ਭਾਰਤ 'ਚ ਕੋਰੋਨਾ ਮਰੀਜ਼ਾਂ ਦੀ ਗਿਣਤੀ ਚੀਨ ਨਾਲੋਂ ਵੱਧ ਪਰ ਮੌਤਾਂ ਘੱਟ

ਏਜੰਸੀ

ਖ਼ਬਰਾਂ, ਰਾਸ਼ਟਰੀ

ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ ਸ਼ੁੱਕਰਵਾਰ ਰਾਤ ਨੂੰ ਚੀਨ ਤੋਂ ਵੱਧ ਹੋ ਗਈ

File

ਦੇਸ਼ ਵਿਚ ਕੋਰੋਨਾ ਵਾਇਰਸ ਨਾਲ ਸੰਕਰਮਿਤ ਮਰੀਜ਼ਾਂ ਦੀ ਕੁਲ ਗਿਣਤੀ ਸ਼ੁੱਕਰਵਾਰ ਰਾਤ ਨੂੰ ਚੀਨ ਤੋਂ ਵੱਧ ਹੋ ਗਈ। ਕੋਰੋਨਾ ਵਾਇਰਸ ਤੋਂ ਪ੍ਰਭਾਵਿਤ ਹੋਣ ਦੇ ਅੰਕੜਿਆਂ 'ਤੇ ਨਜ਼ਰ ਰੱਖਣ ਵਾਲੀ ਸੰਸਥਾ ਜਾਨਸ ਹਾਪਕਿਨਜ਼ ਨੇ ਇਹ ਡਾਟਾ ਜਾਰੀ ਕੀਤਾ ਹੈ। ਜਿਸ ਦੇ ਅਨੁਸਾਰ ਰਾਤ 11:30 ਵਜੇ (ਭਾਰਤੀ ਸਮੇਂ) ਭਾਰਤ ਵਿਚ ਕੋਰੋਨਾ ਨਾਲ ਸੰਕਰਮਿਤ ਲੋਕਾਂ ਦੀ ਗਿਣਤੀ 85,760 ਹੈ। ਜਦੋਂ ਕਿ ਚੀਨ ਵਿਚ ਇਹ 84,031 ਹੈ।

ਹਾਲਾਂਕਿ ਮਰਨ ਵਾਲਿਆਂ ਦੀ ਗਿਣਤੀ ਨੂੰ ਵੇਖੀਆਂ ਜਾਵੇ ਤਾਂ ਭਾਰਤ ਚੀਨ ਨਾਲੋਂ ਕਿਤੇ ਬਿਹਤਰ ਹੈ। ਦੇਸ਼ ਵਿਚ ਹੁਣ ਤੱਕ ਕੋਰੋਨਾ ਤੋਂ 2753 ਲੋਕਾਂ ਦੀ ਮੌਤ ਹੋ ਚੁੱਕੀ ਹੈ। ਉਥੇ ਹੀ ਚੀਨ ਵਿਚ ਇਸ ਬਿਮਾਰੀ ਕਾਰਨ ਕੁਲ 4637 ਲੋਕ ਆਪਣੀ ਜਾਨ ਗੁਆ​ਚੁੱਕੇ ਹਨ। ਪਿਛਲੇ 24 ਘੰਟਿਆਂ ਵਿਚ ਕੋਰੋਨਾ ਦੀ ਲਾਗ ਦੇ 3967 ਨਵੇਂ ਕੇਸ ਸਾਹਮਣੇ ਆਏ ਹਨ, ਦੇਸ਼ ਵਿਚ ਸੰਕਰਮਿਤ ਲੋਕਾਂ ਦੀ ਗਿਣਤੀ 81,000 ਨੂੰ ਪਾਰ ਕਰ ਗਈ ਹੈ।

ਜਦੋਂ ਕਿ ਇਸੇ ਸਮੇਂ ਦੌਰਾਨ 1000 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਸ਼ੁੱਕਰਵਾਰ (15 ਮਈ) ਸਵੇਰੇ ਜਾਰੀ ਕੀਤੇ ਗਏ ਅੰਕੜਿਆਂ ਅਨੁਸਾਰ ਦੇਸ਼ ਦੇ ਵੱਖ-ਵੱਖ ਰਾਜਾਂ ਅਤੇ ਕੇਂਦਰ ਸ਼ਾਸਤ ਪ੍ਰਦੇਸ਼ਾਂ ਵਿਚ ਹੁਣ ਤੱਕ 81,970 ਲੋਕ ਕੋਰੋਨਾ ਵਾਇਰਸ ਨਾਲ ਸੰਕਰਮਿਤ ਹੋਏ ਹਨ। ਅਤੇ 2649 ਲੋਕਾਂ ਦੀ ਮੌਤ ਹੋ ਚੁੱਕੀ ਹੈ।

