ਅਰਵਿੰਦ ਕੇਜਰੀਵਾਲ ਪੰਜਾਬ ਵਿਚ ਵੱਖਵਾਦੀਆਂ ਦੇ ਸਮਰਥਕ- ਕੁਮਾਰ ਵਿਸ਼ਵਾਸ
ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੱਖਵਾਦੀਆਂ ਦੇ ਸਮਰਥਕ ਹੋਣ ਦਾ ਦੋਸ਼ ਲਗਾਇਆ ਹੈ।
ਨਵੀਂ ਦਿੱਲੀ: ਆਮ ਆਦਮੀ ਪਾਰਟੀ ਦੇ ਸਾਬਕਾ ਆਗੂ ਅਤੇ ਕਵੀ ਕੁਮਾਰ ਵਿਸ਼ਵਾਸ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ 'ਤੇ ਵੱਖਵਾਦੀਆਂ ਦੇ ਸਮਰਥਕ ਹੋਣ ਦਾ ਦੋਸ਼ ਲਗਾਇਆ ਹੈ। ਨਿਊਜ਼ ਏਜੰਸੀ ਏਐਨਆਈ ਮੁਤਾਬਕ ਕਵੀ ਕੁਮਾਰ ਵਿਸ਼ਵਾਸ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਪੰਜਾਬ ਵਿਚ ਵੱਖਵਾਦੀਆਂ ਦੇ ਸਮਰਥਕ ਹਨ।
Arvind Kejriwal
ਇਸ ਦੇ ਨਾਲ ਹੀ ਉਹਨਾਂ ਕਿਹਾ ਕਿ ਕੇਜਰੀਵਾਲ ਨੇ ਉਹਨਾਂ ਨੂੰ 'ਸੀਐਮ ਬਣਨ ਦਾ ਫਾਰਮੂਲਾ' ਵੀ ਦੱਸਿਆ ਸੀ। ਕੇਜਰੀਵਾਲ ਨੇ ਕਿਹਾ ਸੀ ਕਿ ਮੈਂ ਭਗਵੰਤ ਮਾਨ ਤੇ ਐੱਚਐੱਸਫੂਲਕਾ ਨੂੰ ਲੜਾਵਾਂਗਾ ਅਤੇ ਉੱਥੇ ਪਹੁੰਚ ਜਾਵਾਂਗਾ। ਅੱਜ ਵੀ ਉਹ ਉਸੇ ਰਾਹ 'ਤੇ ਹਨ। ਏਜੰਸੀ ਨਾਲ ਗੱਲਬਾਤ ਕਰਦਿਆਂ ਕੁਮਾਰ ਵਿਸ਼ਵਾਸ ਨੇ ਕਿਹਾ, ‘ਇਕ ਦਿਨ ਉਹਨਾਂ ਨੇ ਮੈਨੂੰ ਕਿਹਾ ਕਿ ਉਹ ਜਾਂ ਤਾਂ (ਪੰਜਾਬ ਦੇ) ਮੁੱਖ ਮੰਤਰੀ ਬਣਨਗੇ ਜਾਂ ਆਜ਼ਾਦ ਦੇਸ਼ (ਖਾਲਿਸਤਾਨ) ਦੇ ਪਹਿਲੇ ਪ੍ਰਧਾਨ ਮੰਤਰੀ ਬਣਨਗੇ’।
ਉਹਨਾਂ ਕਿਹਾ ਕਿ ਮੈਂ ਅਰਵਿੰਦ ਕੇਜਰੀਵਾਲ ਨੂੰ ਉਹਨਾਂ ਦਾ ਸਾਥ ਨਾ ਲੈਣ ਦੀ ਸਲਾਹ ਦਿੱਤੀ ਸੀ। ਕੁਮਾਰ ਵਿਸ਼ਵਾਸ ਨੇ ਕਿਹਾ, 'ਅਰਵਿੰਦ ਕੇਜਰੀਵਾਲ ਨੂੰ ਸਮਝਣਾ ਚਾਹੀਦਾ ਹੈ ਕਿ ਪੰਜਾਬ ਸਿਰਫ਼ ਇਕ ਸੂਬਾ ਨਹੀਂ ਹੈ, ਇਹ ਇਕ ਭਾਵਨਾ ਹੈ। ਮੈਂ ਉਹਨਾਂ ਨੂੰ ਪਹਿਲਾਂ ਕਿਹਾ ਸੀ ਕਿ ਉਹ ਵੱਖਵਾਦੀ ਸੰਗਠਨਾਂ ਨਾਲ ਜੁੜੇ ਲੋਕਾਂ ਨੂੰ ਨਾ ਲੈਣ’।