Arvind Kejriwal: 'ਮੇਰਾ ਨਾਮ ਅਰਵਿੰਦ ਕੇਜਰੀਵਾਲ ਹੈ ਅਤੇ ਮੈਂ ਅੱਤਵਾਦੀ ਨਹੀਂ ਹਾਂ', ਦਿੱਲੀ ਦੇ ਮੁੱਖ ਮੰਤਰੀ ਨੇ ਜੇਲ੍ਹ ਤੋਂ ਭੇਜਿਆ ਸੰਦੇਸ਼

ਏਜੰਸੀ

ਖ਼ਬਰਾਂ, ਰਾਸ਼ਟਰੀ

ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਭਾਜਪਾ ਨੇ ਸ਼ਰਾਬ ਕਾਰੋਬਾਰੀ ਸ਼ਰਥਚੰਦ ਰੈਡੀ ਤੋਂ 60 ਕਰੋੜ ਰੁਪਏ ਦੀ ਰਿਸ਼ਵਤ ਲਈ ਹੈ

Sanjay singh

Arvind Kejriwal: ਨਵੀਂ ਦਿੱਲੀ - ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਰਾਜ ਸਭਾ ਮੈਂਬਰ ਸੰਜੇ ਸਿੰਘ ਨੇ ਆਬਕਾਰੀ ਨੀਤੀ ਘੁਟਾਲੇ ਨਾਲ ਸਬੰਧਤ ਮਨੀ ਲਾਂਡਰਿੰਗ ਮਾਮਲੇ ਵਿਚ ਗ੍ਰਿਫ਼ਤਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ’ਤੇ ਤਿਹਾੜ ਜੇਲ੍ਹ ਵਿਚ ਅਤਿਵਾਦੀਆਂ ਵਾਂਗ ਵਿਵਹਾਰ ਕਰਨ ਦਾ ਦੋਸ਼ ਲਾਇਆ ਹੈ। ਉਨ੍ਹਾਂ ਕਿਹਾ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਤਿਹਾੜ ਜੇਲ੍ਹ ਤੋਂ ਸੰਦੇਸ਼ ਭੇਜਿਆ ਹੈ। ਉਨ੍ਹਾਂ ਨੇ ਕਿਹਾ ਹੈ ਕਿ 'ਮੇਰਾ ਨਾਮ ਅਰਵਿੰਦ ਕੇਜਰੀਵਾਲ ਹੈ ਅਤੇ ਮੈਂ ਅੱਤਵਾਦੀ ਨਹੀਂ ਹਾਂ।' 

ਆਮ ਆਦਮੀ ਪਾਰਟੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਸੋਮਵਾਰ ਨੂੰ ਦਿੱਤੇ ਇੰਟਰਵਿਊ 'ਤੇ ਸਵਾਲ ਖੜ੍ਹੇ ਕੀਤੇ ਹਨ। ‘ਆਪ’ ਆਗੂ ਸੰਜੇ ਸਿੰਘ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਦੇਸ਼ ਦੀ ਜਨਤਾ ਨੂੰ ਨਿਰਾਸ਼ ਕੀਤਾ ਹੈ। ਉਹ ਭਾਰਤ ਦੇ ਸਭ ਤੋਂ ਵੱਡੇ ਘੁਟਾਲੇ 'ਤੇ ਨਹੀਂ ਬੋਲੇ, ਜਿਸ 'ਚ ਭਾਜਪਾ ਨੇ ਚੋਣ ਬਾਂਡ ਰਾਹੀਂ ਅੱਠ ਹਜ਼ਾਰ ਕਰੋੜ ਤੋਂ ਵੱਧ ਦੀ ਧੋਖਾਧੜੀ ਕੀਤੀ ਹੈ।  

ਸੰਜੇ ਸਿੰਘ ਨੇ ਦੋਸ਼ ਲਾਇਆ ਕਿ ਭਾਜਪਾ ਨੇ ਸ਼ਰਾਬ ਕਾਰੋਬਾਰੀ ਸ਼ਰਥਚੰਦ ਰੈਡੀ ਤੋਂ 60 ਕਰੋੜ ਰੁਪਏ ਦੀ ਰਿਸ਼ਵਤ ਲਈ ਹੈ। ਇਸ ਦੇ ਨਾਲ ਹੀ ਸਿੰਘ ਨੇ ਜੇਲ੍ਹ ਪ੍ਰਸ਼ਾਸਨ ਵੱਲੋਂ ਸੋਮਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਦੇ ਤਰੀਕੇ 'ਤੇ ਵੀ ਸਵਾਲ ਖੜ੍ਹੇ ਕੀਤੇ ਹਨ। ਸੰਜੇ ਸਿੰਘ ਨੇ ਕਿਹਾ ਕਿ ਤਿੰਨ ਵਾਰ ਚੁਣੇ ਗਏ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਜੇਲ੍ਹ 'ਚ ਅਤਿਵਾਦੀਆਂ ਵਰਗਾ ਸਲੂਕ ਕੀਤਾ ਜਾ ਰਿਹਾ ਹੈ। 

ਸੰਜੇ ਸਿੰਘ ਨੇ ਕਿਹਾ ਕਿ ਬੀਤੇ ਦਿਨ ਜੇਲ 'ਚ ਕੇਜਰੀਵਾਲ ਨੂੰ ਮਿਲਣ ਗਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਵੀ ਸਹੀ ਵਿਵਹਾਰ ਕੀਤਾ ਗਿਆ। ਸ਼ੀਸ਼ੇ ਦੀ ਕੰਧ ਨੂੰ ਵਿਚਕਾਰ ਲਿਆ ਕੇ ਉਹਨਾਂ ਦੀ ਮੁਲਾਕਾਤ ਕਰਵਾਈ ਗਈ, ਜੋ ਕਿ ਕੱਲ੍ਹ ਬਹੁਤ ਹੀ ਸ਼ਰਮਨਾਕ ਹੈ। ਇਹ ਕੇਂਦਰ ਦੀ ਬਦਨੀਤੀ ਵਾਲੀ ਜਵਾਬੀ ਕਾਰਵਾਈ ਹੈ। ਸੀਸੀਟੀਵੀ ਕੈਮਰਿਆਂ ਰਾਹੀਂ ਕੇਜਰੀਵਾਲ 'ਤੇ 24 ਘੰਟੇ ਨਜ਼ਰ ਰੱਖੀ ਜਾ ਰਹੀ ਹੈ। ਇਹ ਤਸ਼ੱਦਦ ਦੀ ਕਾਰਵਾਈ ਹੈ।