ਕੋਰੋਨਾ ਦਾ ਕਹਿਰ: ਕਈ ਰਾਜਾਂ ਵਿੱਚ ਕੋਰੋਨਾ ਦੇ ਮਾਮਲਿਆਂ ਵਿਚ ਤੇਜ਼ੀ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਕੋਰੋਨਾ ਦੇ ਵਧਦੇ ਕੇਸਾਂ ਨੇ ਦੇਸ਼ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਦਾ ਦਿੱਤਾ ਸੰਕੇਤ

Corona virus

ਨਵੀਂ ਦਿੱਲੀ: ਕੋਰੋਨਾ ਦਾ ਕਹਿਰ ਦਿਨੋ ਦਿਨ ਵਧਦਾ ਜਾ ਰਿਹਾ ਹੈ। ਕੋਰੋਨਾ ਦੇ ਕੇਸਾਂ ਵਿਚ ਇਕ ਵਾਰ ਫਿਰ ਵਾਧਾ ਹੋ  ਰਿਹਾ ਹੈ। ਮਹਾਰਾਸ਼ਟਰ ਰਾਜ  ਵਿਚ ਕੋਵਿਡ -19 ਦੀ ਲਾਗ 'ਚ ਨਿਰੰਤਰ ਵਾਧਾ ਹੋਇਆ ਹੈ।

ਪਿਛਲੇ ਹਫ਼ਤੇ (8 ਮਾਰਚ ਤੋਂ 14 ਮਾਰਚ) ਦਰਜ ਕੀਤੇ ਅੰਕੜਿਆਂ ਅਨੁਸਾਰ, ਦੇਸ਼ ਦੇ ਸਾਰੇ ਰਾਜਾਂ ਵਿੱਚ ਦਰਜ ਸੰਕਰਮਿਤ ਮਾਮਲਿਆਂ  ਵਿਚੋਂ 61 ਪ੍ਰਤੀਸ਼ਤ ਕੇਸ ਸਿਰਫ ਮਹਾਰਾਸ਼ਟਰ ਵਿਚੋਂ ਸਾਹਮਣੇ ਆਏ ਹਨ।

ਹਾਲਾਂਕਿ, ਮਹਾਰਾਸ਼ਟਰ ਤੋਂ ਇਲਾਵਾ, 10 ਹੋਰ ਰਾਜਾਂ / ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿੱਚ ਵੀ ਪਿਛਲੇ ਹਫਤੇ ਸੰਕਰਮਣ ਦੇ ਕੇਸਾਂ ਵਿੱਚ ਵਾਧਾ ਦਰਜ ਕੀਤਾ ਗਿਆ, ਜੋ ਦੇਸ਼ ਵਿੱਚ ਕੋਰੋਨਾ ਦੀ ਦੂਸਰੀ ਲਹਿਰ ਦਾ ਸੰਕੇਤ ਦਿੰਦਾ ਹੈ।

ਪਿਛਲੇ 24 ਘੰਟਿਆਂ ਵਿੱਚ ਦੇਸ਼ ਵਿੱਚ 24492 ਨਵੇਂ ਕੇਸ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ 131 ਨਵੀਂਆਂ ਮੌਤਾਂ ਤੋਂ ਬਾਅਦ, ਮੌਤਾਂ ਦੀ ਕੁੱਲ ਗਿਣਤੀ 1,58,856 ਹੋ ਗਈ ਹੈ।