ਗਾਇਕ-ਸੰਗੀਤਕਾਰ ਬੱਪੀ ਲਹਿਰੀ ਦੇ ਦੇਹਾਂਤ 'ਤੇ ਰਾਸ਼ਟਰਪਤੀ ਅਤੇ ਪ੍ਰਧਾਨਮੰਤਰੀ ਨੇ ਪ੍ਰਗਟਾਇਆ ਦੁੱਖ
69 ਸਾਲ ਦੀ ਉਮਰ ਵਿੱਚ ਬੱਪੀ ਲਹਿਰੀ ਨੇ ਦੁਨੀਆ ਨੂੰ ਕਿਹਾ ਅਲਵਿਦਾ
ਨਵੀਂ ਦਿੱਲੀ : ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦਾ ਅੱਜ ਦੇਹਾਂਤ ਹੋ ਗਿਆ। ਉਹਨਾਂ ਨੇ 69 ਸਾਲ ਦੀ ਉਮਰ ਵਿੱਚ ਆਖਰੀ ਸਾਹ ਲਏ। ਉਹ ਪਿਛਲੇ ਇੱਕ ਮਹੀਨੇ ਤੋਂ ਬਿਮਾਰ ਸਨ ਅਤੇ ਮੁੰਬਈ ਦੇ ਜੁਹੂ ਦੇ ਕ੍ਰਿਟੀ ਕੇਅਰ ਹਸਪਤਾਲ ਵਿੱਚ ਦਾਖਲ ਸਨ। ਉਹਨਾਂ ਦੇ ਫੇਫੜਿਆਂ ਵਿਚ ਇੰਨਫੈਕਸ਼ਨ ਸੀ। ਉਨ੍ਹਾਂ ਦੀ ਮੌਤ ‘ਤੇ ਬਾਲੀਵੁੱਡ ‘ਚ ਸੋਗ ਦੀ ਲਹਿਰ ਹੈ।
ਰਾਸ਼ਟਰਪਤੀ ਰਾਮ ਨਾਥ ਕੋਵਿੰਦ ਤੋਂ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੱਕ ਕਈ ਸਿਆਸੀ ਹਸਤੀਆਂ ਨੇ ਉਨ੍ਹਾਂ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਪੀੜਤ ਪਰਿਵਾਰ ਨੂੰ ਦਿਲਾਸਾ ਦਿੱਤੀ।
ਆਪਣੇ ਸ਼ੋਕ ਸੰਦੇਸ਼ ਵਿੱਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਲਿਖਿਆ, “ਬੱਪੀ ਲਹਿਰੀ ਇੱਕ ਬੇਮਿਸਾਲ ਗਾਇਕ-ਸੰਗੀਤਕਾਰ ਸਨ। ਉਨ੍ਹਾਂ ਦੇ ਗੀਤਾਂ ਨੇ ਨਾ ਸਿਰਫ਼ ਭਾਰਤ ਵਿੱਚ, ਸਗੋਂ ਵਿਦੇਸ਼ਾਂ ਵਿੱਚ ਵੀ ਪ੍ਰਸਿੱਧੀ ਪ੍ਰਾਪਤ ਕੀਤੀ। ਉਨ੍ਹਾਂ ਦੇ ਵਿਭਿੰਨ ਪ੍ਰਦਰਸ਼ਨਾਂ ਨੇ ਨੌਜਵਾਨਾਂ ਨੂੰ ਮੋਹਿਤ ਕੀਤਾ ਅਤੇ ਨਾਲ ਹੀ ਰੂਹਾਨੀ ਧੁਨਾਂ ਵੀ ਸ਼ਾਮਲ ਹਨ। ਉਹਨਾਂ ਦੇ ਯਾਦਗਾਰੀ ਗੀਤ ਲੰਬੇ ਸਮੇਂ ਤੱਕ ਸਰੋਤਿਆਂ ਨੂੰ ਖੁਸ਼ ਕਰਦੇ ਰਹਿਣਗੇ। ਉਸ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਲਈ ਮੇਰੀ ਡੂੰਘੀ ਸੰਵੇਦਨਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜ਼ਾਹਰ ਕੀਤਾ ਦੁੱਖ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਸ਼ੋਕ ਸੰਦੇਸ਼ ਵਿੱਚ ਲਿਖਿਆ, “ ਬੱਪੀ ਲਹਿਰੀ ਜੀ ਦਾ ਸੰਗੀਤ ਸਰਬਪੱਖੀ ਸੀ, ਜੋ ਵੱਖ-ਵੱਖ ਭਾਵਨਾਵਾਂ ਨੂੰ ਖੂਬਸੂਰਤੀ ਨਾਲ ਪ੍ਰਗਟ ਕਰਦਾ ਹੈ। ਉਨ੍ਹਾਂ ਦੇ ਦੇਹਾਂਤ ਦੀ ਖਬਰ ਸੁਣ ਕੇ ਬਹੁਤ ਦੁੱਖ ਹੋਇਆ। ਉਨ੍ਹਾਂ ਦੇ ਪਰਿਵਾਰ ਅਤੇ ਪ੍ਰਸ਼ੰਸਕਾਂ ਪ੍ਰਤੀ ਡੂੰਘੀ ਸੰਵੇਦਨਾ।
ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਲਿਖਿਆ, “ਮਹਾਨ ਗਾਇਕ ਅਤੇ ਸੰਗੀਤਕਾਰ ਬੱਪੀ ਲਹਿਰੀ ਦੇ ਬੇਵਕਤੀ ਦੇਹਾਂਤ ਬਾਰੇ ਸੁਣ ਕੇ ਸਦਮਾ ਲੱਗਾ। ਉਹ ਸਾਡੇ ਉੱਤਰੀ ਬੰਗਾਲ ਦੇ ਪੁੱਤਰ ਸਨ, ਜਿਨ੍ਹਾਂ ਨੇ ਆਪਣੀ ਪ੍ਰਤਿਭਾ ਅਤੇ ਮਿਹਨਤ ਦੇ ਬਲ ‘ਤੇ ਪੂਰੇ ਭਾਰਤ ਵਿੱਚ ਪ੍ਰਸਿੱਧੀ ਹਾਸਲ ਕੀਤੀ। ਉਹਨਾਂ ਨੇ ਆਪਣੇ ਸੰਗੀਤਕ ਯੋਗਦਾਨ ਨਾਲ ਸਾਨੂੰ ਮਾਣ ਮਹਿਸੂਸ ਕਰਵਾਇਆ। ਅਸੀਂ ਉਹਨਾਂ ਨੂੰ ਸਰਵਉੱਚ ਰਾਜ ਨਾਗਰਿਕ ਪੁਰਸਕਾਰ “ਬੰਗਬੀਭੂਸ਼ਣ” ਨਾਲ ਨਿਵਾਜਿਆ ਸੀ। ਅਸੀਂ ਉਹਨਾਂ ਦੀ ਪ੍ਰਤਿਭਾ ਨੂੰ ਯਾਦ ਕਰਦੇ ਰਹਾਂਗੇ।