ਅੱਤਵਾਦੀਆਂ ਨਾਲ ਹੋਏ ਮੁਕਾਬਲੇ 'ਚ ਫ਼ੌਜ ਦਾ ਇੱਕ ਜਵਾਨ ਸ਼ਹੀਦ
ਅਜੇ ਵੀ ਜਾਰੀ ਹੈ ਫ਼ੌਜ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ
file photo
ਸ੍ਰੀਨਗਰ : ਕਸ਼ਮੀਰ ਦੇ ਕੋਕਰਨਾਗ 'ਚ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ ਦੌਰਾਨ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਅਜੇ ਵੀ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਕਾਬਲਾ ਜਾਰੀ ਹੈ।
ਦੱਸ ਦੇਈਏ ਕਿ ਸੁਰੱਖਿਆ ਬਲਾਂ ਨੂੰ ਵਤਨਾਰ 'ਚ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਜਾਣਕਾਰੀ ਮਿਲੀ ਸੀ ਜਿਸ ਤੋਂ ਬਾਅਦ ਸੁਰੱਖਿਆ ਬਲਾਂ ਵਲੋਂ ਇਲਾਕੇ ਦੀ ਘੇਰਾਬੰਦੀ ਕੀਤੀ ਗਈ। ਅੱਤਵਾਦੀਆਂ ਵਲੋਂ ਗੋਲੀਆਂ ਚਲਾਉਣ 'ਤੇ ਫ਼ੌਜ ਵਲੋਂ ਵੀ ਜਵਾਬੀ ਕਾਰਵਾਈ ਕੀਤੀ ਗਈ ਜਿਸ ਦੇ ਚਲਦੇ ਇੱਕ ਜਵਾਨ ਸ਼ਹੀਦ ਹੋ ਗਿਆ ਹੈ।
ਦੱਸ ਦੇਈਏ ਕਿ ਦੋਵਾਂ ਪਾਸਿਆਂ ਤੋਂ ਗੋਲੀਬਾਰੀ ਅਜੇ ਵੀ ਜਾਰੀ ਹੈ। ਫ਼ੌਜ ਵਲੋਂ ਮੁਸਤੈਦੀ ਨਾਲ ਕੰਮ ਲਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਨਾਲ ਹੋਏ ਇਸ ਮੁਕਾਬਲੇ 'ਚ ਇਕ ਫ਼ੌਜ ਦਾ ਇੱਕ ਜਵਾਨ ਜ਼ਖਮੀ ਹੋ ਗਿਆ ਸੀ ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਜਿਥੇ ਉਸ ਦੀ ਮੌਤ ਹੋ ਗਈ।