ਗ੍ਰਹਿ ਮੰਤਰੀ ਨੇ ਵੀ ਦਿਤਾ ਸ਼ਹੀਦਾਂ ਨੂੰ ਮੋਢਾ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਜੰਮੂ-ਕਸ਼ਮੀਰ ਦੇ ਪੁਲਵਾਮਾ ਅਤਿਵਾਦੀ ਹਮਲੇ ਵਿਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਬਡਗਾਮ ਪਹੁੰਚੇ.....

Home Minister gave shoulder to martyrs

ਸ੍ਰੀਨਗਰ : ਜੰਮੂ-ਕਸ਼ਮੀਰ ਦੇ ਪੁਲਵਾਮਾ ਅਤਿਵਾਦੀ ਹਮਲੇ ਵਿਚ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਬਡਗਾਮ ਪਹੁੰਚੇ। ਇਸ ਦੌਰਾਨ ਰਾਜਨਾਥ ਸਿੰਘ ਨੇ ਪੁਲਵਾਮਾ ਅਤਿਵਾਦੀ ਹਮਲੇ ਵਿਚ ਸ਼ਹੀਦ ਜਵਾਨ ਨੂੰ ਸਹਾਰਾ ਦਿਤਾ। ਮੀਡੀਆ ਰਾਹੀਂ ਇਕ ਵੀਡੀਓ ਜਾਰੀ ਕੀਤਾ ਜਾ ਰਿਹਾ ਹੈ, ਜਿਸ ਵਿਚ ਬਡਗਾਮ ਵਿਚ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਇਕ ਜਵਾਨ ਨੂੰ ਮੋਢਾ ਦਿੰਦੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਜੰਮੂ-ਕਸ਼ਮੀਰ ਦੇ ਡੀ.ਜੀ.ਪੀ. ਦਿਲਬਾਗ ਸਿੰਘ ਨਜ਼ਰ ਆਏ। ਏਨਾ ਹੀ ਨਹੀਂ, ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ, ਜੰਮੂ ਅਤੇ ਕਸ਼ਮੀਰ ਦੇ ਰਾਜਪਾਲ ਸਤਿਅਪਾਲ ਮਲਿਕ ਅਤੇ

ਭਾਰਤੀ ਫ਼ੌਜ ਦੀ ਉੱਤਰੀ ਕਮਾਨ ਦੇ ਮੁੱਖੀ ਲੈਫ਼ਟੀਨੈਂਟ ਜਨਰਲ ਰਣਬੀਰ ਸਿੰਘ ਨੇ ਬਡਗਾਮ ਵਿਚ ਪੁਲਵਾਮਾ ਹਮਲੇ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਵੀ ਦਿਤੀ। ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਸ਼ਹੀਦ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਲਈ ਦੁਪਹਿਰ ਦੋ ਵਜੇ ਸ਼੍ਰੀਨਗਰ ਪਹੁੰਚੇ। ਉੱਥੇ ਉਹ ਬਡਗਾਮ ਗਏ। ਦਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ ਹੋਇਆ ਇਹ ਅਤਿਵਾਦੀ ਹਮਲਾ ਸਦੀ ਦਾ ਸਭ ਤੋਂ ਵੱਡਾ ਅਤਿਵਾਦੀ ਹਮਲਾ ਹੈ। (ਏਜੰਸੀਆਂ)