ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਪ੍ਰੈਲ ਦੇ ਅੰਤ ਤੱਕ ਆ ਸਕਦੇ ਹਨ ਭਾਰਤ
ਯੂਰਪੀਅਨ ਸੰਘ ਤੋਂ ਅਲੱਗ ਹੋਣ ਤੋਂ ਬਾਅਦ ਇਹ ਪਹਿਲੀ ਵੱਡੀ ਅੰਤਰਰਾਸ਼ਟਰੀ ਯਾਤਰਾ ਹੋਵੇਗੀ
Boris Johnson
ਨਵੀਂ ਦਿੱਲੀ: ਬ੍ਰਿਟੇਨ ਦੇ ਪ੍ਰਧਾਨ ਮੰਤਰੀ ਬੋਰਿਸ ਜਾਨਸਨ ਅਪ੍ਰੈਲ ਦੇ ਅੰਤ ਤੱਕ ਭਾਰਤ ਆ ਸਕਦੇ ਹਨ। ਪ੍ਰਧਾਨ ਮੰਤਰੀ ਬੋਰਿਸ ਜਾਨਸਨ ਦੇ ਦਫ਼ਤਰ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ।
ਯੂਰਪੀਅਨ ਸੰਘ ਤੋਂ ਅਲੱਗ ਹੋਣ ਤੋਂ ਬਾਅਦ ਇਹ ਪਹਿਲੀ ਵੱਡੀ ਅੰਤਰਰਾਸ਼ਟਰੀ ਯਾਤਰਾ ਹੋਵੇਗੀ, ਜਿਸ ਵਿਚ ਬ੍ਰਿਟੇਨ ਦੇ ਮੌਕਿਆਂ ਨੂੰ ਵਧਾਉਣ ਦੇ ਯਤਨ ਕੀਤੇ ਜਾ ਰਹੇ ਹਨ।
ਬੋਰਿਸ ਜਾਨਸਨ ਨੇ ਇਸ ਤੋਂ ਪਹਿਲਾਂ ਇਸ ਸਾਲ 26 ਜਨਵਰੀ ਨੂੰ ਭਾਰਤ ਦੇ ਗਣਤੰਤਰ ਦਿਵਸ ਦੇ ਮੌਕੇ 'ਤੇ ਮਹਿਮਾਨ ਵਜੋਂ ਭਾਰਤ ਆਉਣਾ ਸੀ ਪਰ ਯੂਕੇ ਵਿੱਚ ਕੋਰੋਨਾ ਸੰਕਟ ਤੋਂ ਬਾਅਦ, ਬੋਰਿਸ ਜਾਨਸਨ ਨੇ ਆਪਣਾ ਦੌਰਾ ਰੱਦ ਕਰ ਦਿੱਤਾ ਸੀ। ਇਸ ਤੋਂ ਇਲਾਵਾ ਬੋਰਿਸ ਜਾਨਸਨ ਦੇ ਦੌਰੇ ਦਾ ਮੁੱਖ ਉਦੇਸ਼ ਚੀਨ 'ਤੇ ਨਜ਼ਰ ਰੱਖਣਾ ਹੋਵੇਗਾ।