ਕੇਂਦਰ ਸਰਕਾਰ ਪੰਜਾਬ ਦੇ ਨਰਮਾ ਕਿਸਾਨਾਂ ਨੂੰ ਜਲਦ ਮੁਆਵਜ਼ਾ ਦੇਵੇ: ਮੁਹੰਮਦ ਸਦੀਕ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਰਾਜਸਥਾਨ ਵਿਚ ਹਮਲੇ ਪਿੱਛੋਂ ਟਿੱਡੀ ਦਲ ਦੇ ਪੰਜਾਬ ਵਿਚ ਹਮਲੇ ਦੌਰਾਨ...

Mohamad Sadiq

ਨਵੀਂ ਦਿੱਲੀ: ਰਾਜਸਥਾਨ ਵਿਚ ਹਮਲੇ ਪਿੱਛੋਂ ਟਿੱਡੀ ਦਲ ਦੇ ਪੰਜਾਬ ਵਿਚ ਹਮਲੇ ਦੌਰਾਨ ਨਰਮੇ ਦੀ ਫ਼ਸਲ ਨੂੰ ਕਾਫੀ ਨੁਕਸਾਨ ਝੱਲਣਾ ਪਿਆ ਸੀ ਤਾਂ ਸਰਕਾਰ ਨੇ ਮਾਲਵਾ ਖੇਤਰ ਨੂੰ ਹਾਈ ਅਲਰਟ ਕਰ ਦਿੱਤਾ ਗਿਆ ਸੀ।

ਟਿੱਡੀ ਦਲ ਦੇ ਹਮਲੇ ਨੂੰ ਲੈ ਕੇ ਲੋਕ ਸਭਾ ਵਿਚ ਸਾਂਸਦ ਮੁਹੰਮਦ ਸਦੀਕ ਨੇ ਕਿਹਾ ਕਿ ਮੈਂ ਪੰਜਾਬ ਦੇ ਫਾਜਿਲਕਾ ਜ਼ਿਲ੍ਹੇ ਤੋਂ ਆਇਆ ਹਾਂ ਜਿੱਥੇ ਫ਼ਾਜਿਲਕਾ ਵਿਚ 1000 ਏਕੜ ਫ਼ਸਲ ਉਤੇ ਟਿੱਡੀ ਦਲ ਨੇ ਹਮਲਾ ਕੀਤਾ, ਜਿਸ ਕਰਕੇ ਫਸਲਾਂ ਨੂੰ ਕਾਫ਼ੀ ਨੁਕਸਾਨ ਪਹੁੰਚਿਆ ਹੈ। ਉਨ੍ਹਾਂ ਕਿਹਾ ਕਿ ਮੇਰੀ ਖੇਤੀ ਮੰਤਰੀ ਨੂੰ ਬੇਨਤੀ ਹੈ ਕਿ ਕੇਂਦਰ ਸਰਕਾਰ ਨਰਮਾ ਕਿਸਾਨਾਂ ਨੂੰ ਫਸਲਾਂ ਦੇ ਨੁਕਸਾਨ ਦਾ ਮੁਆਵਜ਼ਾ ਨਹੀਂ ਦੇ ਰਹੀ।

ਉਨ੍ਹਾਂ ਕਿਹਾ ਕਿ ਨਰਮਾ ਕਿਸਾਨਾਂ ਨੂੰ ਮੁਆਵਜ਼ਾ ਜਲਦ ਤੋਂ ਜਲਦ ਦਿੱਤਾ ਜਾਵੇ ਕਿਉਂਕਿ ਕਿਸਾਨਾਂ ਦੀ ਹਾਲਤ ਪਹਿਲਾਂ ਹੀ ਬਹੁਤ ਨਾਜੁਕ ਬਣੀ ਹੋਈ ਹੈ। ਉਨ੍ਹਾਂ ਕਿਹਾ ਕਿ ਨਰੇਂਦਰ ਤੋਮਹ ਖੇਤੀ ਮੰਤਰੀ ਅਤੇ ਕਲਿਆਣ ਮੰਤਰੀ ਹਨ ਉਨ੍ਹਾਂ ਨੂੰ ਕਿਸਾਨਾਂ ਦੇ ਕਲਿਆਣ ਬਾਰੇ ਵੀ ਸੋਚਣਾ ਚਾਹੀਦਾ ਹੈ।

ਉਥੇ ਭਾਜਪਾ ਦੇ ਨੇਤਾ ਨੇ ਕਿਹਾ ਕਿ ਕੇਂਦਰ ਸਰਕਾਰ ਕੋਲ ਹਾਲੇ ਤੱਕ ਪੰਜਾਬ ਸਰਕਾਰ ਵੱਲੋਂ ਮੁਆਵਜ਼ੇ ਲਈ ਕੋਈ ਚਿੱਠੀ ਪੱਤਰ ਨਹੀਂ ਆਇਆ, ਉਨ੍ਹਾਂ ਕਿਹਾ ਕਿ ਜਦੋਂ ਵੀ ਮੁਆਵਜ਼ੇ ਲਈ ਪੱਤਰ ਆਵੇਗਾ ਤਾਂ ਅਸੀਂ ਕੇਂਦਰ ਸਰਕਾਰ ਨੂੰ ਮੁਆਵਜ਼ੇ ਲਈ ਸਿਫ਼ਾਰਿਸ਼ ਕਰਾਂਗੇ।