ਮਹਾਰਾਸ਼ਟਰ ਵਿੱਚ ਕੋਰੋਨਾ ਵਾਇਰਸ ਦੇ ਕੇਸ 45 ਦਿਨਾਂ ਦਾ ਰਿਕਾਰਡ ਤੋੜਿਆ,87 ਮੌਤਾਂ ਵੀ ਹੇਈਆਂ ਦਰਜ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮਹਾਰਾਸ਼ਟਰ ਵਿੱਚ ਕੋਰੋਨਾ ਦੇ ਕੁੱਲ ਕੇਸ 23 ਲੱਖ ਤੋਂ ਪਾਰ ਹੋ ਗਏ ਹਨ।

Corona

ਮੁੰਬਈ: ਮਹਾਰਾਸ਼ਟਰ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੇ ਤਕਰੀਬਨ ਡੇਢ ਮਹੀਨੇ ਦਾ ਰਿਕਾਰਡ ਤੋੜ ਦਿੱਤਾ ਹੈ। ਮੰਗਲਵਾਰ ਨੂੰ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਮਹਾਰਾਸ਼ਟਰ ਵਿੱਚ ਪਿਛਲੇ 24 ਘੰਟਿਆਂ ਵਿੱਚ 17864 ਮਾਮਲੇ ਦਰਜ ਕੀਤੇ ਗਏ,ਜਦੋਂ ਕਿ 87 ਲੋਕਾਂ ਦੀ ਮੌਤ ਹੋ ਗਈ। ਅੰਕੜਿਆਂ ਅਨੁਸਾਰ ਪਹਿਲੀ ਫਰਵਰੀ ਤੋਂ ਪਹਿਲੀ ਵਾਰ ਮਹਾਰਾਸ਼ਟਰ ਵਿੱਚ 17 ਹਜ਼ਾਰ ਤੋਂ ਵੱਧ ਮਾਮਲੇ ਸਾਹਮਣੇ ਆਏ ਹਨ। 87 ਮੌਤਾਂ ਦੇ ਨਾਲ ਮਹਾਰਾਸ਼ਟਰ ਵਿੱਚ ਮੌਤ ਦਰ 2.26% ਤੱਕ ਪਹੁੰਚ ਗਈ ਹੈ। 16 ਮਾਰਚ ਨੂੰ ਮਹਾਰਾਸ਼ਟਰ ਦੇ 9510 ਮਰੀਜ਼ਾਂ ਨੂੰ ਹਸਪਤਾਲ ਤੋਂ ਛੁੱਟੀ ਦਿੱਤੀ ਗਈ।