ਕਿਸਾਨਾਂ ਨੂੰ ਆਪਣਾ ਅੰਦੋਲਨ ਮਨੁੱਖਤਾ ਦੇ ਅਧਾਰ 'ਤੇ ਵਾਪਸ ਲੈਣਾ ਚਾਹੀਦਾ ਹੈ - ਖੱਟੜ

ਏਜੰਸੀ

ਖ਼ਬਰਾਂ, ਰਾਸ਼ਟਰੀ

ਕਿਸਾਨਾਂ ਦੇ ਖਾਤਿਆਂ 'ਚ ਹੁਣ ਤੱਕ ਸਾਢੇ 600 ਕਰੋੜ ਦੀ ਰਕਮ ਜਾ ਚੁੱਕੀ ਹੈ

Manohar Lal Khattar

ਨਵੀਂ ਦਿੱਲੀ: ਕੋਰੋਨਾ ਮਹਾਂਮਾਰੀ ਦੇ ਚਲਦਿਆਂ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ‘ਹਰਿਆਣਾ ਕੀ ਬਾਤ’ ਪ੍ਰੋਗਰਾਮ ਦੌਰਾਨ ਕਿਸਾਨਾਂ ਨੂੰ ਅੰਦੋਲਨ ਖਤਮ ਕਰਨ ਦੀ ਸਲਾਹ ਦਿੱਤੀ। ਹਰਿਆਣਾ ਦੇ ਮੁੱਖ ਮੰਤਰੀ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਇਹ ਮੌਕਾ ਇਸ ਤਰ੍ਹਾਂ ਦੇ ਅੰਦੋਲਨ ਕਰਨ ਦਾ ਨਹੀਂ ਹੈ। ਤੁਹਾਡੇ ਅੰਦੋਲਨ ਨੂੰ ਦਰਜ ਕੀਤਾ ਜਾ ਰਿਹਾ ਹੈ। ਲੋਕਤੰਤਰਿਕ ਵਿਵਸਥਾ ਬਣਾ ਕੇ ਰੱਖਣੀ ਚਾਹੀਦੀ ਹੈ। ਇਸ ਅੰਦੋਲਨ ਨੂੰ ਹੁਣ ਖਤਮ ਕੀਤਾ ਜਾਵੇ। ਕੋਰੋਨਾ ਅੱਗੇ ਨਾ ਫੈਲੇ, ਇਸ ਦੀ ਵਿਵਸਥਾ ਕੀਤੀ ਜਾਵੇ।

ਖੱਟੜ ਨੇ ਕਿਹਾ ਕਿ ਪ੍ਰਦਰਸ਼ਨਕਾਰੀਆਂ ਨੂੰ ਹੁਣ ਅਪਣੇ-ਅਪਣੇ ਘਰਾਂ ਨੂੰ ਪਰਤਣਾ ਚਾਹੀਦਾ ਹੈ। ਉਹਨਾਂ ਅਪੀਲ ਕੀਤੀ ਕਿ ਕੋਰੋਨਾ ਮਹਾਂਮਾਰੀ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਮਨੁੱਖਤਾ ਦੇ ਅਧਾਰ ’ਤੇ ਅੰਦੋਲਨ ਵਾਪਸ ਲੈਣਾ ਚਾਹੀਦਾ ਹੈ। ਉਹਨਾਂ ਕਿਹਾ, ‘ਵਿਰੋਧ ਪ੍ਰਦਰਸ਼ਨ ਕਰਨਾ ਹਰ ਵਿਅਕਤੀ ਦਾ ਸੰਵਿਧਾਨਕ ਅਧਿਕਾਰ ਹੈ। ਇਹ ਅੰਦੋਲਨ ਸ਼ਾਂਤਮਈ ਢੰਗ ਨਾਲ ਹੁੰਦਾ ਤਾਂ ਸਰਕਾਰ ਨੂੰ ਕੋਈ ਸਮੱਸਿਆ ਨਹੀਂ ਸੀ ਪਰ ਕੋਰੋਨਾ ਕਾਰਨ ਪੈਦਾ ਹੋਏ ਹਾਲਾਤ ਗੰਭੀਰ ਚਿੰਤਾ ਦਾ ਵਿਸ਼ਾ ਹਨ। ਚੰਗਾ ਹੋਵੇਗਾ ਕਿ ਪ੍ਰਦਰਸ਼ਨਕਾਰੀ ਬਾਰਡਰ ਖਾਲੀ ਕਰਕੇ ਅਪਣੇ ਘਰਾਂ ਨੂੰ ਚਲੇ ਜਾਣ।