Delhi's IGI Airport: ਦਿੱਲੀ IGI ਹਵਾਈ ਅੱਡਾ ਦੁਨੀਆ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਦੀ ਸੂਚੀ 'ਚ 10ਵੇਂ ਨੰਬਰ 'ਤੇ 

ਏਜੰਸੀ

ਖ਼ਬਰਾਂ, ਰਾਸ਼ਟਰੀ

2023 ਵਿਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 7 ਕਰੋੜ ਤੋਂ ਵੱਧ ਯਾਤਰੀਆਂ ਨੇ ਯਾਤਰਾ ਕੀਤੀ ਹੈ

Delhi IGI Airport ranked 10th in the list of busiest airports in the world

Delhi's IGI Airport: ਨਵੀਂ ਦਿੱਲੀ - ਏਅਰਪੋਰਟ ਕੌਂਸਲ ਇੰਟਰਨੈਸ਼ਨਲ ਨੇ ਦੁਨੀਆ ਦੇ 10 ਸਭ ਤੋਂ ਵਿਅਸਤ ਹਵਾਈ ਅੱਡਿਆਂ ਦੀ ਸੂਚੀ ਜਾਰੀ ਕੀਤੀ ਹੈ। ਦਿੱਲੀ ਦਾ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡਾ ਇਸ ਸੂਚੀ 'ਚ 10ਵੇਂ ਨੰਬਰ 'ਤੇ ਰਿਹਾ। ਦਿੱਲੀ ਦੇ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਹਰ ਰੋਜ਼ ਔਸਤਨ 625 ਤੋਂ ਵੱਧ ਉਡਾਣਾਂ ਰਵਾਨਾ ਹੁੰਦੀਆਂ ਹਨ ਅਤੇ ਲਗਭਗ ਇੰਨੀਆਂ ਹੀ ਉਡਾਣਾਂ ਆਉਂਦੀਆਂ ਹਨ।

ਜ਼ਿਕਰਯੋਗ ਹੈ ਕਿ 2023 ਵਿਚ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 7 ਕਰੋੜ ਤੋਂ ਵੱਧ ਯਾਤਰੀਆਂ ਨੇ ਯਾਤਰਾ ਕੀਤੀ ਹੈ। ਦੁਨੀਆ ਭਰ ਦੇ ਹਵਾਈ ਅੱਡਿਆਂ ਦਾ ਸਰਵੇਖਣ ਕਰਨ ਵਾਲੀ ਸੰਸਥਾ ਏਅਰਪੋਰਟ ਕੌਂਸਲ ਇੰਟਰਨੈਸ਼ਨਲ ਵਲੋਂ 2023 'ਚ ਦੁਨੀਆ ਦੇ ਸਭ ਤੋਂ ਵਿਅਸਤ ਹਵਾਈ ਅੱਡਿਆਂ ਦੀ ਜਾਰੀ ਕੀਤੀ ਸੂਚੀ 'ਚ ਅਮਰੀਕਾ ਦਾ ਹਾਰਟਸਫੀਲਡ ਜੈਕਸਨ ਅਟਲਾਂਟਾ ਅੰਤਰਰਾਸ਼ਟਰੀ ਹਵਾਈ ਅੱਡਾ ਪਹਿਲੇ ਨੰਬਰ 'ਤੇ ਹੈ। 2023 'ਚ ਅਟਲਾਂਟਾ ਹਵਾਈ ਅੱਡੇ ਤੋਂ 10 ਕਰੋੜ 46 ਲੱਖ ਯਾਤਰੀਆਂ ਨੇ ਯਾਤਰਾ ਕੀਤੀ ਹੈ।

ਇਸ ਦੇ ਨਾਲ ਹੀ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 7 ਕਰੋੜ 22 ਲੱਖ ਯਾਤਰੀਆਂ ਨੇ ਯਾਤਰਾ ਕੀਤੀ ਹੈ। ਸੂਚੀ 'ਚ ਦੂਸਰੇ ਸਥਾਨ 'ਤੇ ਦੁਬਈ ਦਾ ਹਵਾਈ ਅੱਡਾ, ਅਮਰੀਕਾ ਦਾ ਡਲਾਸ ਹਵਾਈ ਅੱਡਾ ਤੀਜੇ ਸਥਾਨ ਅਤੇ ਲੰਡਨ ਦਾ ਹੀਥਰੋ ਹਵਾਈ ਅੱਡਾ ਚੌਥੇ ਤੇ ਟੋਕੀਓ ਦਾ ਹਵਾਈ ਅੱਡਾ ਪੰਜਵੇਂ ਸਥਾਨ 'ਤੇ ਰਿਹਾ। 

(For more Punjabi news apart from Delhi IGI Airport ranked 10th in the list of busiest airports in the world News , stay tuned to Rozana Spokesman)