ਜਲਦ ਬਦਲੇਗਾ ਮੌਸਮ ਦਾ ਮਿਜ਼ਾਜ, ਦਿੱਲੀ ਸਮੇਤ ਇਹਨਾਂ ਇਲਾਕਿਆਂ ਵਿਚ ਪੈ ਸਕਦਾ ਹੈ ਮੀਂਹ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਮੀਂਹ ਦੇ ਨਾਲ ਨਾਲ ਆ ਸਕਦੀ ਹੈ ਹਨੇਰੀ

weather

ਨਵੀਂ ਦਿੱਲੀ: ਰਾਸ਼ਟਰੀ ਰਾਜਧਾਨੀ ਦਿੱਲੀ ਸਣੇ ਦੇਸ਼ ਦੇ ਕਈ ਹਿੱਸਿਆਂ ਵਿਚ ਅੱਜ ਲੋਕਾਂ ਨੂੰ ਭਿਆਨਕ ਗਰਮੀ ਤੋਂ ਕੁਝ ਰਾਹਤ ਮਿਲ ਸਕਦੀ ਹੈ। ਭਾਰਤ ਮੌਸਮ ਵਿਭਾਗ ਅਨੁਸਾਰ, ਅੱਜ ਦਿੱਲੀ ਵਿੱਚ ਬੱਦਲਵਾਈ ਅਤੇ ਤੇਜ਼ ਹਵਾਵਾਂ ਕਾਰਨ ਤਾਪਮਾਨ ਵਿਚ ਗਿਰਾਵਟ ਆਉਣ ਦੀ ਉਮੀਦ ਹੈ।

ਸ਼ਹਿਰ ਵਿੱਚ ਸ਼ੁੱਕਰਵਾਰ ਨੂੰ ਘੱਟੋ ਘੱਟ ਤਾਪਮਾਨ 20.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਅਤੇ ਵੱਧ ਤੋਂ ਵੱਧ ਤਾਪਮਾਨ 38 ਡਿਗਰੀ ਸੈਲਸੀਅਸ ਦੇ ਆਸ ਪਾਸ ਰਹਿਣ ਦੀ ਸੰਭਾਵਨਾ ਹੈ। ਵੀਰਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਰਾਸ਼ਟਰੀ ਰਾਜਧਾਨੀ ਵਿੱਚ 40.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇਸ ਮੌਸਮ ਵਿੱਚ ਹੁਣ ਤੱਕ ਦਾ ਸਭ ਤੋਂ ਜਿਆਦਾ ਤਾਪਮਾਨ ਹੈ।

ਘੱਟੋ ਘੱਟ ਤਾਪਮਾਨ 21.5 ਡਿਗਰੀ ਸੈਲਸੀਅਸ ਰਿਹਾ ਜੋ ਆਮ ਨਾਲੋਂ ਇਕ ਡਿਗਰੀ ਵੱਧ ਸੀ। ਆਈਐਮਡੀ ਨੇ ਕਿਹਾ ਕਿ ਅਗਲੇ ਪੰਜ-ਛੇ ਦਿਨਾਂ ਲਈ ਤਾਪਮਾਨ 40 ਡਿਗਰੀ ਸੈਲਸੀਅਸ ਤੋਂ ਹੇਠਾਂ ਰਹਿਣ ਦੀ ਉਮੀਦ ਹੈ।

ਮੌਸਮ ਵਿਭਾਗ ਅਨੁਸਾਰ ਮੱਧ ਪ੍ਰਦੇਸ਼, ਤੇਲੰਗਾਨਾ, ਕਰਨਾਟਕ, ਮਰਾਠਵਾੜਾ, ਛੱਤੀਸਗੜ, ਓਡੀਸ਼ਾ, ਝਾਰਖੰਡ, ਪੱਛਮੀ ਬੰਗਾਲ, ਅਸਾਮ ਅਤੇ ਮੇਘਾਲਿਆ ਵਿੱਚ ਵੀ ਬਾਰਸ਼ ਹੋਣ ਦੀ ਸੰਭਾਵਨਾ ਹੈ। ਇਸ ਤੋਂ ਇਲਾਵਾ ਰਾਜਸਥਾਨ  ਹਲਕੀ ਬਾਰਸ਼ ਅਤੇ ਤੇਜ਼ ਹਨੇਰੀ ਆ ਸਕਦੀ ਹੈ।