ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ ਐਚ.ਐਸ. ਫੂਲਕਾ ਦਾ ਪਦਮਸ਼੍ਰੀ ਐਵਾਰਡ ਨਾਲ ਸਨਮਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਵਿੰਦਰ ਸਿੰਘ ਫੂਲਕਾ ਨੂੰ ਜਨਤਕ ਖੇਤਰ ਵਿਚ ਅਪਣਾ ਯੋਗਦਾਨ ਪਾਉਣ ਬਦਲੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ

Ram Nath Kovind awarded to HS Phoolka

ਨਵੀਂ ਦਿੱਲੀ : ਭਾਰਤ ਦੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਰਾਸ਼ਟਰਪਤੀ ਭਵਨ ਵਿਚ ਸਮਾਗਮ ਦੌਰਾਨ ਅੱਜ ਉੱਘੀਆਂ ਸ਼ਖ਼ਸੀਅਤਾਂ ਨੂੰ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ। ਦੱਸ ਦਈਏ ਕਿ ਗਣਤੰਤਰ ਦਿਵਸ ਮੌਕੇ ਸਰਕਾਰ ਨੇ ਇਨ੍ਹਾਂ ਸ਼ਖ਼ਸੀਅਤਾਂ ਲਈ ਪੁਰਸਕਾਰਾਂ ਦਾ ਐਲਾਨ ਕੀਤਾ ਸੀ, ਜਿੰਨ੍ਹਾਂ ਵਿਚ ਸੀਨੀਅਰ ਵਕੀਲ ਐਚ.ਐਸ. ਫੂਲਕਾ ਸਣੇ 112 ਲੋਕ ਸ਼ਾਮਲ ਸਨ।

ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਹਰਵਿੰਦਰ ਸਿੰਘ ਫੂਲਕਾ ਨੂੰ ਜਨਤਕ ਖੇਤਰ ਵਿਚ ਅਪਣਾ ਯੋਗਦਾਨ ਪਾਉਣ ਬਦਲੇ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ ਹੈ। ਉਨ੍ਹਾਂ ਤੋਂ ਇਲਾਵਾ ਭਾਰਤੀ ਫੁੱਟਬਾਲਰ ਸੁਨੀਲ ਸ਼ੈਤਰੀ ਨੂੰ ਵੀ ਰਾਸ਼ਟਰਪਤੀ ਨੇ ਪਦਮਸ਼੍ਰੀ ਪੁਰਸਕਾਰ ਦਿਤੀ ਹੈ। ਉਧਰ, ਭਾਰਤੀ ਕ੍ਰਿਕੇਟਰ ਗੌਤਮ ਗੰਭੀਰ ਨੂੰ ਕ੍ਰਿਕਟ ਵਿਚ ਚੰਗਾ ਪ੍ਰਦਰਸ਼ਨ ਕਰਨ ਲਈ ਪਦਮਸ਼੍ਰੀ ਐਵਾਰਡ ਨਾਲ ਸਨਮਾਨਿਤ ਕੀਤਾ।

ਅਦਾਕਾਰੀ ਖੇਤਰ ਵਿਚ ਮਨੋਜ ਵਾਜਪਾਈ ਨੂੰ ਪਦਮਸ਼੍ਰੀ ਸਨਮਾਨ ਦਿਤਾ ਅਤੇ ਫੂਡ ਪ੍ਰੋਸੈਸਿੰਗ ਦੇ ਲਈ ਐਮਡੀਐਚ ਮਸਾਲਿਆਂ ਦੇ ਮਾਲਕ ਧਰਮਪਾਲ ਗੁਲਾਟੀ ਨੂੰ ਪਦਮ ਭੂਸ਼ਨ ਦਿਤਾ ਹੈ।