ਭਿਵਾੜੀ ਵਿਚ ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਨਾਲ ਜ਼ਿੰਦਾ ਸੜੇ 8 ਲੋਕ
ਘਟਨਾ ਸਮੇਂ ਲਗਭਗ 25 ਮਜ਼ਦੂਰ ਕੰਮ ਕਰ ਰਹੇ ਸਨ
Fire breaks out in firecracker factory in Bhiwadi
Fire breaks out in firecracker factory in Bhiwadi: ਰਾਜਸਥਾਨ ਦੇ ਭਿਵਾੜੀ ਵਿੱਚ ਇੱਕ ਕੈਮੀਕਲ-ਪਟਾਕਾ ਫੈਕਟਰੀ ਵਿੱਚ ਅੱਗ ਲੱਗਣ ਨਾਲ ਅੱਠ ਲੋਕ ਜ਼ਿੰਦਾ ਸੜ ਗਏ। ਉਨ੍ਹਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ। ਇੱਕ ਮਜ਼ਦੂਰ ਅਜੇ ਵੀ ਫਸਿਆ ਹੋਇਆ ਹੈ।
ਘਟਨਾ ਸਮੇਂ ਲਗਭਗ 25 ਮਜ਼ਦੂਰ ਕੰਮ ਕਰ ਰਹੇ ਸਨ। ਇਹ ਹਾਦਸਾ ਅੱਜ ਸਵੇਰੇ 9:30 ਵਜੇ ਦੇ ਕਰੀਬ ਖੁਸ਼ਖੇੜਾ ਕਰੌਲੀ ਉਦਯੋਗਿਕ ਖੇਤਰ ਵਿੱਚ ਵਾਪਰਿਆ।ਏਡੀਐਮ ਸੁਮਿਤਾ ਮਿਸ਼ਰਾ ਨੇ ਕਿਹਾ, "ਪੁਲਿਸ ਨੂੰ ਗਸ਼ਤ ਦੌਰਾਨ ਇਸ ਘਟਨਾ ਦਾ ਪਤਾ ਲੱਗਿਆ। ਬਚਾਅ ਕਾਰਜ ਤੁਰੰਤ ਸ਼ੁਰੂ ਕਰ ਦਿੱਤੇ ਗਏ। ਇਹ ਫੈਕਟਰੀ ਕੈਮੀਕਲ ਦੇ ਨਾਲ ਪਟਾਕੇ ਬਣਾਉਂਦੀ ਸੀ। ਫੈਕਟਰੀ ਮਾਲਕ ਦਾ ਨਾਮ ਰਾਜੇਂਦਰ ਹੈ।"
ਖੁਸ਼ਖੇੜਾ ਅਤੇ ਭਿਵਾੜੀ ਰਿਕੋ ਫਾਇਰ ਸਟੇਸ਼ਨਾਂ ਤੋਂ ਅੱਗ ਬੁਝਾਊ ਗੱਡੀਆਂ ਮੌਕੇ 'ਤੇ ਪਹੁੰਚੀਆਂ। ਲਗਭਗ ਡੇਢ ਘੰਟੇ ਦੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ ਗਿਆ।