ਦਿਸ਼ਾ ਦੀ ਗ੍ਰਿਫ਼ਤਾਰੀ ’ਤੇ ਪੁਲਿਸ ਦਾ ਬਿਆਨ, ਕੋਈ 22 ਸਾਲ ਦਾ ਹੋਵੇ ਜਾਂ 50 ਦਾ ਕਾਨੂੰਨ ਸਭ ਲਈ ਬਰਾਬਰ

ਏਜੰਸੀ

ਖ਼ਬਰਾਂ, ਰਾਸ਼ਟਰੀ

ਕੋਰਟ ਨੇ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਨੂੰ ਮੰਨਿਆ ਸਹੀ- ਦਿੱਲੀ ਪੁਲਿਸ

Disha Ravi's arrest made in accordance with law says Delhi Police chief

ਨਵੀਂ ਦਿੱਲੀ: ਟੂਲਕਿੱਟ ਮਾਮਲੇ ਵਿਚ ਗ੍ਰਿਫ਼ਤਾਰ ਵਾਤਾਵਰਣ ਕਾਰਕੁਨ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਦਾ ਦੇਸ਼ ਭਰ ਵਿਚ ਵਿਰੋਧ ਕੀਤਾ ਜਾ ਰਿਹਾ ਹੈ। ਇਸ ਦੌਰਾਨ ਦਿੱਲੀ ਪੁਲਿਸ ਨੇ ਕਿਹਾ ਕਿ ਅਦਾਲਤ ਨੇ ਦਿਸ਼ਾ ਰਵੀ ਦੀ ਗ੍ਰਿਫ਼ਤਾਰੀ ਨੂੰ ਸਹੀ ਮੰਨਿਆ ਹੈ, ਇਸੇ ਲਈ ਹੀ ਉਹਨਾਂ ਨੂੰ ਰਿਮਾਂਡ ਦਿੱਤਾ ਗਿਆ।

ਦਿੱਲੀ ਪੁਲਿਸ ਕਮਿਸ਼ਨਰ ਐਸਐਨ ਸ਼੍ਰੀਵਾਸਤਵ ਨੇ ਕਿਹਾ ਕਿ ਅਸੀਂ 26 ਜਨਵਰੀ ਦੀ ਹਿੰਸਾ ਨੂੰ ਲੈ ਕੇ ਕੇਸ ਦਰਜ ਕੀਤੇ। ਟੂਲਕਿੱਟ ਮਾਮਲੇ ਵਿਚ ਵੀ ਕੇਸ ਦਰਜ ਕੀਤਾ ਗਿਆ ਹੈ, ਇਸ ਦੀ ਜਾਂਚ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਜਾਂਚ ਵਿਚ ਬਹੁਤ ਕੁਝ ਸਾਹਮਣੇ ਆਵੇਗਾ। ਦਿਸ਼ਾ ਦੀ ਗ੍ਰਿਫ਼ਤਾਨੀ ਨਿਯਮ ਅਤੇ ਕਾਨੂੰਨ ਤਹਿਤ ਹੋਈ ਹੈ।

ਉਹਨਾਂ ਨੇ ਕਿਹਾ ਕਿ ਕੋਈ 22 ਸਾਲ ਦਾ ਹੋਵੇ ਜਾਂ 50 ਸਾਲ ਦਾ, ਕਾਨੂੰਨ ਸਭ ਲਈ ਬਰਾਬਰ ਹੈ। ਸਾਡੀ ਗ੍ਰਿਫ਼ਤਾਰੀ ਨੂੰ ਸਹੀ ਮੰਨਦੇ ਹੋਏ ਕੋਰਟ ਨੇ 5 ਦਿਨ ਦਾ ਰਿਮਾਂਡ ਦਿੱਤਾ ਹੈ। ਜ਼ਿਕਰਯੋਗ ਹੈ ਕਿ ਟੂਲਕਿੱਟ ਮਾਮਲੇ ਵਿਚ ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਦਿਸ਼ਾ ਰਵੀ ਨੂੰ ਬੰਗਲੁਰੂ ਤੋਂ ਗ੍ਰਿਫ਼ਤਾਰ ਕੀਤਾ ਸੀ। ਟੂਲਕਿੱਟ ਮਾਮਲੇ ਵਿਚ ਇਹ ਪਹਿਲੀ ਗ੍ਰਿਫ਼ਤਾਰੀ ਸੀ।

ਬਾਅਦ ਵਿਚ ਦਿਸ਼ਾ ਨੂੰ ਦਿੱਲੀ ਲਿਆ ਕੇ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਸ ਨੂੰ ਪੰਜ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ ਗਿਆ। ਦਿਸ਼ਾ ਰਵੀ ‘ਤੇ ਦੋਸ਼ ਲਗਾਇਆ ਜਾ ਰਿਹਾ ਹੈ ਕਿ ਉਹ ਟੂਲਕਿੱਟ ਗੂਗਲ ਡਾਕੂਮੈਂਟ ਨੂੰ ਐਡਿਟ ਕਰਨ ਵਾਲਿਆਂ ਅਤੇ ਇਸ ਨੂੰ ਫੈਲਾਉਣ ਦੀ ਸਾਜ਼ਿਸ਼ ਵਿਚ ਸ਼ਾਮਲ ਸੀ।