ਅਦਾਲਤ ਨੇ 1984 ਸਿੱਖ ਕਤਲੇਆਮ ਦੇ ਦੋਸ਼ੀ ਦੀ ਪੈਰੋਲ ਪਟੀਸ਼ਨ 'ਤੇ 'ਆਪ' ਤੋਂ ਮੰਗਿਆ ਜਵਾਬ

ਏਜੰਸੀ

ਖ਼ਬਰਾਂ, ਰਾਸ਼ਟਰੀ

ਦਿੱਲੀ ਹਾਈ ਕੋਰਟ ਦੇ ਜੱਜ ਨਾਜਮੀ ਵਜੀਰੀ ਨੇ ਨੇ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਠਹਿਰਾਏ ਗਏ ਬਲਵਾਨ ਖੋਖਰ ਦੀ ਪੈਰੋਲ ਪਟੀਸ਼ਨ 'ਤੇ......

Delhi High Court

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਦੇ ਜੱਜ ਨਾਜਮੀ ਵਜੀਰੀ ਨੇ ਨੇ 1984 ਦੇ ਸਿੱਖ ਕਤਲੇਆਮ ਵਿਚ ਦੋਸ਼ੀ ਠਹਿਰਾਏ ਗਏ ਬਲਵਾਨ ਖੋਖਰ ਦੀ ਪੈਰੋਲ ਪਟੀਸ਼ਨ 'ਤੇ ਆਪ ਸਰਕਾਰ ਤੋਂ ਜਵਾਬ ਮੰਗਿਆ। ਬਲਵਾਨ ਨੂੰ ਕਾਂਗਰਸ ਨੇਤਾ ਸੱਜਣ ਕੁਮਾਰ ਨਾਲ ਇਸ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਨਾਈ ਗਈ ਹੈ। ਪਟੀਸ਼ਨ ਵਿਚ ਦੋਸ਼ੀ ਨੇ ਕਿਹਾ ਹੈ ਕਿ ਉਹ ਦਿੱਲੀ ਹਾਈ ਕੋਰਨ ਦੇ 17 ਦਸੰਬਰ 2018 ਦੇ ਹੁਕਮ ਵਿਰੁਧ ਸੁਪਰੀਮ ਕੋਰਟ ਵਿਚ ਪਟੀਸ਼ਨ ਦਰਜ ਕਰਨ ਲਈ ਇਕ ਮਹੀਨੇ ਦੀ ਪੈਰੋਲ ਚਾਹੁੰਦਾ ਹੈ। (ਪੀਟੀਆਈ)