ਖਿਚੜੀ ਵਿਚ ਜ਼ਿਆਦਾ ਲੂਣ ਹੋਣ ਕਾਰਨ ਪਤੀ ਨੇ ਪਤਨੀ ਦੀ ਲਈ ਜਾਨ

ਸਪੋਕਸਮੈਨ ਸਮਾਚਾਰ ਸੇਵਾ

ਖ਼ਬਰਾਂ, ਰਾਸ਼ਟਰੀ

ਪੁਲਿਸ ਨੇ ਮਾਮਲਾ ਕੀਤਾ ਦਰਜ

photo

 

ਠਾਣੇ— ਮਹਾਰਾਸ਼ਟਰ ਦੇ ਠਾਣੇ ਜ਼ਿਲੇ ਦੀ ਭਯੰਦਰ ਬਸਤੀ ਤੋਂ ਇਕ ਸਨਸਨੀਖੇਜ਼ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਖਾਣੇ 'ਚ ਜ਼ਿਆਦਾ ਲੂਣ ਹੋਣ ਕਰਕੇ ਪਤੀ ਨੇ ਪਤਨੀ ਦਾ ਕਤਲ ਕਰ ਦਿੱਤਾ। ਪੁਲਿਸ ਦੇ ਹਵਾਲੇ ਤੋਂ ਦੱਸਿਆ ਗਿਆ ਹੈ ਕਿ ਭਾਇੰਦਰ ਪੂਰਬੀ ਦੇ ਫਾਟਕ ਰੋਡ ਇਲਾਕੇ 'ਚ ਸ਼ੁੱਕਰਵਾਰ ਸਵੇਰੇ ਨਾਸ਼ਤੇ ਲਈ ਤਿਆਰ ਕੀਤੀ ਗਈ ਖਿਚੜੀ 'ਚ ਜ਼ਿਆਦਾ ਨਮਕ ਹੋਣ ਕਾਰਨ ਵਿਅਕਤੀ ਨੇ ਆਪਣੀ ਪਤਨੀ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ। 

 

ਘਟਨਾ ਦੀ ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਪੁਲਿਸ ਨੇ ਔਰਤ ਦੀ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਥਾਨਕ ਸਰਕਾਰੀ ਹਸਪਤਾਲ 'ਚ ਭੇਜ ਦਿੱਤਾ ਹੈ। ਨਾਲ ਹੀ, ਉਸ ਵਿਅਕਤੀ ਦੇ ਖਿਲਾਫ਼ ਭਾਇੰਦਰ ਦੇ ਨਵਘਰ ਪੁਲਿਸ ਸਟੇਸ਼ਨ ਵਿੱਚ ਆਈਪੀਸੀ ਦੀ ਧਾਰਾ 302 ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਵੀਰਵਾਰ ਨੂੰ ਵੀ ਅਜਿਹੀ ਹੀ ਇੱਕ  ਹੋਰ ਘਟਨਾ ਵਾਪਰੀ ਸੀ, ਜਿੱਥੇ ਸਮੇਂ 'ਤੇ ਚਾਹ- ਨਾਸ਼ਤਾ ਨਾ ਮਿਲਣ  'ਤੇ ਗੁੱਸੇ 'ਚ ਆਏ ਸਹੁਰੇ ਵੱਲੋਂ ਨੂੰਹ ਨੂੰ ਕਥਿਤ ਤੌਰ 'ਤੇ ਗੋਲੀ ਮਾਰ ਦਿੱਤੀ ਗਈ ਸੀ। ਪੁਲਿਸ ਨੇ ਦੱਸਿਆ ਕਿ ਰਾਬੋਡੀ ਖੇਤਰ ਦੀ ਰਹਿਣ ਵਾਲੀ 42 ਸਾਲਾ ਔਰਤ ਦੇ ਪੇਟ 'ਚ ਗੋਲੀ ਲੱਗੀ ਸੀ ਅਤੇ ਸ਼ੁੱਕਰਵਾਰ ਸਵੇਰੇ ਇਕ ਨਿੱਜੀ ਹਸਪਤਾਲ 'ਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।