ਅਮਿਤ ਸ਼ਾਹ ਆਪਣੀਆਂ ਰੈਲੀਆਂ ਵਿੱਚ ਭੀੜ ਘੱਟਣ ਤੋਂ ਨਿਰਾਸ਼- ਮਾਮਤਾ ਬੈਨਰਜੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕਿਹਾ ਦੇਸ਼ ਨੂੰ ਚਲਾਉਣ ਦੀ ਬਜਾਏ,ਉਹ ਕੋਲਕਾਤਾ ਵਿਚ ਬੈਠਾ ਹੈ ਅਤੇ ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਨੂੰ ਤੰਗ ਪ੍ਰੇਸ਼ਾਨ ਕਰਨ ਦੀ ਸਾਜਿਸ਼ ਰਚ ਰਹੇ ਹਨ।

mamata Banerjee

ਮੇਜੀਆ (ਪੱਛਮੀ ਬੰਗਾਲ): ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਮੰਗਲਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ 'ਤੇ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਤ੍ਰਿਣਮੂਲ ਕਾਂਗਰਸ ਦੇ ਨੇਤਾਵਾਂ ਨੂੰ ਪ੍ਰੇਸ਼ਾਨ ਕਰਨ ਦੀ ਸਾਜਿਸ਼ ਰਚਣ ਦਾ ਦੋਸ਼ ਲਗਾਇਆ ਅਤੇ ਹੈਰਾਨੀ ਪ੍ਰਗਟ ਕਰਦਿਆਂ ਕਿਹਾ ਚੋਣ ਕਮਿਸ਼ਨ ਉਨ੍ਹਾਂ ਦੇ ਇਸ਼ਾਰੇ 'ਤੇ ਕੰਮ ਕਰ ਰਿਹਾ ਹੈ।