ਦਿੱਲੀ ਹਿੰਸਾ: ਅਦਾਲਤ ਨੇ 7 ਦਿਨਾਂ ਲਈ ਵਧਾਇਆ ਦੀਪ ਸਿੱਧੂ ਦਾ ਪੁਲਿਸ ਰਿਮਾਂਡ
7 ਦਿਨਾਂ ਲਈ ਦੀਪ ਸਿੱਧੂ ਨੂੰ ਕ੍ਰਾਈਮ ਬ੍ਰਾਂਚ ਦੀ ਕਸਟਡੀ ਵਿਚ ਰੱਖਿਆ ਜਾਵੇਗਾ
Deep Sidhu's police remand extended
ਨਵੀਂ ਦਿੱਲੀ: 26 ਜਨਵਰੀ ਨੂੰ ਲਾਲ ਕਿਲ੍ਹੇ ‘ਤੇ ਹੋਈ ਹਿੰਸਾ ਦੇ ਮਾਮਲੇ ਵਿਚ ਦਿੱਲੀ ਦੀ ਇਕ ਅਦਾਲਤ ਨੇ ਹਿੰਸਾ ਦੇ ਦੋਸ਼ੀ ਦੀਪ ਸਿੱਧੂ ਦੇ ਪੁਲਿਸ ਰਿਮਾਂਡ ਨੂੰ 7 ਦਿਨਾਂ ਲਈ ਹੋਰ ਵਧਾ ਦਿੱਤਾ ਹੈ। ਦੀਪ ਸਿੱਧੂ ਨੂੰ 7 ਦਿਨਾਂ ਲਈ ਕ੍ਰਾਈਮ ਬ੍ਰਾਂਚ ਦੀ ਕਸਟਡੀ ਵਿਚ ਰੱਖਿਆ ਜਾਵੇਗਾ।
ਦੱਸ ਦਈਏ ਕਿ ਦੀਪ ਸਿੱਧੂ ਨੂੰ 9 ਫਰਵਰੀ ਨੂੰ 7 ਦਿਨਾਂ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ ਸੀ, ਜਿਸ ਦੀ ਮਿਆਦ ਅੱਜ ਖ਼ਤਮ ਹੋ ਰਹੀ ਸੀ। ਕ੍ਰਾਈਮ ਬ੍ਰਾਂਚ ਨੇ ਦੀਪ ਸਿੱਧੂ ਦੀ ਹਿਰਾਸਤ ਨੂੰ ਹੋਰ ਵਧਾਉਣ ਦੀ ਮੰਗ ਕੀਤੀ ਸੀ। ਹੁਣ ਦੀਪ ਸਿੱਧੂ ਨੂੰ 23 ਫਰਵਰੀ ਤੱਕ ਕ੍ਰਾਈਮ ਬ੍ਰਾਂਚ ਦੀ ਕਸਟਡੀ ਵਿਚ ਰੱਖਿਆ ਜਾਵੇਗਾ।