 ਜਦੋਂ ਕਿ 27920 ਲੋਕ ਪੂਰੀ ਤਰ੍ਹਾਂ ਇਸ ਦੇ ਲਾਗ ਤੋਂ ਠੀਕ ਹੋ ਚੁੱਕੇ ਹਨ ਅਤੇ ਉਨ੍ਹਾਂ ਨੂੰ ਵੱਖ-ਵੱਖ ਹਸਪਤਾਲਾਂ ਤੋਂ ਛੁੱਟੀ ਦੇ ਦਿੱਤੀ ਗਈ ਹੈ। ਹਾਲਾਂਕਿ, ਸ਼ਾਮ ਨੂੰ ਵੱਖ-ਵੱਖ ਰਾਜਾਂ ਦੁਆਰਾ ਜਾਰੀ ਕੀਤੇ ਗਏ ਤਾਜ਼ਾ ਕੋਰੋਨਾ ਅੰਕੜਿਆਂ ਤੋਂ ਬਾਅਦ, ਦੇਸ਼ ਵਿਚ ਮਰੀਜ਼ਾਂ ਦੀ ਕੁਲ ਗਿਣਤੀ 83,000 ਦੇ ਨੇੜੇ ਹੋ ਗਈ ਹੈ। ਚੀਨ ਵਿਚ ਪਿਛਲੇ 24 ਘੰਟਿਆਂ ਦੌਰਾਨ ਕੋਰੋਨਾ ਦੇ ਚਾਰ ਨਵੇਂ ਮਾਮਲੇ ਸਾਹਮਣੇ ਆਏ ਹਨ, ਜੋ ਕਿ ਗਲੋਬਲ ਮਹਾਂਮਾਰੀ ਕੋਰੋਨਾ ਵਾਇਰਸ (ਕੋਵਿਡ -19) ਦਾ ਕੇਂਦਰ ਹੈ।

 ਪਰ ਇਸ ਕਾਰਨ ਕਿਸੇ ਦੀ ਮੌਤ ਨਹੀਂ ਹੋਈ। ਚੀਨ ਦੇ ਰਾਸ਼ਟਰੀ ਸਿਹਤ ਕਮਿਸ਼ਨ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਸਿਹਤ ਕਮਿਸ਼ਨ ਨੇ ਕਿਹਾ ਕਿ ਇਹ ਸਾਰੇ ਮਾਮਲੇ ਜਿਲਿਨ ਸੂਬੇ ਵਿਚ ਦਰਜ ਕੀਤੇ ਗਏ ਹਨ। ਕਮਿਸ਼ਨ ਨੇ ਕਿਹਾ ਕਿ ਅਧਿਕਾਰੀਆਂ ਵੱਲੋਂ ਅਜਿਹੇ 11 ਨਵੇਂ ਕੇਸ ਦਰਜ ਕੀਤੇ ਗਏ ਹਨ ਜਿਨ੍ਹਾਂ ਵਿਚ ਕੋਈ ਲੱਛਣ ਨਜ਼ਰ ਨਹੀਂ ਆਏ।

ਕਮਿਸ਼ਨ ਨੇ ਕਿਹਾ, “ਰਾਸ਼ਟਰੀ ਸਿਹਤ ਕਮਿਸ਼ਨ ਨੂੰ ਦੇਸ਼ ਦੇ 31 ਸੂਬਿਆਂ ਤੋਂ ਹੁਣ ਤੱਕ ਤਕਰੀਬਨ 82933 ਪੁਸ਼ਟੀ ਕੀਤੇ ਮਾਮਲਿਆਂ ਦੀ ਜਾਣਕਾਰੀ ਮਿਲੀ ਹੈ। ਇਨ੍ਹਾਂ ਵਿਚੋਂ 11 ਵਿਅਕਤੀ ਗੰਭੀਰ ਹਾਲਤ ਵਿਚ ਹਨ, 4633 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ ਅਤੇ 78209 ਲੋਕਾਂ ਨੂੰ ਹਸਪਤਾਲ ਵਿਚੋਂ ਛੁੱਟੀ ਦਿੱਤੀ ਗਈ ਹੈ।”

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।