੀ ਨਹੀਂ, ਮੌਸਮ ਵਿਭਾਗ ਨੇ ਹਰਿਆਣਾ, ਪੰਜਾਬ ਦੇ ਨਾਲ-ਨਾਲ ਰਾਜਸਥਾਨ ਦੇ ਕੁਝ ਹਿੱਸਿਆਂ 'ਚ ਵੀ ਠੰਢ ਦੇ ਹਾਲਾਤ ਬਣਨ ਦੀ ਸੰਭਾਵਨਾ ਜਤਾਈ ਹੈ। ਸਭ ਤੋਂ ਪਹਿਲਾਂ ਜੇਕਰ ਹਰਿਆਣਾ ਦੀ ਗੱਲ ਕਰੀਏ ਤਾਂ 16 ਜਨਵਰੀ ਯਾਨੀ ਅੱਜ ਕੁਝ ਥਾਵਾਂ 'ਤੇ ਹਲਕੀ ਸੀਤ ਲਹਿਰ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ ਵੈਸਟਰਨ ਡਿਸਟਰਬੈਂਸ ਦੇ ਅੰਸ਼ਕ ਪ੍ਰਭਾਵ ਕਾਰਨ ਅੱਜ ਤੋਂ ਆਸਮਾਨ 'ਚ ਬੱਦਲ ਛਾਏ ਰਹਿਣਗੇ। ਸੂਬੇ ਦੇ ਛੇ ਜ਼ਿਲ੍ਹਿਆਂ ਵਿੱਚ ਸ਼ਨੀਵਾਰ ਨੂੰ ਠੰਢ ਦਾ ਦਿਨ ਐਲਾਨਿਆ ਗਿਆ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਅੰਬਾਲਾ, ਹਿਸਾਰ, ਭਿਵਾਨੀ, ਗੁਰੂਗ੍ਰਾਮ, ਨਾਰਨੌਲ ਅਤੇ ਰਹਿਤਕ ਸ਼ਾਮਲ ਹਨ। ਭਿਵਾਨੀ, ਕਰਨਾਲ ਅਤੇ ਨਾਰਨੌਲ ਵਿੱਚ ਦਿਨ ਦਾ ਤਾਪਮਾਨ ਸਭ ਤੋਂ ਘੱਟ ਰਿਹਾ।