ਕਿਸਾਨੀ ਸੰਘਰਸ਼ ਦੌਰਾਨ ਇਕ ਹੋਰ ਕਿਸਾਨ ਦੀ ਮੌਤ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨਾਲ ਸਬੰਧਤ ਸੀ ਕਿਸਾਨ ਜਗਦੇਵ ਸਿੰਘ

Farmer

ਨਵੀਂ ਦਿੱਲੀ: ਖੇਤੀ ਕਾਨੂੰਨਾਂ ਖ਼ਿਲਾਫ ਜਾਰੀ ਕਿਸਾਨੀ ਮੋਰਚੇ ਵਿਚ ਇਕ ਹੋਰ ਕਿਸਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਕਿਸਾਨ ਬਾਘਾ ਪੁਰਾਣਾ ਦੇ ਨੇੜਲੇ ਪਿੰਡ ਕੋਟਲਾ ਮਿਹਰ ਸਿੰਘ ਵਾਲਾ ਦਾ ਰਹਿਣ ਵਾਲਾ ਸੀ।

ਮ੍ਰਿਤਕ ਕਿਸਾਨ ਦੀ ਪਛਾਣ ਜਗਦੇਵ ਸਿੰਘ ਉਰਫ਼ ਜੱਗਾ (50 ਸਾਲ) ਵਜੋਂ ਹੋਈ ਹੈ। ਜਗਦੇਵ ਸਿੰਘ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਨਾਲ ਸਬੰਧਤ ਸੀ, ਉਹ ਬੀਤੇ ਕਈ ਦਿਨਾਂ ਤੋਂ ਦਿੱਲੀ ਦੇ ਸਿੰਘੂ ਬਾਰਡਰ ’ਤੇ ਸੰਘਰਸ਼ ਕਰ ਰਹੇ ਸਨ।

ਦੱਸਿਆ ਜਾ ਰਿਹਾ ਹੈ ਕਿ ਕਿਸਾਨ ਦੀ ਮੌਤ ਅਚਾਨਕ ਸਿਹਤ ਵਿਗੜਨ ਕਾਰਨ ਹੋਈ ਹੈ। ਉਹਨਾਂ ਨੂੰ ਮੋਗਾ ਦੇ ਪ੍ਰਾਈਵੇਟ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ, ਜਿਸ ਤੋਂ ਬਾਅਦ ਉਹਨਾਂ ਨੂੰ ਫਰੀਦਕੋਟ ਮੈਡੀਕਲ ਕਾਲਜ ਲਿਜਾਇਆ ਗਿਆ। ਇਸ ਉਪਰੰਤ ਡਾਕਟਰਾਂ ਨੇ ਉਹਨਾਂ ਨੂੰ ਬਠਿੰਡਾ ਦੇ ਇਕ ਹਸਪਤਾਲ ਭੇਜਿਆ, ਜਿੱਥੇ ਜਗਦੇਵ ਸਿੰਘ ਨੇ ਆਖਰੀ ਸਾਹ ਲਏ।